NEET-JEE Exam: ਵਿਦਿਆਰਥੀਆਂ ਦੇ ਸਮਰਥਨ ਵਿਚ ਆਏ ਸੋਨੂੰ ਸੂਦ, ਪ੍ਰੀਖਿਆ ਮੁਲਤਵੀ ਕਰਨ ਦੀ ਕੀਤੀ ਅਪੀਲ
Published : Aug 26, 2020, 4:05 pm IST
Updated : Aug 26, 2020, 4:08 pm IST
SHARE ARTICLE
Sonu Sood
Sonu Sood

ਮੈਡੀਕਲ ਅਤੇ ਇੰਜੀਨੀਅਰਿੰਗ ਲਈ ਪ੍ਰਵੇਸ਼ ਪ੍ਰੀਖਿਆਵਾਂ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ਦਾ ਵੱਡੇ ਪੱਧਰ ‘ਤੇ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮੈਡੀਕਲ ਅਤੇ ਇੰਜੀਨੀਅਰਿੰਗ ਲਈ ਪ੍ਰਵੇਸ਼ ਪ੍ਰੀਖਿਆਵਾਂ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ਦਾ ਵੱਡੇ ਪੱਧਰ ‘ਤੇ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਹੁਣ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀ ਵਿਦਿਆਰਥੀਆਂ ਦੇ ਸਮਰਥਨ ਵਿਚ ਆਏ ਹਨ। ਲੌਕਡਾਊਨ ਦੌਰਾਨ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਘਰ ਪਹੁੰਚਾਉਣ ਵਾਲੇ ਸੋਨੂੰ ਸੂਦ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੱਚਿਆਂ ਨੂੰ ਮਹਾਂਮਾਰੀ ਦੌਰਾਨ ਪ੍ਰੀਖਿਆ ਦੇਣ ਲਈ ਬਾਹਰ ਨਿਕਲਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

NEET Admit Card 2020 releasedNEET 2020 

ਉਹਨਾਂ ਨੇ ਕਿਹਾ, ‘ਅਸੀਂ ਇਹਨਾਂ ਵਿਦਿਆਰਥੀਆਂ ਨੂੰ ਬਾਹਰ ਨਿਕਲਣ ਅਤੇ ਪ੍ਰੀਖਿਆ ਦੇਣ ਲਈ ਮਜਬੂਰ ਨਹੀਂ ਕਰ ਸਕਦੇ। ਸਾਨੂੰ ਇਹਨਾਂ ਦਾ ਸਮਰਥਨ ਕਰਨਾ ਹੋਵੇਗਾ। 26 ਲੱਖ ਵਿਦਿਆਰਥੀ ਇਹਨਾਂ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ ਵਾਲੇ ਹਨ’।  ਸੋਨੂੰ ਸੂਦ ਨੇ ਕਿਹਾ ਕਿ ਬੱਚਿਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਘੱਟੋ ਘੱਟ ਦੋ ਤੋਂ ਤਿੰਨ ਮਹੀਨੇ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਬੱਚੇ ਮਾਨਸਿਕ ਰੂਪ ਤੋਂ ਤਿਆਰ ਹੋ ਸਕਣ।

Sonu SoodSonu Sood

ਉਹਨਾਂ ਕਿਹਾ, ‘ਜ਼ਿਆਦਾਤਰ ਵਿਦਿਆਰਥੀ ਬਿਹਾਰ ਤੋਂ ਹਨ, ਜਿੱਥੇ ਘੱਟੋ ਘਟ 13 ਤੋਂ 14 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਤੁਸੀਂ ਕਿਵੇਂ ਉਮੀਦ ਕਰ ਸਕਦੇ ਹੋ ਕਿ ਉਹ ਯਾਤਰਾ ਕਰਕੇ ਪ੍ਰੀਖਿਆ ਦੇਣ ਲਈ ਆਉਣ ? ਉਹਨਾਂ ਕੋਲ ਪੈਸੇ ਨਹੀਂ ਹਨ, ਰੁਕਣ ਲਈ ਥਾਂ ਨਹੀਂ ਹੈ। ਅਸੀਂ ਇਹਨਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਬਾਹਰ ਨਿਕਲਣ ਲਈ ਮਜਬੂਰ ਨਹੀਂ ਕਰ ਸਕਦੇ’। ਉਹਨਾਂ ਨੇ ਕਿਹਾ, ‘ਮੈਂ ਵੀ ਇਕ ਇੰਜੀਨੀਅਰ ਹਾਂ। ਮੈਨੂੰ ਲੱਗਦਾ ਹੈ ਕਿ ਦੇਸ਼ ਲਈ ਨੌਜਵਾਨਾਂ ਦੀ ਇਹ ਨਹੀਂ ਨਵੀਂ ਖੇਪ ਬਹੁਤ ਜ਼ਰੂਰੀ ਹੈ, ਜੋ ਅੱਗੇ ਚੱਲ ਕੇ ਬਹੁਤ ਵਿਭਾਗ ਸੰਭਾਲਣ ਵਾਲੀ ਹੈ’।

Exam Exam

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਨੂੰ ਸੂਦ ਨੇ ਮੰਗਲਵਾਰ ਨੂੰ ਪ੍ਰੀਖਿਆ ਮੁਲਤਵੀ ਕਰਨ ਦੀ ਅਪੀਲ ਦੇ ਨਾਲ ਟਵੀਟ ਵੀ ਕੀਤਾ ਸੀ। ਉਹਨਾਂ ਨੇ ਲਿਖਿਆ ਸੀ, ‘ਦੇਸ਼ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਮੈਂ ਸਰਕਾਰ ਨੂੰ ਨੀਟ-ਜੇਈਈ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਅਪੀਲ ਕਰਦਾ ਹਾਂ। ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਾਨੂੰ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਦੀ ਜਾਨ ਨੂੰ ਖਤਰੇ ਵਿਚ ਨਹੀਂ ਪਾਉਣਾ ਚਾਹੀਦਾ’।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement