
ਟੀਨੂੰ ਸੁਰੇਸ਼ ਦੇਸਾਈ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਮਿਸ਼ਨ ਰਾਣੀਗੰਜ' ਦਾ ਟ੍ਰੇਲਰ 25 ਸਤੰਬਰ ਨੂੰ ਰਿਲੀਜ਼ ਹੋਇਆ
ਮੁੰਬਈ: ਅਭਿਨੇਤਾ ਅਕਸ਼ੇ ਕੁਮਾਰ ਅਤੇ ਪਰਿਣੀਤੀ ਚੋਪੜਾ ਦੀ ਆਉਣ ਵਾਲੀ ਫ਼ਿਲਮ 'ਮਿਸ਼ਨ ਰਾਣੀਗੰਜ' ਦਾ ਟ੍ਰੇਲਰ ਲਾਂਚ ਹੋ ਗਿਆ ਹੈ, ਜੋ ਕਿ ਬਹੁਤ ਹੀ ਸ਼ਾਨਦਾਰ ਹੈ। ਇਸ ਫ਼ਿਲਮ 'ਚ ਅਕਸ਼ੇ ਕੁਮਾਰ ਜਸਵੰਤ ਸਿੰਘ ਗਿੱਲ ਦਾ ਕਿਰਦਾਰ ਨਿਭਾਅ ਰਹੇ ਹਨ। ਟ੍ਰੇਲਰ 'ਚ ਉਨ੍ਹਾਂ ਦੀ ਬਹਾਦਰੀ ਨੂੰ ਚੰਗੀ ਤਰ੍ਹਾਂ ਦਿਖਾਇਆ ਗਿਆ ਹੈ। ਟ੍ਰੇਲਰ ਵਿਚ ਦਿਖਾਇਆ ਗਿਆ ਹੈ ਕਿ ਕਿਵੇਂ ਜਸਵੰਤ ਸਿੰਘ ਨੇ ਖਾਨ ਵਿਚ ਕੰਮ ਕਰਦੇ ਹੋਏ ਫਸੇ ਲੋਕਾਂ ਦੀ ਜਾਨ ਬਚਾਈ ਸੀ। ਟੀਨੂੰ ਸੁਰੇਸ਼ ਦੇਸਾਈ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਮਿਸ਼ਨ ਰਾਣੀਗੰਜ' ਦਾ ਟ੍ਰੇਲਰ 25 ਸਤੰਬਰ ਨੂੰ ਰਿਲੀਜ਼ ਹੋਇਆ। ਟ੍ਰੇਲਰ ਇਕ ਵੱਡੇ ਧਮਾਕੇ ਨਾਲ ਸ਼ੁਰੂ ਹੁੰਦਾ ਹੈ।
ਦਰਅਸਲ 34 ਸਾਲ ਪਹਿਲਾਂ ਨਵੰਬਰ 1989 ਵਿਚ ਪੱਛਮੀ ਬੰਗਾਲ ਦੇ ਰਾਣੀਗੰਜ ਦੀ ਕੋਲੇ ਦੀ ਖਾਨ ਵਿਚ ਇਕ ਵੱਡਾ ਹਾਦਸਾ ਵਾਪਰਿਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ ਸੀ। ਇਹ ਹੁਣ ਤਕ ਦਾ ਸੱਭ ਤੋਂ ਖਤਰਨਾਕ ਕੋਲਾ ਹਾਦਸਾ ਸੀ। ਇਸ ਹਾਦਸੇ ਵਿਚ ਅੰਮ੍ਰਿਤਸਰ ਦੇ ਇੰਜੀਨੀਅਰ ਜਸਵੰਤ ਸਿੰਘ ਗਿੱਲ ਨੇ 65 ਲੋਕਾਂ ਨੂੰ ਮੌਤ ਦੇ ਮੂੰਹੋਂ ਬਚਾਇਆ ਸੀ।
'ਮਿਸ਼ਨ ਰਾਣੀਗੰਜ – ਦ ਗ੍ਰੇਟ ਭਾਰਤ ਰੈਸਕਿਉ” ਇਸ ਹਾਦਸੇ ਦੀ ਕਹਾਣੀ ਬਿਆਨ ਕਰਦੀ ਹੈ। ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਅਕਸ਼ੈ ਕੁਮਾਰ ਤੋਂ ਇਲਾਵਾ ਪਰਿਣੀਤੀ ਚੋਪੜਾ, ਕੁਮੁਦ ਮਿਸ਼ਰਾ, ਪਵਨ ਮਲਹੋਤਰਾ, ਰਵੀ ਕਿਸ਼ਨ, ਵਰੁਣ ਬਡੋਲਾ, ਰਾਜੇਸ਼ ਸ਼ਰਮਾ ਅਤੇ ਵਰਿੰਦਰ ਸਕਸੈਨਾ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ 'ਚ ਹਨ। 'ਮਿਸ਼ਨ ਰਾਣੀਗੰਜ' 6 ਅਕਤੂਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਪੂਜਾ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ 'ਮਿਸ਼ਨ ਰਾਣੀਗੰਜ' ਨੂੰ ਵਿਸ਼ੂ ਭਗਨਾਨੀ, ਜੈਕੀ ਭਗਨਾਨੀ, ਦੀਪਸ਼ਿਖਾ ਦੇਸ਼ਮੁਖ ਅਤੇ ਅਜੇ ਕਪੂਰ ਨੇ ਮਿਲ ਕੇ ਪ੍ਰੋਡਿਊਸ ਕੀਤਾ ਹੈ।