
ਸ਼ੂਟਰਾਂ ਨੂੰ ਮੁਹੱਈਆ ਕਰਵਾਈ ਸੀ ਪਿਸਤੌਲ ਅਤੇ ਕਾਰਤੂਸ
Salman Khan house firing: ਹਾਲ ਹੀ ਵਿਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਮੁੰਬਈ ਪੁਲਿਸ ਨੇ ਅੱਜ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਨੇ ਸ਼ੂਟਰਾਂ ਨੂੰ ਇਕ ਪਿਸਤੌਲ ਅਤੇ ਕਾਰਤੂਸ ਦਿਤੇ ਸਨ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਬਿਸ਼ਨੋਈ ਗੈਂਗ ਦੇ ਸੰਪਰਕ ਵਿਚ ਸਨ।