
ਕਿਸਾਨਾਂ ਦੇ ਸਮਰਥਨ 'ਚ ਆਏ ਸੋਨੂੰ ਸੂਦ ਨੇ ਕਿਹਾ 'ਕਿਸਾਨ ਮੇਰਾ ਭਗਵਾਨ'
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਦੇ ਚਲਦਿਆਂ ਦੇਸ਼ ਦੇ ਵੱਖ-ਵੱਖ ਵਰਗਾਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀ ਲੋਕ ਕਿਸਾਨਾਂ ਦਾ ਜੋਸ਼ ਵਧਾ ਰਹੇ ਹਨ। ਕਿਸਾਨੀ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਸਿਤਾਰੇ ਵੀ ਅਪਣੀ ਪ੍ਰਤੀਕਿਰਿਆ ਦੇ ਰਹੇ ਹਨ।
Farmer Protest
ਹਾਲ ਹੀ ਵਿਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਕਿਹਾ, 'ਕਿਸਾਨ ਮੇਰਾ ਭਗਵਾਨ'। ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਓਨਿਰ ਨੇ ਵੀ ਅਪਣੇ ਟਵਿਟਰ ਅਕਾਊਂਟ ਜ਼ਰੀਏ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।
Sonu sood
ਉਹਨਾਂ ਨੇ ਸੋਨੀਪਤ ਦਾ ਇਕ ਵੀਡੀਓ ਸ਼ੇਅਰ ਕਰਦਿਆਂ ਕਿਸਾਨਾਂ ਦੀ ਤਾਰੀਫ਼ ਕੀਤੀ। ਓਨਿਰ ਨੇ ਲਿਖਿਆ, 'ਜਦੋਂ ਪੰਜਾਬ ਚਲਦਾ ਹੈ ਤਾਂ ਉਹ ਧਰਤੀ ਨੂੰ ਵੀ ਫਾੜ ਸਕਦਾ ਹੈ। ਦਿੱਲੀ ਪੁਲਿਸ ਨੂੰ ਕਿਸਾਨਾਂ ਦਾ ਸਵਾਗਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਵੀ ਉਹਨਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਕਈ ਟਵੀਟ ਕੀਤੇ।
Listen to the Farmers.... That would be easier than turning stadiums into jails. Humility and Kindness more valuable than arrogance . This Egoistic govt will go to any measures to disempower the farmers/ and empower a few Billionaires https://t.co/8jndkauYME
— অনির Onir اونیر ओनिर (@IamOnir) November 27, 2020
ਪ੍ਰਸਿੱਧ ਅਦਾਕਾਰ ਰਾਜ ਬੱਬਰ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਬੀਤੇ ਦਿਨ ਰਾਜ ਬੱਬਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।
Raj Babbar
ਇਸ ਮੌਕੇ ਉਹਨਾਂ ਕਿਹਾ, 'ਮੈਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਾ ਹਾਂ ਅਤੇ ਕੇਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ'। ਇਹਨਾਂ ਤੋਂ ਇਲਾਵਾ ਸਵਰਾ ਭਾਸਕਰ, ਰੀਚਾ ਚੱਡਾ, ਦਿਲਜੀਤ ਦੌਸਾਂਝ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ। ਬਾਲੀਵੁੱਡ ਤੋਂ ਇਲ਼ਾਵਾ ਪਾਲੀਵੁੱਡ ਸਿਤਾਰੇ ਅਤੇ ਪੰਜਾਬੀ ਗਾਇਕ ਵੀ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ।