ਪਤਨੀ ਆਲੀਆ ਨਾਲ ਸਮਝੌਤਾ ਕਰਨਾ ਚਾਹੁੰਦੇ ਹਨ ਨਵਾਜ਼ੂਦੀਨ ਸਿੱਦੀਕੀ, ਰੱਖੀਆਂ ਇਹ ਸ਼ਰਤਾਂ

By : GAGANDEEP

Published : Mar 24, 2023, 2:25 pm IST
Updated : Mar 24, 2023, 2:25 pm IST
SHARE ARTICLE
Nawazuddin Siddiqui
Nawazuddin Siddiqui

ਨਵਾਜ਼ੂਦੀਨ ਸਿੱਦੀਕੀ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ

 

ਮੁੰਬਈ: ਬਾਲੀਵੁਡ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਇਨ੍ਹੀਂ ਦਿਨੀਂ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਹਨ। ਅਭਿਨੇਤਾ ਅਤੇ ਉਨ੍ਹਾਂ ਦੀ ਪਤਨੀ ਆਲੀਆ ਦੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਵਿਵਾਦ ਚੱਲ ਰਿਹਾ ਹੈ। ਅਭਿਨੇਤਾ ਦੀ ਪਤਨੀ ਨੇ ਉਸ 'ਤੇ ਬਲਾਤਕਾਰ ਕਰਨ ਅਤੇ ਘਰ ਤੋਂ ਬਾਹਰ ਕੱਢਣ ਦੇ ਗੰਭੀਰ ਦੋਸ਼ ਲਗਾਏ ਸਨ ਪਰ ਹੁਣ ਇਸ ਮਾਮਲੇ ਨਾਲ ਜੁੜੀ ਇੱਕ ਨਵੀਂ ਅਪਡੇਟ ਆਈ ਹੈ। ਦੱਸਿਆ ਜਾਂਦਾ ਹੈ ਕਿ ਅਭਿਨੇਤਾ ਬੱਚਿਆਂ ਦੀ ਖ਼ਾਤਰ ਆਪਣੀ ਪਤਨੀ ਨਾਲ ਸਮਝੌਤਾ ਕਰਨ ਲਈ ਤਿਆਰ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਤਿੰਨ ਧੀਆਂ ਦੇ ਪਿਓ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਹਾਲ ਹੀ 'ਚ ਨਵਾਜ਼ੂਦੀਨ ਸਿੱਦੀਕੀ ਦੀ ਪਤਨੀ ਆਲੀਆ ਨੇ ਇਕ ਵੀਡੀਓ ਸ਼ੇਅਰ ਕਰਕੇ ਅਭਿਨੇਤਾ 'ਤੇ ਦੋਸ਼ ਲਗਾਇਆ ਸੀ ਕਿ ਨਵਾਜ਼ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਦੇਰ ਰਾਤ ਘਰੋਂ ਬਾਹਰ ਕੱਢ ਦਿੱਤਾ ਸੀ। ਉਹ ਆਪਣੇ ਬੱਚਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਨਹੀਂ ਕਰਦਾ। ਨਾ ਹੀ ਨਵਾਜ਼ ਖਰਚਿਆਂ ਲਈ ਲੋੜੀਂਦੇ ਪੈਸੇ ਦਿੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ 'ਤੇ ਕਈ ਗੰਭੀਰ ਦੋਸ਼ ਲਗਾਏ ਸਨ ਪਰ ਹੁਣ ਲੱਗਦਾ ਹੈ ਕਿ ਦੋਵਾਂ ਵਿਚਾਲੇ ਇਹ ਵਿਵਾਦ ਜਲਦੀ ਹੀ ਖਤਮ ਹੋਣ ਵਾਲਾ ਹੈ।

ਇਹ ਵੀ ਪੜ੍ਹੋ: ਪੁਲਿਸ ਨੇ ਅੰਬਾਲਾ ਛਾਉਣੀ 'ਚ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼, ਪਤੀ-ਪਤਨੀ ਸਮੇਤ ਕੁੜੀਆਂ ਨੂੰ ਕੀਤਾ ਗ੍ਰਿਫਤਾਰ 

ਜਾਣਕਾਰੀ ਮੁਤਾਬਕ ਨਵਾਜ਼ੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ ਦੀ ਪਟੀਸ਼ਨ ਵਾਪਸ ਲੈਣ ਲਈ ਕੁਝ ਸ਼ਰਤਾਂ ਰੱਖੀਆਂ ਹਨ। ਉਸ ਨੇ ਅਦਾਲਤ ਨੂੰ ਕਿਹਾ ਹੈ ਕਿ ਜੇਕਰ ਉਸ ਨੂੰ ਆਪਣੇ ਦੋਵਾਂ ਬੱਚਿਆਂ ਨੂੰ ਮਿਲਣ ਦਿੱਤਾ ਜਾਂਦਾ ਹੈ ਤਾਂ ਉਹ ਆਪਣੀ ਹੈਬੀਅਸ ਕਾਰਪਸ ਪਟੀਸ਼ਨ ਵਾਪਸ ਲੈ ਲਵੇਗਾ। ਪਟੀਸ਼ਨ ਦਾਇਰ ਕਰਨ ਦਾ ਕਾਰਨ ਇਹ ਸੀ ਕਿ ਅਦਾਕਾਰ ਦੇ ਦੋਵੇਂ ਬੱਚੇ ਦੁਬਈ ਵਿੱਚ ਸਨ ਅਤੇ ਉਹ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਨਹੀਂ ਸਨ।

ਜਾਣਕਾਰੀ ਮੁਤਾਬਕ ਨਵਾਜ਼ੂਦੀਨ ਸਿੱਦੀਕੀ ਲੰਬੇ ਸਮੇਂ ਤੋਂ ਆਪਣੇ ਬੱਚਿਆਂ ਨੂੰ ਨਹੀਂ ਮਿਲ ਪਾ ਰਹੇ ਹਨ। ਜਿਸ ਕਾਰਨ ਉਹ ਹੁਣ ਚਿੰਤਤ ਹਨ। ਜੇਕਰ ਉਸ ਦੀ ਪਤਨੀ ਆਲੀਆ ਉਸ ਨੂੰ ਬੱਚਿਆਂ ਨੂੰ ਮਿਲਣ ਦਿੰਦੀ ਹੈ ਤਾਂ ਉਹ ਪਟੀਸ਼ਨ ਵਾਪਸ ਲੈ ਲੈਣਗੇ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਦੋਹਾਂ ਪਤੀ-ਪਤਨੀ ਦਾ ਝਗੜਾ ਖਤਮ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement