ਮੁੰਬਈ ਪੁਲਿਸ ਵਲੋਂ ਨਾਈਟਕਲੱਬ 'ਤੇ ਛਾਪਾ,ਸੁਰੇਸ਼ ਰੈਨਾ,ਸੁਜ਼ੈਨ ਖਾਨ ਤੇ ਗੁਰੂ ਰੰਧਾਵਾ ਸਣੇ ਕਈ ਮੌਜੂਦ
Published : Dec 22, 2020, 2:03 pm IST
Updated : Dec 22, 2020, 2:03 pm IST
SHARE ARTICLE
Mumbai club raid
Mumbai club raid

ਰੈਪ ਸਟਾਰ ਬਦਸ਼ਾਹ ਕੱਲਬ ਦੇ ਪਿਛਲੇ ਗੇਟ ਤੋਂ ਭੱਜੇ

ਮੁੰਬਈ-  ਕ੍ਰਿਸਮਸ ਦੇ ਦਿਨਾਂ ਦੇ ਚਲਦੇ ਅਤੇ ਕੋਰੋਨਾ ਦੇ ਵਧਦੇ ਕਹਿਰ ਕਰਕੇ ਮੁੰਬਈ ਵਿੱਚ ਜ਼ਿਆਦਾ ਭੀੜ ਨਾ ਹੋਵੇ ਇਸ ਲਈ ਪਾਬੰਦੀਆਂ ਅਤੇ ਰਾਤ ਨਾਈਟ ਕਰਫਿਊ ਲਾਗੂ ਕਰ ਦਿੱਤਾ ਹੈ। ਪਰ ਇਸ ਨਿਯਮ ਦੇ ਲਾਗੂ ਹੋਣ ਦੇ ਬਾਵਜੂਦ ਵੀ ਕਲਾਕਾਰ ਤੇ ਖਿਡਾਰੀ ਪਾਰਟੀ ਕਰ ਰਹੇ ਸੀ। ਦੱਸ ਦੇਈਏ ਕਿ ਮੁੰਬਈ ਪੁਲਿਸ ਨੇ ਦੇਰ ਰਾਤ ਡਰੈਗ ਫਲਾਈ ਕਲੱਬ 'ਚ ਛਾਪੇਮਾਰੀ ਕੀਤੀ। ਇਸ ਦੌਰਾਨ ਕੱਲਬ ਅੰਦਰ ਕਈ ਖਿਡਾਰੀ ਤੇ ਸਿੰਗਰ ਮੌਜੂਦ ਸੀ।

bollywood

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਕ੍ਰਿਕੇਟਰ ਸੁਰੇਸ਼ ਰੈਨਾ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਪਾਰਟੀ ਵਿੱਚ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਬਾਲੀਵੁੱਡ ਐਕਟਰ ਰਿਤਿਕ ਰੌਸ਼ਨ ਦੀ ਸਾਬਕਾ ਪਤਨੀ ਸੁਜ਼ੈਨ ਖਾਨ ਵੀ ਸ਼ਾਮਲ ਸੀ। ਇਨ੍ਹਾਂ ਤੋਂ ਇਲਾਵਾ ਕਈ ਹੋਰ ਖਿਡਾਰੀ ਤੇ ਕਲਾਕਾਰ ਵੀ ਮੌਜੂਦ ਸੀ। ਮੀਡੀਆ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ  ਰੈਪ ਸਟਾਰ ਬਦਸ਼ਾਹ ਕੱਲਬ ਦੇ ਪਿਛਲੇ ਗੇਟ ਤੋਂ ਭੱਜੇ। ਪੁਲਿਸ ਨੇ ਕੁੱਲ 34 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ।

Badshah
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement