Salman Khan cancels UK tour: ਸਲਮਾਨ ਖ਼ਾਨ ਨੇ ਪਹਿਲਗਾਮ ਅਤਿਵਾਦੀ ਹਮਲੇ ਕਾਰਨ ਯੂਕੇ ਦਾ ਦੌਰਾ ਕੀਤਾ ਰੱਦ 

By : PARKASH

Published : Apr 28, 2025, 1:07 pm IST
Updated : Apr 28, 2025, 1:07 pm IST
SHARE ARTICLE
Salman Khan cancels UK tour due to Pahalgam terror attack
Salman Khan cancels UK tour due to Pahalgam terror attack

Salman Khan cancels UK tour: ਕਿਹਾ, ਦੁੱਖ ਦੀ ਇਸ ਘੜੀ ’ਚ ਕੁਝ ਸਮੇਂ ਲਈ ਬ੍ਰੇਕ ਲੈਣਾ ਠੀਕ ਹੈ

4 ਤੇ 5 ਮਈ ਨੂੰ ਮੈਨਚੇਸਟਰ ਅਤੇ ਲੰਡਨ ’ਚ ‘ਦ ਬਾਲੀਵੁੱਡ ਬਿਗ ਵਨ’ ਪ੍ਰੋਗਰਾਮ ’ਚ ਹੋਣਾ ਸੀ ਸ਼ਾਮਲ

Salman Khan cancels UK tour: ਅਦਾਕਾਰ ਸਲਮਾਨ ਖ਼ਾਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ‘ਦੁਖਦਾਈ’ ਅਤਿਵਾਦੀ ਹਮਲੇ ਤੋਂ ਬਾਅਦ ਆਪਣਾ ਆਉਣ ਵਾਲਾ ਯੂਕੇ ਦੌਰਾ ਮੁਲਤਵੀ ਕਰ ਦਿੱਤਾ ਹੈ। ਸਲਮਾਨ 4 ਅਤੇ 5 ਮਈ ਨੂੰ ਮੈਨਚੈਸਟਰ ਅਤੇ ਲੰਡਨ ਵਿੱਚ ’ਦ ਬਾਲੀਵੁੱਡ ਬਿਗ ਵਨ’ ਪ੍ਰੋਗਰਾਮ ਦੇ ਹਿੱਸੇ ਵਜੋਂ ਮਾਧੁਰੀ ਦੀਕਸ਼ਿਤ ਨੇਨੇ, ਟਾਈਗਰ ਸ਼ਰਾਫ, ਵਰੁਣ ਧਵਨ, ਕ੍ਰਿਤੀ ਸੈਨਨ, ਸਾਰਾ ਅਲੀ ਖਾਨ, ਦਿਸ਼ਾ ਪਟਾਨੀ, ਸੁਨੀਲ ਗਰੋਵਰ ਅਤੇ ਮਨੀਸ਼ ਪਾਲ ਨਾਲ ਪ੍ਰਦਰਸ਼ਨ ਕਰਨ ਵਾਲੇ ਸਨ।

ਇੰਸਟਾਗ੍ਰਾਮ ’ਤੇ ਇੱਕ ਬਿਆਨ ਵਿੱਚ, ‘ਟਾਈਗਰ 3’ ਦੇ ਅਦਾਕਾਰ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੇ ਫ਼ੈਸਲਾ ਕੀਤਾ ਹੈ ਕਿ ‘ਦੁੱਖ ਦੀ ਇਸ ਘੜੀ ਵਿੱਚ (ਅਜਿਹੀਆਂ ਘਟਨਾਵਾਂ ਤੋਂ) ਕੁਝ ਸਮੇਂ ਲਈ ਬ੍ਰੇਕ ਲੈਣਾ ਸਹੀ ਹੈ।’’ ਬਿਆਨ ਅਨੁਸਾਰ, ‘‘ਕਸ਼ਮੀਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਦੁਖਦਾਈ ਘਟਨਾਵਾਂ ਦੇ ਮੱਦੇਨਜ਼ਰ ਅਤੇ ਡੂੰਘੇ ਦੁੱਖ ਦੇ ਨਾਲ, ਅਸੀਂ ਪ੍ਰੋਗਰਾਮ ਦੇ ਪ੍ਰਮੋਟਰ ਨੂੰ 4 ਅਤੇ 5 ਮਈ ਨੂੰ ਮੈਨਚੈਸਟਰ ਅਤੇ ਲੰਡਨ ਵਿੱਚ ਹੋਣ ਵਾਲੇ ‘ਦ ਬਾਲੀਵੁੱਡ ਬਿਗ ਵਨ ਸ਼ੋਅ’ ਨੂੰ ਮੁਲਤਵੀ ਕਰਨ ਦੀ ਬੇਨਤੀ ਕਰਨ ਦਾ ਮੁਸ਼ਕਲ ਫ਼ੈਸਲਾ ਲਿਆ ਹੈ।’’

ਬਿਆਨ ਵਿੱਚ ਕਿਹਾ ਗਿਆ ਹੈ, ‘‘ਅਸੀਂ ਸਮਝਦੇ ਹਾਂ ਕਿ ਸਾਡੇ ਪ੍ਰਸ਼ੰਸਕ ਇਨ੍ਹਾਂ ਪ੍ਰਦਰਸ਼ਨਾਂ ਦੀ ਕਿੰਨੀ ਉਡੀਕ ਕਰ ਰਹੇ ਸਨ, ਸਾਨੂੰ ਲੱਗਦਾ ਹੈ ਕਿ ਦੁੱਖ ਦੀ ਇਸ ਘੜੀ ਵਿੱਚ ਕੁਝ ਸਮੇਂ ਲਈ ਰੁਕਣਾ ਸਹੀ ਹੈ। ਅਸੀਂ ਆਪਣੇ ਪ੍ਰਸ਼ੰਸਕਾਂ ਨੂੰ ਹੋਈ ਕਿਸੇ ਵੀ ਨਿਰਾਸ਼ਾ ਜਾਂ ਅਸੁਵਿਧਾ ਲਈ ਦਿਲੋਂ ਮੁਆਫ਼ੀ ਮੰਗਦੇ ਹਾਂ ਅਤੇ ਉਨ੍ਹਾਂ ਦੀ ਸਮਝ ਅਤੇ ਸਮਰਥਨ ਦੀ ਦਿਲੋਂ ਕਦਰ ਕਰਦੇ ਹਾਂ।’’ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਮਾਗਮ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 

(For more news apart from Salman Khan Latest News, stay tuned to Rozana Spokesman)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement