
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੱਜ 12.07 ਮਿੰਟ ‘ਤੇ ਦੇਹਾਂਤ ਹੋ ਗਿਆ ਹੈ।
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੱਜ 12.07 ਮਿੰਟ ‘ਤੇ ਦੇਹਾਂਤ ਹੋ ਗਿਆ ਹੈ। ਅਰੁਣ ਜੇਟਲੀ ਦੀ ਉਮਰ 66 ਸਾਲ ਦੀ ਸੀ। ਜੇਟਲੀ ਦੀ ਸਿਹਤ ਪਿਛਲੇ ਕੁਝ ਦਿਨਾਂ ਤੋ ਕਾਫ਼ੀ ਖ਼ਰਾਬ ਚੱਲ ਰਹੀ ਸੀ। ਪਿਛਲੇ ਕਈ ਦਿਨਾਂ ਤੋ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਏਮਜ਼ ਦੇ ਆਈਸੀਯੂ ਵਿਚ ਭਰਤੀ ਸਨ। ਉਹਨਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
Deeply saddened by the passing away of Shri #ArunJaitley ji... deepest condolences to the family & loved ones. ?? pic.twitter.com/hhxcbj9C03
— Riteish Deshmukh (@Riteishd) August 24, 2019
ਅਰੁਣ ਜੇਟਲੀ ਦੀ ਮੌਤ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ। ਜੇਟਲੀ ਦੀ ਮੌਤ ਤੋਂ ਬਾਅਦ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵਿਲਾਰਰਾਓ ਦੇਸ਼ਮੁਖ ਦੇ ਲੜਕੇ ਅਤੇ ਮਸ਼ਹੂਰ ਬਾਲੀਵੁੱਡ ਅਦਾਕਾਰ ਰਿਤੇਸ਼ ਦੇਸ਼ਮੁਖ ਨੇ ਵੀ ਟਵੀਟ ਕਰ ਕੇ ਅਰੁਣ ਜੇਟਲੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਫ਼ਿਲਮ ਨਿਰਮਾਤਾ ਕਰਨ ਜੌਹਰ, ਅਦਾਕਾਰ ਵਰੁਣ ਧਵਨ ਅਤੇ ਅਦਾਕਾਰਾ ਕੰਗਨਾ ਰਣਾਓਤ ਨੇ ਵੀ ਉਹਨਾਂ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ।
#ripArunJaitley thank u for everything u will be missed sir. Condolences to the family
— Varun Dhawan (@Varun_dvn) August 24, 2019
ਰਿਤੇਸ਼ ਦੇਸ਼ਮੁਖ ਤੋਂ ਇਲਾਵਾ ਬਾਲੀਵੁੱਡ ਕਲਾਕਾਰ ਅਦਨਾਨ ਸਾਮੀ, ਸੰਨੀ ਦਿਓਲ ਅਤੇ ਹੋਰ ਕਈ ਸਿਤਾਰਿਆਂ ਨੇ ਟਵਿਟਰ ‘ਤੇ ਦੁੱਖ ਜਤਾਇਆ ਹੈ। ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਵੀ ਅਰੁਣ ਜੇਟਲੀ ਦੇ ਦੇਹਾਂਤ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਲਿਖਿਆ, ਕਿ ਉਹ 20 ਸਾਲ ਪਹਿਲਾਂ ਪਹਿਲੀ ਵਾਰ ਜੇਟਲੀ ਜੀ ਨੂੰ ਮਿਲੇ ਸਨ। ਉਹਨਾਂ ਕਿਹਾ ਕਿ ਪਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ। ਇਸ ਤੋਂ ਇਲਾਵਾ ਹੋਰ ਕਈ ਬਾਲੀਵੁੱਡ ਹਸਤੀਆਂ ਨੇ ਵੀ ਟਵੀਟ ਕਰਗੇ ਦੁੱਖ ਪ੍ਰਗਟ ਕੀਤਾ ਹੈ।
#RIPArunJaitley ... the nation mourns a strong and assured leader today....thoughts and prayers with his family and loved ones....???
— Karan Johar (@karanjohar) August 24, 2019
ਜ਼ਿਕਰਯੋਗ ਹੈ ਕਿ ਅਰੁਣ ਜੇਟਲੀ ਸਿਰਫ਼ ਮੋਦੀ ਹੀ ਨਹੀਂ ਬਲਕਿ ਅਮਿਤ ਸ਼ਾਹ ਲਈ ਵੀ ਕਾਫ਼ੀ ਮਦਦਗਾਰ ਸਾਬਿਤ ਹੋਏ ਹਨ। ਜੇਟਲੀ ਅਟੱਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਵੀ ਮੰਤਰੀ ਸਨ ਅਤੇ ਜਦੋਂ ਮੋਦੀ ਪ੍ਰਧਾਨ ਮੰਤਰੀ ਬਣੇ ਤਾਂ ਉਹਨਾਂ ਨੇ ਅਰੁਣ ਜੇਟਲੀ ਨੂੰ ਵਿੱਤ ਮੰਤਰਾਲੇ ਦਾ ਕੰਮ ਸੌਂਪਿਆ। ਅਪਣੇ ਵਿੱਤ ਮੰਤਰੀ ਦੇ ਕਾਰਜਕਾਲ ਦੌਰਾਨ ਉਹਨਾਂ ਨੇ ਇਕ ਦੇਸ਼ ਇਕ ਟੈਕਸ ਦੇ ਸੰਕਲਪ ਨੂੰ ਪੂਰਾ ਕਰਨ ਲਈ ਜੀਐਸਟੀ ਲਾਗੂ ਕੀਤਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।