Taina Medeiros: ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਦੀ ਹੋਈ ਮੌਤ, ਪ੍ਰੈਗਨੈਂਸੀ ਬਣਿਆ ਕਾਰਨ
Published : Jul 27, 2024, 1:02 pm IST
Updated : Jul 27, 2024, 1:02 pm IST
SHARE ARTICLE
 Instagram influencer Taina Medeiros
Instagram influencer Taina Medeiros

Taina Medeiros: ਟੈਨਾ ਬੱਚਿਆਂ ਨੂੰ ਬ੍ਰੈਸਟ ਫੀਡਿੰਗ ਲਈ ਸੋਸ਼ਲ ਮੀਡੀਆ ਰਾਹੀਂ ਮਾਵਾਂ ਨੂੰ ਟਿਪਸ ਦਿੰਦੀ ਸੀ

 Instagram influencer Taina Medeiros: ਇਨ੍ਹੀਂ ਦਿਨੀਂ ਮਨੋਰੰਜਨ ਜਗਤ ਤੋਂ ਕਈ ਦਿਲ ਦਹਿਲਾਉਣ ਵਾਲੀਆਂ ਖ਼ਬਰਾਂ ਆ ਰਹੀਆਂ ਹਨ। ਬੀਤੇ ਦਿਨ ਕੋਰੀਓਗ੍ਰਾਫਰ ਫਰਾਹ ਖਾਨ ਦੀ ਮਾਂ  ਦੁਨੀਆ ਨੂੰ ਅਲਵਿਦਾ ਕਹਿ ਗਈ। ਹੁਣ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਦੀ ਮੌਤ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਇਹ ਇਨਫਲੂਐਂਸਰ ਕੋਈ ਹੋਰ ਨਹੀਂ ਬਲਕਿ ਟੈਨਾ ਮੇਡੇਰੋਸ ਹੈ, ਜਿਸ ਨੇ ਹਜ਼ਾਰਾਂ ਮਾਵਾਂ ਦੀ ਮਦਦ ਕੀਤੀ।

ਇਹ ਵੀ ਪੜ੍ਹੋ: Bangladeshi Youtuber News: ਬੰਗਲਾਦੇਸ਼ੀ ਯੂਟਿਊਬਰ ਨੇ ਦਿਖਾਇਆ 'ਗੈਰ-ਕਾਨੂੰਨੀ ਤਰੀਕੇ' ਨਾਲ ਭਾਰਤ 'ਚ ਦਾਖਲ ਹੋਣ ਦਾ ਰਸਤਾ ਦਰਅਸਲ, ਟੈਨਾ ਬੱਚਿਆਂ ਨੂੰ ਬ੍ਰੈਸਟ ਫੀਡਿੰਗ ਲਈ ਸੋਸ਼ਲ ਮੀਡੀਆ ਰਾਹੀਂ ਮਾਵਾਂ ਨੂੰ ਟਿਪਸ ਦਿੰਦੀ ਸੀ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਸ ਦੀ ਮੌਤ ਦਾ ਕਾਰਨ ਉਸ ਦੀ ਹੀ ਗਰਭ ਅਵਸਥਾ ਬਣੀ। ਮਹਿਜ਼ 34 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਆਖਣ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੋਸ਼ਲ ਮੀਡੀਆ 'ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

ਇਹ ਵੀ ਪੜ੍ਹੋ:  Tihar Jail News: ਤਿਹਾੜ ਜੇਲ 'ਚ ਆਪਸ 'ਚ ਭਿੜੇ ਕੈਦੀ, ਭਰਾ ਦੀ ਮੌਤ ਦਾ ਬਦਲਾ ਲੈਣ ਲਈ ਹਮਲਾ, ਦੋ ਕੈਦੀ ਜ਼ਖ਼ਮੀ

ਮੀਡੀਆ ਰਿਪੋਰਟਾਂ ਮੁਤਾਬਕ ਟੈਨਾ ਮੇਡੇਰੋਸ ਨੂੰ ਕੁਝ ਦਿਨ ਪਹਿਲਾਂ ਐਮਰਜੈਂਸੀ ਸਰਜਰੀ ਕਰਵਾਉਣੀ ਪਈ ਸੀ। ਇਲਾਜ ਤੋਂ ਕੁਝ ਸਮੇਂ ਬਾਅਦ ਹੀ ਉਸ ਦੇ ਸਾਹ ਰੁਕ ਗਏ। ਦੱਸਿਆ ਜਾਂਦਾ ਹੈ ਕਿ ਟੈਨਾ ਗਰਭਵਤੀ ਸੀ ਅਤੇ ਇਸ ਦੌਰਾਨ ਉਸ ਦੇ ਅੰਡੇ ਫੈਲੋਪੀਅਨ ਟਿਊਬ ਵਿਚ ਫਸ ਗਏ। ਦੱਸਿਆ ਜਾਂਦਾ ਹੈ ਕਿ ਇਸ ਕਾਰਨ ਉਸ ਦੀ ਜਾਨ ਚਲੀ ਗਈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦਰਅਸਲ, ਟੈਨਾ ਦੇ ਦੋਸਤਾਂ ਦਾ ਕਹਿਣਾ ਹੈ ਕਿ ਇਨਫਲੂਐਂਸਰ ਪਿਛਲੇ ਹਫਤੇ ਐਕਟੋਪਿਕ ਗਰਭਵਤੀ ਹੋ ਗਈ ਸੀ। ਉਨ੍ਹਾਂ ਦੀ ਤਬੀਅਤ ਖ਼ਰਾਬ ਸੀ, ਜਿਸ ਕਾਰਨ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਸੋਸ਼ਲ ਮੀਡੀਆ ਇਨਫਲੂਐਂਸਰ ਟੈਨਾ ਮੇਡੇਰੋਸ ਪੇਸ਼ੇ ਤੋਂ ਇੱਕ ਸਿਖਲਾਈ ਪ੍ਰਾਪਤ ਨਰਸ ਸੀ। ਇੰਸਟਾਗ੍ਰਾਮ 'ਤੇ ਉਸ ਦੇ 70,000 ਤੋਂ ਵੱਧ ਫਾਲੋਅਰਜ਼ ਸਨ। ਇੱਥੇ ਉਹ ਕਈ ਮਾਵਾਂ ਨੂੰ ਬ੍ਰੈਸਟ ਫੀਡਿੰਗ ਬਾਰੇ ਟਿਪਸ ਦਿੰਦੀ ਸੀ। ਉਨ੍ਹਾਂ ਨੇ ਬੀਤੇ ਬੁੱਧਵਾਰ ਬ੍ਰਾਜ਼ੀਲ 'ਚ ਆਖਰੀ ਸਾਹ ਲਿਆ। ਟੈਨਾ ਆਪਣੇ ਪਿੱਛੇ ਪਤੀ ਅਤੇ ਪੰਜ ਸਾਲ ਦੀ ਬੇਟੀ ਛੱਡ ਗਈ ਹੈ। ਵੀਰਵਾਰ ਨੂੰ, ਉਸਦਾ  ਪੂਰਬੀ ਬ੍ਰਾਜ਼ੀਲ ਦੇ ਪਰਨਾਮੀਰਿਮ ਵਿੱਚ ਸਸਕਾਰ ਕਰ ਦਿੱਤਾ ਗਿਆ।

​(For more Punjabi news apart from  Instagram influencer Taina Medeiros , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement