
ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਮੁੰਬਈ: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ 'ਚ ਵਿੱਕੀ ਨੇ ਮੁੰਬਈ ਦੇ ਸਾਂਤਾਕਰੂਜ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Vicky kaushal and Katrina kaif
ਆਦਿਤਿਆ ਰਾਜਪੂਤ ਨਾਂ ਦੇ ਵਿਅਕਤੀ 'ਤੇ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦਾ ਦੋਸ਼ ਹੈ। ਪੁਲਿਸ ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਆਦਿਤਿਆ ਖਿਲਾਫ਼ ਜਾਂਚ ਕਰ ਰਹੀ ਹੈ। ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 506 (2), 354 (ਡੀ) ਆਈਪੀਸੀ ਦੀ ਧਾਰਾ 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਵਿਅਕਤੀ ਉਸ ਨੂੰ ਇੰਸਟਾਗ੍ਰਾਮ 'ਤੇ ਮੈਸੇਜ ਰਾਹੀਂ ਧਮਕੀਆਂ ਦੇ ਰਿਹਾ ਹੈ। ਉਸਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀ ਉਸਦੀ ਪਤਨੀ ਯਾਨੀ ਕੈਟਰੀਨਾ ਕੈਫ 'ਤੇ ਵੀ ਨਜ਼ਰ ਰੱਖ ਰਿਹਾ ਹੈ ਅਤੇ ਉਸਨੂੰ ਧਮਕੀਆਂ ਦੇ ਰਿਹਾ ਹੈ।
Vicky kaushal and Katrina kaif
ਜ਼ਿਕਰਯੋਗ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ ਪਿਛਲੇ ਸਾਲ 9 ਦਸੰਬਰ ਨੂੰ ਹੋਇਆ ਸੀ। ਹਾਲ ਹੀ 'ਚ ਦੋਵੇਂ ਸਿਤਾਰੇ ਆਪਣੇ ਕਰੀਬੀ ਦੋਸਤਾਂ ਨਾਲ ਕੈਟਰੀਨਾ ਦਾ ਜਨਮਦਿਨ ਸੈਲੀਬ੍ਰੇਟ ਕਰਨ ਲਈ ਮਾਲਦੀਵ ਗਏ ਸਨ। 16 ਜੁਲਾਈ ਨੂੰ ਕੈਟਰੀਨਾ ਨੇ ਆਪਣਾ 39ਵਾਂ ਜਨਮਦਿਨ ਮਨਾਇਆ। ਉਥੋਂ ਦੋਵਾਂ ਸਿਤਾਰਿਆਂ ਦੀਆਂ ਕਈ ਖਾਸ ਤਸਵੀਰਾਂ ਵੀ ਸਾਹਮਣੇ ਆਈਆਂ ਸਨ।