Munawar Faruqui News: ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਗ੍ਰਿਫਤਾਰ
Published : Mar 27, 2024, 10:48 am IST
Updated : Mar 27, 2024, 10:48 am IST
SHARE ARTICLE
  Munawar Faruqui Arrest Case Latest News in Punjabi
Munawar Faruqui Arrest Case Latest News in Punjabi

Munawar Faruqui News: ਹੁੱਕਾ ਪਾਰਲਰ 'ਤੇ ਛਾਪੇਮਾਰੀ ਦੌਰਾਨ ਹਿਰਾਸਤ 'ਚ ਲਿਆ

  Munawar Faruqui Arrest Case Latest News in Punjabiਛ ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੰਬਈ ਪੁਲਿਸ ਦੀ ਐਸਐਸ ਬ੍ਰਾਂਚ (ਸਮਾਜ ਸੇਵਾ ਸ਼ਾਖਾ) ਨੇ ਇੱਕ ਹੁੱਕਾ ਬਾਰ 'ਤੇ ਛਾਪਾ ਮਾਰਿਆ। ਜਿੱਥੇ ਉਨ੍ਹਾਂ ਨੇ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਸਮੇਤ 14 ਲੋਕਾਂ ਨੂੰ ਹਿਰਾਸਤ 'ਚ ਲਿਆ।

ਇਹ ਵੀ ਪੜ੍ਹੋ: Mohali Accident News: ਮੁਹਾਲੀ 'ਚ 2 ਤੇਜ਼ ਰਫਤਾਰ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਔਰਤ ਜ਼ਖ਼ਮੀ 

ਸਾਰੇ ਮੁਲਜ਼ਮਾਂ ਖ਼ਿਲਾਫ਼ ਕੋਟਪਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਪੁਲਿਸ ਨੇ ਫਾਰੂਕੀ ਨੂੰ ਧਾਰਾ 41ਏ ਤਹਿਤ ਨੋਟਿਸ ਦੇ ਕੇ ਉਸ ਨੂੰ ਜਾਣ ਦਿੱਤਾ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ। ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਤੋਂ ਬਾਅਦ ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਵਿਵਾਦਾਂ ਵਿਚ ਆ ਗਏ ਹਨ। ਜਾਣਕਾਰੀ ਮੁਤਾਬਕ ਸਮਾਜ ਸੇਵਾ ਸ਼ਾਖਾ ਨੇ ਬੀਤੀ ਰਾਤ ਮੁੰਬਈ ਦੇ ਫੋਰਟ ਇਲਾਕੇ 'ਚ ਸਥਿਤ ਸਬਲਾਨ ਹੁੱਕਾ ਪਾਰਲਰ 'ਤੇ ਛਾਪੇਮਾਰੀ ਦੌਰਾਨ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ। ਮੁਨੱਵਰ ਵੀ ਇਹਨਾਂ ਲੋਕਾਂ ਵਿੱਚੋਂ ਇੱਕ ਸੀ।

ਇਹ ਵੀ ਪੜ੍ਹੋ: Moga Accident News: ਹੋਲਾ ਮਹੱਲਾ ਮਨਾ ਕੇ ਵਾਪਸ ਆ ਰਹੀ ਸੰਗਤ ਦੀ ਪਲਟੀ ਗੱਡੀ, ਲੱਗੀਆਂ ਗੰਭੀਰ ਸੱਟਾਂ 

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਾਰਲਰ ਵਿਚ ਤੰਬਾਕੂ ਉਤਪਾਦਾਂ ਦੇ ਨਾਲ ਨਿਕੋਟੀਨ ਦੀ ਵਰਤੋਂ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜੇਕਰ ਤੰਬਾਕੂ ਉਤਪਾਦ ਪਾਏ ਜਾਂਦੇ ਹਨ ਤਾਂ ਪੁਲਿਸ ਵੱਲੋਂ ਸਿਗਰੇਟ ਅਤੇ ਤੰਬਾਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ ਮੁਨੱਵਰ ਫਾਰੂਕੀ ਨੂੰ ਨੋਟਿਸ ਦਿੱਤਾ ਗਿਆ ਅਤੇ ਰਾਤ ਨੂੰ ਹੀ ਘਰ ਜਾਣ ਦੀ ਇਜਾਜ਼ਤ ਦਿਤੀ ਗਈ। ਫਿਲਹਾਲ ਇਸ ਮਾਮਲੇ 'ਚ ਮੁਨੱਵਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Munawar Faruqui Arrest Case Latest News in Punjabi' stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement