ਬਾਲੀਵੁੱਡ ਅਭਿਨੇਤਾ ਅਭਿਸ਼ੇਕ ਬੱਚਨ ਦਰਬਾਰ ਸਾਹਿਬ ਨਤਮਸਤਕ ਹੋਏ
Published : Aug 27, 2018, 12:23 pm IST
Updated : Aug 27, 2018, 12:23 pm IST
SHARE ARTICLE
Bollywood actor Abhishek Bachchan at Sachkhand Harmandir Sahib
Bollywood actor Abhishek Bachchan at Sachkhand Harmandir Sahib

ਬਾਲੀਵੁੱਡ ਅਭਿਨੇਤਾ ਅਮਿਤਾਬ ਬਚਨ ਪਰਿਵਾਰ ਦੇ ਫ਼ਰਚੰਦ ਤੇ ਪ੍ਰਸਿੱਧ ਅਦਾਕਾਰ ਅਭਿਸ਼ੇਕ ਬਚਨ ਨੇ ਅਜ ਸਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ............

ਅੰਮ੍ਰਿਤਸਰ  : ਬਾਲੀਵੁੱਡ ਅਭਿਨੇਤਾ ਅਮਿਤਾਬ ਬਚਨ ਪਰਿਵਾਰ ਦੇ ਫ਼ਰਚੰਦ ਤੇ ਪ੍ਰਸਿੱਧ ਅਦਾਕਾਰ ਅਭਿਸ਼ੇਕ ਬਚਨ ਨੇ ਅਜ ਸਚਖੰਡ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਸ਼੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਉਪਰੰਤ ਲਾਈਨ 'ਚ ਲੱਗ ਕੇ ਆਮ ਸ਼ਰਧਾਲੂਆਂ ਵਾਂਗ ਗੁਰੂ ਘਰ ਮੱਥਾ ਟੇਕਿਆ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ''ਮਨਮਰਜੀ'' ਫਿਲਮ ਮੁਕੰਮਲ ਹੋ ਗਈ ਹੈ ਜੋ ਅਗਲੇ ਹਫਤੇ ਰਿਲੀਜ ਹੋ ਰਹੀ ਹੈ। 

ਇਸ ਫ਼ਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਵਿਖੇ ਵੀ ਹੋਈ ਸੀ। ਸ਼ੂਟਿੰਗ ਦੌਰਾਨ ਉਹ ਅੰਮ੍ਰਿਤਸਰ ਰਹੇ ਸਨ ਤੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਵੀ ਹੋਇਆ ਸੀ। ਅਜ ਉਹ ਸੱਚਖੰਡ ਹਰਿਮੰਦਰ ਸਾਹਿਬ ਸ਼ੁਕਰਾਨੇ ਵਜੋਂ ਤੇ ਫ਼ਿਲਮ ਦੀ ਸਫ਼ਲਤਾ ਲਈ ਅਰਦਾਸ ਕਰਨ ਆਇਆ ਹਾਂ। ਉਨ੍ਹਾਂ ਹੋਰ ਕਿਹਾ ਕਿ ਸਚਖੰਡ ਹਰਿਮੰਦਰ ਸਾਹਿਬ ਮਹਾਨ ਤੀਰਥ ਅਸਥਾਨ ਹੈ, ਜਿੱਥੇ ਆ ਕੇ ਮਨ ਨੂੰ ਸਕੂਨ ਮਿਲਦਾ ਹੈ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਵੀ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement