
ਰਜਨੀਕਾਂਤ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ।
ਨਵੀਂ ਦਿੱਲੀ - ਫਿਲਮ ਜਗਤ ਦੇ ਸੁਪਰਸਟਾਰ ਰਜਨੀਕਾਂਤ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਹਨਾਂ ਨੂੰ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਜਨੀਕਾਂਤ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ।
ਹਸਪਤਾਲ ਵਿਚ ਦਾਖਲ ਹੋਣ ਤੋਂ ਪਹਿਲਾਂ, ਉਹਨਾਂ ਨੇ ਚੇਨਈ ਵਿਚ ਆਪਣੇ ਫਾਰਮ ਹਾਊਸ ਵਿਚ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਸੀ। ਦੱਸ ਦਈਏ ਕਿ 31 ਦਸੰਬਰ ਨੂੰ ਰਜਨੀਕਾਂਤ ਆਪਣੀ ਰਾਜਨੀਤਿਕ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ।
ਇਸ ਤੋਂ ਪਹਿਲਾਂ ਉਨ੍ਹਾਂ ਦੀ ਫਿਲਮ ਅੰਨਾਥੇ ਦੀ ਸ਼ੂਟਿੰਗ ਹੈਦਰਾਬਾਦ ਵਿਚ ਚੱਲ ਰਹੀ ਸੀ। ਕਰੂ ਦੇ ਚਾਰ ਮੈਂਬਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਬੰਦ ਕਰ ਦਿੱਤੀ।