ਹੁਣ Ajay Devgan ਨਹੀਂ Aamir Khan ਕਰਨ ਜਾ ਰਹੇ ਹਨ ਹਰੀ ਸਿੰਘ ਨਲੂਆ ਦਾ ਕਿਰਦਾਰ!
Published : Jan 28, 2020, 12:29 pm IST
Updated : Jan 28, 2020, 5:14 pm IST
SHARE ARTICLE
File
File

SGPC ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ Aamir Khan ਨੂੰ ਸੌਂਪੀਆਂ ਕਿਤਾਬਾਂ

ਮੁੰਬਈ- ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲੂਆ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। 

FileFile

ਡਾ. ਰੂਪ ਸਿੰਘ ਜੋ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਮੁੰਬਈ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਦੇ ਇਕ ਸਮਝੌਤੇ ਸਬੰਧੀ ਮੁੰਬਈ ਗਏ ਸਨ, ਨੇ ਆਮਿਰ ਖਾਨ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਾ. ਏ. ਪੀ. ਸਿੰਘ, ਡਾ. ਬਲਜੀਤ ਸਿੰਘ ਖੁਰਾਣਾ ਅਤੇ ਡਾ. ਜਸਕਰਨ ਸਿੰਘ ਵੀ ਮੌਜੂਦ ਸਨ। 

FileFile

ਦੱਸ ਦਈਏ ਕਿ ਬੀਤੀ 30 ਨਵੰਬਰ ਨੂੰ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਿੱਖ ਯੋਧੇ ਸਰਦਾਰ ਹਰੀ ਸਿੰਘ ਨਲੂਆ ਸਬੰਧੀ ਇਤਿਹਾਸਕ ਫਿਲਮ ਬਣਾਉਣ ਦਾ ਸੁਝਾਅ ਦਿੱਤਾ ਸੀ, ਜਿਸ 'ਤੇ ਆਮਿਰ ਖਾਨ ਨੇ ਉਨ੍ਹਾਂ ਨੂੰ ਇਸ ਇਤਿਹਾਸ ਬਾਰੇ ਅੰਗਰੇਜ਼ੀ ਪੁਸਤਕਾਂ ਮੁਹੱਈਆ ਕਰਵਾਉਣ ਬਾਰੇ ਕਿਹਾ ਸੀ। 

FileFile

ਦੱਸ ਦਈਏ ਕਿ ਆਮਿਰ ਖਾਨ ਇਨ੍ਹੀਂ ਦਿਨੀਂ ਸਿੱਖ ਕਿਰਦਾਰ ਨਾਲ ਸਬੰਧਤ ਫਿਲਮ 'ਲਾਲ ਸਿੰਘ ਚੱਢਾ' ਬਣਾ ਰਹੇ ਹਨ। ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁੰਬਈ ਵਿਖੇ ਆਮਿਰ ਖਾਨ ਨੂੰ ਮਿਲ ਕੇ ਸਰਦਾਰ ਨਲੂਆ ਬਾਰੇ ਉਨ੍ਹਾਂ ਨੂੰ ਇਤਿਹਾਸਕ ਪੁਸਤਕਾਂ ਦਿੱਤੀਆਂ ਹਨ। ਆਮਿਰ ਖਾਨ ਨੂੰ ਦਿੱਤੀਆਂ ਗਈਆਂ ਕਿਤਾਬਾਂ ਵਿਚ ਸ. ਅਉਤਾਰ ਸਿੰਘ ਸੰਧੂ ਦੀ ਲਿਖੀ ਪੁਸਤਕ 'ਹਰੀ ਸਿੰਘ ਨਲੂਆ' ਸ਼ਾਮਲ ਹਨ। 

FileFile

ਅਤੇ ਸਰਦਾਰ ਨਲੂਆ ਦੇ ਵੰਸ਼ ਵਿਚੋਂ ਵਨੀਤ ਨਲੂਆ ਦੀ ਲਿਖੀ 'ਚੈਂਪੀਅਨ ਆਫ ਦਾ ਖਾਲਸਾ ਜੀ' ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪੁਸਤਕਾਂ ਬਹੁਤ ਮਹੱਤਵਪੂਰਨ ਹਨ, ਜਿਸ ਨੂੰ ਪ੍ਰਾਪਤ ਕਰਦਿਆਂ ਆਮਿਰ ਖਾਨ ਨੇ ਕਿਹਾ ਕਿ ਉਹ ਇਨ੍ਹਾਂ ਨੂੰ ਪੜ੍ਹਨਗੇ। ਡਾ. ਰੂਪ ਸਿੰਘ ਨੇ ਦੱਸਿਆ ਕਿ ਆਮਿਰ ਖਾਨ ਦੇ ਕਹਿਣ ਅਨੁਸਾਰ ਉਹ ਸਿੱਖ ਸੱਭਿਆਚਾਰ ਤੋਂ ਬੇਹੱਦ ਪ੍ਰਭਾਵਿਤ ਹਨ।

FileFile

ਅਤੇ ਸਿੱਖ ਕਿਰਦਾਰ ਨਿਭਾਉਂਦਿਆਂ ਉਨ੍ਹਾਂ ਨੂੰ ਮਾਣਮੱਤਾ ਅਨੁਭਵ ਹੋਇਆ ਹੈ। ਉਹ ਚਾਹੁੰਦੇ ਹਨ ਕਿ ਸਿੱਖ ਜਰਨੈਲ ਦੇ ਜੀਵਨ ਤੋਂ ਭਵਿੱਖ ਦੀ ਪੀੜ੍ਹੀ ਨੂੰ ਜਾਣਕਾਰੀ ਮਿਲ ਸਕੇ। ਇਸੇ ਕਰਕੇ ਹੀ ਉਨ੍ਹਾਂ ਨੇ ਆਮਿਰ ਖਾਨ ਨੂੰ ਇਸ ਇਤਿਹਾਸ ਬਾਰੇ ਫਿਲਮ ਬਣਾਉਣ ਲਈ ਸੁਝਾਅ ਦਿੱਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement