
ਕਿਸੇ ਬੱਚੇ ਦਾ ਬਤਾਲਕਾਰ, ਇਨਸਾਨ ਵਲੋਂ ਕੀਤੀ ਜਾਣ ਵਾਲੀ ਸਭ ਤੋਂ ਬੁਰੀ ਚੀਜ਼ ਹੈ।
ਪੂਰੇ ਦੇਸ਼ ਭਰ ਵਿਚ ਦੇਸ਼ ਨਾਬਾਲਿਗ ਅਤੇ ਮਾਸੂਮ ਬੱਚੀਆਂ ਦੇ ਨਾਲ ਹੋ ਰਹੇ ਘਿਨੌਣੇ ਦੁਸ਼ਕਰਮ ਦੇ ਮਾਮਲੇ ਵਧਣ ਤੋਂ ਬਾਅਦ ਪੋਕਸੋ ਐਕਟ 'ਚ ਬਦਲਾਅ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਵੀ ਮਨਜ਼ੂਰੀ ਮਿਲ ਗਈ ਹੈ। ਰਾਸ਼ਟਰਪਤੀ ਨੇ ਲੰਘੇ ਐਤਵਾਰ ਨੂੰ ਇਸ ਕਾਨੂੰਨ ਨੂੰ ਮਨਜ਼ੂਰੀ ਦਿੱਤੀ। ਨਵੇਂ ਕਾਨੂੰਨ ਮੁਤਾਬਕ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਦੁਸ਼ਕਰਮ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। ਇਸ ਐਕਟ 'ਚ ਬਦਲਾਅ ਹੋਣ ਤੋਂ ਬਾਅਦ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਇਸ ਦਾ ਸਮਰਥਨ ਕੀਤਾ ਹੈ। ਅਨੁਸ਼ਕਾ ਨੇ ਕਿਹਾ, 'ਕਿਸੇ ਬੱਚੇ ਦਾ ਬਤਾਲਕਾਰ, ਇਨਸਾਨ ਵਲੋਂ ਕੀਤੀ ਜਾਣ ਵਾਲੀ ਸਭ ਤੋਂ ਬੁਰੀ ਚੀਜ਼ ਹੈ।anushka Sharmaਅਨੁਸ਼ਕਾ ਸ਼ਰਮਾ ਨੇ ਇਕ ਪ੍ਰੋਗਰਾਮ ਦੌਰਾਨ ਪੋਕਸੋ ਐਕਟ 'ਚ ਹੋਏ ਬਦਲਾਅ 'ਤੇ ਇਹ ਗੱਲ ਆਖੀ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕਠੂਆ ਤੇ ਉੱਤਰ ਪ੍ਰਦੇਸ਼ ਦੇ ਉਨਾਵ 'ਚ ਹੋਈਆਂ ਰੇਪ ਦੀਆਂ ਸ਼ਰਮਨਾਕ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਆਂ ਦੀ ਗੱਲ ਕੀਤੀ ਸੀ, ਜਿਸ ਤੋਂ ਬਾਅਦ 21 ਅਪ੍ਰੈਲ ਨੂੰ ਕੇਂਦਰੀ ਕੈਬਨਿਟ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ (ਪੋਕਸੋ) ਐਕਟ 'ਚ ਸੋਧ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਬਾਅਦ ਐਤਵਾਰ ਨੂੰ ਰਾਮਨਾਥ ਕੋਵਿੰਦ ਵਲੋਂ ਵੀ ਇਸ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ।
anushka Sharmaਉਨਾਵ ਤੇ ਕਠੂਆ 'ਚ ਨਾਬਾਲਿਗ ਬੱਚੀਆਂ ਨਾਲ ਹੋਈਆਂ ਰੇਪ ਦੀਆਂ ਘਟਨਾਵਾਂ ਤੋਂ ਬਾਅਦ ਦੇਸ਼ ਭਰ 'ਚ ਗੁੱਸੇ ਦਾ ਮਾਹੌਲ ਹੈ। ਇਨ੍ਹਾਂ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ 'ਚ ਵੀ ਗੁੱਸੇ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਸੀ ਤੇ ਸੋਸ਼ਲ ਮੀਡੀਆ 'ਤੇ ਕਲਾਕਾਰਾਂ ਨੇ ਇਨ੍ਹਾਂ ਘਟਨਾਵਾਂ ਖਿਲਾਫ ਆਵਾਜ਼ ਵੀ ਉਠਾਈ ਸੀ। ਕਈ ਕਲਾਕਾਰਾਂ ਨੇ ਸਾਹਮਣੇ ਆਈਆਂ ਇਨ੍ਹਾਂ ਘਟਨਾਵਾਂ ਤੋਂ ਬਾਅਦ ਇਨਸਾਫ ਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹੁਣ ਅਨੁਸ਼ਕਾ ਸ਼ਰਮਾ ਵਲੋਂ ਵੀ ਪੋਕਸੋ ਐਕਟ ਦਾ ਸਮਰਥਨ ਕੀਤਾ ਗਿਆ ਹੈ। ਦਸ ਦੀਏ ਕਿ ਇਸ ਤੋਂ ਪਹਿਲਾਂ ਵੀ ਕਈ ਅਦਾਕਾਰਾਂ ਨੇ ਇਸ ਦਾ ਸਮਰਥਨ ਕੀਤਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।