Diljit Dosanjh: ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਭਾਰਤ ਦੌਰੇ ਤੋਂ ਪਹਿਲਾਂ ਗੈਰ-ਕਾਨੂੰਨੀ ਟਿਕਟਾਂ ਵੇਚਣ ਵਾਲਿਆਂ 'ਤੇ ED ਦੀ ਵੱਡੀ ਕਾਰਵਾਈ
Published : Oct 26, 2024, 1:50 pm IST
Updated : Oct 26, 2024, 2:08 pm IST
SHARE ARTICLE
ED action before Diljit Dosanjh' s Delhi show
ED action before Diljit Dosanjh' s Delhi show

Diljit Dosanjh: ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਸਣੇ ਕਈ ਥਾਵਾਂ 'ਤੇ ਕੀਤੀ ਗਈ ਰੇਡ

ED action before Diljit Dosanjh' s Delhi show: ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਭਾਰਤ ਦੌਰੇ ਤੋਂ ਪਹਿਲਾਂ ਗੈਰ-ਕਾਨੂੰਨੀ ਟਿਕਟਾਂ ਵੇਚਣ ਵਾਲਿਆਂ 'ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇਅ ਕੰਸਰਟ ਲਈ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਹੇਰਾਫੇਰੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ’ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਦੋਸ਼ ਹੇਠ ਐਫ.ਆਈ.ਆਰ.ਦਰਜ ਕੀਤੀ ਗਈ ਸੀ। ਹੁਣ ਇਸ ਮਾਮਲੇ 'ਚ ਈਡੀ ਨੇ ਐਕਸ਼ਨ ਲਿਆ ਹੈ ਅਤੇ ਈਡੀ ਨੇ ਇਸ ਮਾਮਲੇ 'ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ 'ਚ ਛਾਪੇਮਾਰੀ ਕੀਤੀ ਹੈ।

ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਭਾਰਤ ਦੌਰੇ ਲਈ ਭਾਰਤ ਆਏ ਹਨ। ਅੱਜ ਯਾਨੀ ਸ਼ਨੀਵਾਰ ਸਵੇਰੇ ਉਨ੍ਹਾਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ 'ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਟੀ ਦਾ ਨਾਂ ਦਿੱਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement