Preity Zinta News: ਪ੍ਰੀਤੀ ਜ਼ਿੰਟਾ ਨੇ ਸ਼ਹੀਦ ਫ਼ੌਜੀਆਂ ਦੀਆਂ ਪਤਨੀਆਂ ਦੀ ਮਦਦ ਲਈ ਵਧਾਇਆ ਹੱਥ, ਦਾਨ ਕੀਤੇ 1 ਕਰੋੜ ਰੁਪਏ
Published : May 26, 2025, 11:31 am IST
Updated : May 26, 2025, 11:31 am IST
SHARE ARTICLE
Preity Zinta donates Rs 1 crore news in punjabi
Preity Zinta donates Rs 1 crore news in punjabi

Preity Zinta News: ਆਰਮੀ ਵੂਮੈਨਜ਼ ਵੈਲਫ਼ੇਅਰ ਐਸੋਸੀਏਸ਼ਨ ਨੂੰ ਸੌਂਪਿਆ ਚੈੱਕ

Preity Zinta donates Rs 1 crore news in punjabi : ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਹਾਲ ਹੀ ਵਿੱਚ ਆਰਮੀ ਵੂਮੈਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਇੱਕ ਪ੍ਰੋਗਰਾਮ ਦਾ ਹਿੱਸਾ ਬਣੇ। ਉਨ੍ਹਾਂ ਨੇ ਨਾ ਸਿਰਫ਼ ਸਮਾਗਮ ਤੋਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ, ਸਗੋਂ ਸ਼ਹੀਦਾਂ ਦੀਆਂ ਪਤਨੀਆਂ ਲਈ ਸਹਾਇਤਾ ਵਜੋਂ 1 ਕਰੋੜ ਰੁਪਏ ਵੀ ਦਾਨ ਕੀਤੇ। ਪ੍ਰੀਤੀ ਜ਼ਿੰਟਾ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਪ੍ਰੋਗਰਾਮ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

ਇਸ ਦੇ ਨਾਲ ਹੀ, ਉਨ੍ਹਾਂ ਨੇ ਲਿਖਿਆ, ਜਿਵੇਂ ਹੀ ਮੈਂ ਭਾਰਤੀ ਫ਼ੌਜ ਦੇ ਦੱਖਣੀ ਪੱਛਮੀ ਕਮਾਂਡ ਦੇ ਆਡੀਟੋਰੀਅਮ ਪਹੁੰਚੀ, ਮੈਂ ਹਰ ਜਗ੍ਹਾ ਫ਼ੌਜ ਦੇ ਅਧਿਕਾਰੀਆਂ ਅਤੇ ਸੈਨਿਕਾਂ ਦੇ ਪੋਸਟਰ ਦੇਖੇ ਜਿਨ੍ਹਾਂ ਨੇ ਬਹਾਦਰੀ ਪੁਰਸਕਾਰ ਜਿੱਤੇ ਹਨ। ਕੁਝ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਅਤੇ ਕੁਝ ਜੰਗ ਦੇ ਮੈਦਾਨ ਤੋਂ ਜ਼ਖ਼ਮਾਂ ਦੇ ਨਾਲ ਵਾਪਸ ਪਰਤੇ। ਇਹ ਪਤੀ, ਪੁੱਤਰ, ਭਰਾ ਅਤੇ ਪਿਤਾ ਸਨ। ਉਹ ਸਾਡੀਆਂ ਹਥਿਆਰਬੰਦ ਫ਼ੌਜਾਂ ਦਾ ਹਿੱਸਾ ਹਨ ਅਤੇ ਉਹ ਸਾਡੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰ ਰਹੇ ਹਨ।

ਪ੍ਰੀਤੀ ਨੇ ਅੱਗੇ ਲਿਖਿਆ ਕਿ ਅਸੀਂ ਉਨ੍ਹਾਂ ਨੂੰ ਕਦੇ ਨਹੀਂ ਜਾਣ ਸਕਾਂਗੇ। ਬਹੁਤ ਸਾਰੇ ਲੋਕ ਉਨ੍ਹਾਂ ਨੂੰ ਕਦੇ ਨਹੀਂ ਸੁਣ ਸਕਣਗੇ, ਨਾ ਉਨ੍ਹਾਂ ਬਾਰੇ ਸੋਚ ਸਕਣਗੇ ਅਤੇ ਨਾ ਹੀ ਉਨ੍ਹਾਂ ਨੂੰ ਯਾਦ ਰੱਖ ਸਕਣਗੇ। ਹੋ ਸਕਦਾ ਹੈ ਕਿ ਅਸੀਂ ਗੱਲਬਾਤ ਵਿੱਚ ਉਨ੍ਹਾਂ ਦਾ ਜ਼ਿਕਰ ਕਰੀਏ, ਉਨ੍ਹਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕਰੀਏ ਅਤੇ ਫਿਰ ਆਪਣੀ ਜ਼ਿੰਦਗੀ ਵਿੱਚ ਵਾਪਸ ਚਲੇ ਜਾਈਏ।

ਇਹ ਦੁਖ਼ਦਾਈ ਸੱਚਾਈ ਉਦੋਂ ਹੋਰ ਵੀ ਦੁਖ਼ਦਾਈ ਹੋਈ ਜਦੋਂ ਮੈਂ ਸਮਾਗਮ ਵਿੱਚ ਪਹੁੰਚ ਕੇ ਆਪਣੇ ਚਿਹਰੇ 'ਤੇ ਮੁਸਕਰਾਹਟ ਲਿਆਉਣ ਦੀ ਕੋਸ਼ਿਸ਼ ਕੀਤੀ। ਇਸ ਸਮਾਗਮ ਵਿੱਚ ਮੈਂ ਉਨ੍ਹਾਂ ਔਰਤਾਂ ਨੂੰ ਮਿਲੀ ਜੋ ਇਨ੍ਹਾਂ ਆਦਮੀਆਂ ਨੂੰ ਹਰ ਦਿਨ ਅਤੇ ਹਰ ਪਲ ਯਾਦ ਕਰਦੀਆਂ ਹਨ। ਮੈਂ ਉਨ੍ਹਾਂ ਦੇ ਬੱਚਿਆਂ ਨੂੰ ਮਿਲੀ ਅਤੇ ਮੈਂ ਉਨ੍ਹਾਂ ਦੀਆਂ ਮੁਸਕਰਾਹਟਾਂ ਵੇਖੀਆਂ। ਨਾ ਕੋਈ ਸ਼ਿਕਾਇਤ ਸੀ ਅਤੇ ਨਾ ਹੀ ਕੋਈ ਹੰਝੂ। ਬਸ ਮਾਣ, ਤਾਕਤ ਅਤੇ ਕੁਰਬਾਨੀ ਸੀ।

ਅੰਤ ਵਿੱਚ ਪ੍ਰੀਤੀ ਨੇ ਲਿਖਿਆ, ਮੈਂ ਤੁਹਾਡੀ ਸੇਵਾ ਅਤੇ ਤੁਹਾਡੀ ਕੁਰਬਾਨੀ ਲਈ ਧੰਨਵਾਦ ਕਰਨ ਲਈ ਇੱਕ ਛੋਟਾ ਜਿਹਾ ਯੋਗਦਾਨ ਲੈ ਕੇ ਆਈ ਹਾਂ। ਮੈਂ ਚਾਹੁੰਦੀ ਸੀ ਕਿ ਉਹ ਜਾਣ ਲੈਣ ਕਿ ਉਨ੍ਹਾਂ ਨੂੰ ਭੁਲਾਇਆ ਨਹੀਂ ਗਿਆ ਹੈ ਅਤੇ ਅਸੀਂ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ। ਮੈਨੂੰ ਪਤਾ ਹੈ ਕਿ ਮੇਰਾ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ ਜਦੋਂ ਤੱਕ ਅਜਿਹੇ ਹੀਰੋ ਸਾਡੀ ਰੱਖਿਆ ਕਰ ਰਹੇ ਹਨ। ਮੈਂ ਆਪਣਾ ਫ਼ਰਜ਼ ਨਿਭਾਇਆ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਸਾਰੇ ਕਿਸੇ ਤਰ੍ਹਾਂ ਸਾਡੇ ਫ਼ੌਜੀ ਪਰਿਵਾਰਾਂ ਦੀ ਫ਼ੰਡਿੰਗ ਵਿੱਚ ਯੋਗਦਾਨ ਪਾ ਸਕਦੇ ਹੋ।


(For more news apart from 'Preity Zinta donates Rs 1 crore news in punjabi ’ latest news latest news, stay tune to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement