
31 ਮਈ ਨੂੰ ਰਿਲੀਜ਼ ਹੋਵੇਗੀ ਫਿਲਮ
ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਆਪਣੇ ਅਨੋਖੇ ਅੰਦਾਜ਼ ਨਾਲ ਦਰਸ਼ਕਾਂ ਦੇ ਦਿਲਾਂ 'ਚ ਵੱਖਰੀ ਜਗ੍ਹਾ ਬਣਾ ਲਈ ਹੈ। ਲਾਕਡਾਊਨ ਦੌਰਾਨ ਅਦਾਕਾਰ ਨੇ ਆਮ ਲੋਕਾਂ ਦੀ ਮਦਦ ਕਰਕੇ ਆਪਣੀ ਦਰਿਆਦਿਲੀ ਦਿਖਾਈ ਹੈ।
Sonu Sood
ਦੱਸਣਯੋਗ ਹੈ ਕਿ ਸੋਨੂੰ ਸੂਦ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਅਜਿਹੇ 'ਚ ਅਦਾਕਾਰ ਵਲੋਂ ਪੋਸਟ ਕੀਤੀਆਂ ਗਈਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ 'ਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
Sonu Sood
ਅਭਿਨੇਤਾ ਨੇ ਆਪਣੀ ਪਹਿਲੀ ਫਿਲਮ 'ਸ਼ਹੀਦ-ਏ-ਆਜ਼ਮ' ਦੀਆਂ ਕੁਝ ਤਸਵੀਰਾਂ ਪੋਸਟ ਕਰਕੇ ਫਿਲਮ 'ਚ ਨਿਭਾਏ ਭਗਤ ਸਿੰਘ ਦੇ ਕਿਰਦਾਰ ਨੂੰ ਯਾਦ ਕੀਤਾ। ਉਨ੍ਹਾਂ ਦੀ ਇਹ ਫਿਲਮ 31 ਮਈ ਨੂੰ ਰਿਲੀਜ਼ ਹੋਈ ਸੀ। ਸੋਸ਼ਲ ਮੀਡੀਆ 'ਤੇ ਫੋਟੋਆਂ ਪੋਸਟ ਕਰਦੇ ਹੋਏ ਸੋਨੂੰ ਨੇ ਕੈਪਸ਼ਨ 'ਚ ਲਿਖਿਆ- 'ਸਾਡਾ ਪੰਜਾਬ ਸਾਡੀ ਜ਼ਿੰਮੇਦਾਰੀ... ਮੇਰੀ ਸਭ ਤੋਂ ਖਾਸ ਫਿਲਮ 'ਸ਼ਹੀਦ-ਏ-ਆਜ਼ਮ' ਭਗਤ ਸਿੰਘ ਦੀਆਂ ਯਾਦਾਂ...
Sonu Sood
ਵਰਕਫਰੰਟ ਦੀ ਗੱਲ ਕਰੀਏ ਤਾਂ ਸੋਨੂੰ ਸੂਦ ਨੇ ਹਾਲ ਹੀ 'ਚ ਫਿਲਮ 'ਕਿਸਾਨ' ਸਾਈਨ ਕੀਤੀ ਹੈ। ਇਸ ਤੋਂ ਇਲਾਵਾ ਅਦਾਕਾਰ ਅਕਸ਼ੈ ਕੁਮਾਰ ਨਾਲ ਫਿਲਮ 'ਪ੍ਰਿਥਵੀਰਾਜ' 'ਚ ਵੀ ਦਮਦਾਰ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।