ਕੋਰੋਨਾ: ਲੋੜਵੰਦਾਂ ਦੀ ਮਦਦ ਲਈ ਇਕ ਵਾਰ ਫਿਰ ਅੱਗੇ ਆਏ ਅਕਸ਼ੈ ਕੁਮਾਰ, ਦਾਨ ਕੀਤੇ 1 ਕਰੋੜ
Published : Apr 25, 2021, 1:44 pm IST
Updated : Apr 25, 2021, 1:44 pm IST
SHARE ARTICLE
Akshay Kumar
Akshay Kumar

ਅਕਸ਼ੈ ਨੇ ਸੰਸਦ ਮੈਂਬਰ ਗੌਤਮ ਗੰਭੀਰ ਦੇ ਸੰਗਠਨ ਨੂੰ ਦਿੱਤੇ ਇਕ ਕਰੋੜ ਰੁਪਏ

ਨਵੀਂ ਦਿੱਲੀ:  ਕੋਰੋਨਾ ਦਾ ਕਹਿਰ  ਦਿਨੋ ਦਿਨ ਵਧ ਰਿਹਾ ਹੈ। ਹਰ ਦਿਨ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।  ਸਰਕਾਰ ਲਈ ਵੀ  ਇਸ ਭਿਆਨਕ ਸਥਿਤੀ ਤੇ ਕਾਬੂ ਪਾਉਣਾ ਵੱਡੀ ਚੁਣੌਤੀ ਬਣ ਗਿਆ ਹੈ। ਬਹੁਤ ਸਾਰੇ ਰਾਜਾਂ ਵਿੱਚ ਲਾਕਡਾਊਨ ਲਗਾਇਆ ਗਿਆ ਹੈ।

ਇਸ ਦੇ ਨਾਲ ਹੀ ਪਿਛਲੇ ਸਾਲ ਦੀ ਤਰ੍ਹਾਂ ਇਕ ਵਾਰ ਫਿਰ ਬਾਲੀਵੁੱਡ ਦੇ ਸੁਪਰਸਟਾਰ ਅਕਸ਼ੈ ਕੁਮਾਰ ਨੇ ਆਪਣੀ ਦਰਿਆਦਿਲੀ ਪੇਸ਼ ਕੀਤੀ ਹੈ। ਉਨ੍ਹਾਂ ਨੇ ਸੰਸਦ ਮੈਂਬਰ ਗੌਤਮ ਗੰਭੀਰ ਦੇ ਸੰਗਠਨ ਨੂੰ ਇਕ ਕਰੋੜ ਰੁਪਏ ਦੀ ਮਦਦ ਕੀਤੀ ਹੈ।

Akshay KumarAkshay Kumar

ਇਸ ਗੱਲ ਦਾ ਖੁਲਾਸਾ ਗੌਤਮ ਗੰਭੀਰ ਦੇ ਟਵੀਟ ਨਾਲ ਹੋਇਆ ਜਿਸ ਵਿੱਚ ਉਹਨਾਂ ਨੇ ਅਕਸ਼ੈ ਕੁਮਾਰ ਦਾ ਧੰਨਵਾਦ ਕੀਤਾ ਹੈ। ਇਸ ਟਵੀਟ ਵਿਚ ਗੰਭੀਰ ਨੇ ਲਿਖਿਆ, 'ਇਸ ਸਮੇਂ ਵਿਚ ਹਰ ਮਦਦ ਉਮੀਦ ਦੀ ਕਿਰਨ ਹੈ। ਗੌਤਮ ਗੰਭੀਰ ਫਾਉਂਡੇਸ਼ਨ ਲਈ ਇੱਕ ਕਰੋੜ ਰੁਪਏ ਦੇਣ ਲਈ ਤੁਹਾਡਾ ਧੰਨਵਾਦ। ਇਸ ਨਾਲ ਲੋੜਵੰਦਾਂ ਲਈ ਭੋਜਨ, ਆਕਸੀਜਨ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ।

Gautam GambhirGautam Gambhir

ਗੰਭੀਰ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਅਕਸ਼ੇ ਨੇ ਲਿਖਿਆ, 'ਇਹ ਅਸਲ ਮੁਸ਼ਕਲ ਸਮਾਂ ਹੈ। ਮੈਨੂੰ ਖੁਸ਼ੀ ਹੈ ਕਿ ਮੈਂ ਮਦਦ ਕਰ ਸਕਦਾ ਹਾਂ। ਉਮੀਦ ਹੈ ਕਿ ਅਸੀਂ ਜਲਦੀ ਹੀ ਇਸ ਸਮੇਂ ਤੋਂ ਬਾਹਰ ਆਵਾਂਗੇ। ਮਹਿਫ਼ੂਜ਼ ਰਹੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement