Saif Ali Khan: ਸੈਫ਼ ਅਲੀ ਖ਼ਾਨ ’ਤੇ ਹਮਲੇ ਦਾ ਮਾਮਲਾ, ਮੁੰਬਈ ਪੁਲਿਸ ਨੇ ਪਛਮੀ ਬੰਗਾਲ ਤੋਂ ਔਰਤ ਨੂੰ ਕੀਤਾ ਗ੍ਰਿਫ਼ਤਾਰ
Published : Jan 28, 2025, 8:52 am IST
Updated : Jan 28, 2025, 8:52 am IST
SHARE ARTICLE
Mumbai Police arrests woman from West Bengal in Saif Ali Khan attack case
Mumbai Police arrests woman from West Bengal in Saif Ali Khan attack case

 ਮੁੰਬਈ ਪੁਲਿਸ ਦੀ ਦੋ ਮੈਂਬਰੀ ਟੀਮ ਐਤਵਾਰ ਨੂੰ ਪਛਮੀ ਬੰਗਾਲ ਪਹੁੰਚੀ।

 

Saif Ali Khan: ਮੁੰਬਈ ਪੁਲਿਸ ਨੇ ਸੋਮਵਾਰ ਨੂੰ ਪਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਚਲਾਈ ਅਤੇ ਅਦਾਕਾਰ ਸੈਫ ਅਲੀ ਖਾਨ ’ਤੇ ਹੋਏ ਹਮਲੇ ਦੇ ਸਬੰਧ ’ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ।

ਇਕ ਸੂਤਰ ਨੇ ਇਹ ਜਾਣਕਾਰੀ ਦਿਤੀ। ਸੂਤਰ ਨੇ ਦਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹਮਲੇ ਲਈ ਮੁੰਬਈ ’ਚ ਪਹਿਲਾਂ ਗ੍ਰਿਫਤਾਰ ਕੀਤੇ ਗਏ ਬੰਗਲਾਦੇਸ਼ੀ ਨਾਗਰਿਕ ਵਲੋਂ ਵਰਤਿਆ ਗਿਆ ਸਿਮ ਕਾਰਡ ਔਰਤ ਦੇ ਨਾਂ ’ਤੇ ਰਜਿਸਟਰਡ ਸੀ।  ਮੁੰਬਈ ਪੁਲਿਸ ਦੀ ਦੋ ਮੈਂਬਰੀ ਟੀਮ ਐਤਵਾਰ ਨੂੰ ਪਛਮੀ ਬੰਗਾਲ ਪਹੁੰਚੀ। ਪਛਮੀ ਬੰਗਾਲ ਪੁਲਿਸ ਦੇ ਇਕ ਸੂਤਰ ਨੇ ਦਸਿਆ ਕਿ ਮੁੰਬਈ ਪੁਲਿਸ ਨੇ ਸੈਫ ਅਲੀ ’ਤੇ ਹੋਏ ਹਮਲੇ ਦੇ ਸਬੰਧ ’ਚ ਨਾਦੀਆ ਜ਼ਿਲ੍ਹੇ ਦੇ ਛਪਰਾ ਤੋਂ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਨੂੰ ਮੁੰਬਈ ਲਿਜਾਣ ਲਈ ਟਰਾਂਜ਼ਿਟ ਰਿਮਾਂਡ ਲਈ ਅਰਜ਼ੀ ਦੇ ਸਕਦੀ ਹੈ।          

ਔਰਤ ਦਾ ਨਾਮ ਖੁਖੁਮੋਨੀ ਜਹਾਂਗੀਰ ਸ਼ੇਖ ਹੈ ਅਤੇ ਉਹ ਗ੍ਰਿਫਤਾਰ ਕੀਤੇ ਗਏ ਬੰਗਲਾਦੇਸ਼ੀ ਸ਼ਰੀਫੁਲ ਫਕੀਰ ਦੀ ਜਾਣਕਾਰ ਹੈ। ਅਧਿਕਾਰੀ ਨੇ ਦਸਿਆ ਕਿ ਫਕੀਰ ਸਿਲੀਗੁੜੀ ਨੇੜੇ ਭਾਰਤ-ਬੰਗਲਾਦੇਸ਼ ਸਰਹੱਦ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ’ਚ ਦਾਖਲ ਹੋਇਆ ਸੀ ਅਤੇ ਔਰਤ ਦੇ ਸੰਪਰਕ ’ਚ ਆਇਆ ਸੀ। ਔਰਤ ਪਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਅੰਦੁਲੀਆ ਦੀ ਰਹਿਣ ਵਾਲੀ ਹੈ।

ਸੈਫ ਅਲੀ ਖਾਨ ’ਤੇ 16 ਜਨਵਰੀ ਨੂੰ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਘਰ ’ਚ ਹਮਲਾਵਰ ਨੇ 6 ਵਾਰ ਚਾਕੂ ਨਾਲ ਹਮਲਾ ਕੀਤਾ ਸੀ। ਸੈਫ ਨੂੰ ਤੁਰਤ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਗਿਆ। ਉਸ ਨੂੰ 21 ਜਨਵਰੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਸੀ।

 


 

SHARE ARTICLE

ਏਜੰਸੀ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement