ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ ਬਾਰੇ ਦਿਲਜੀਤ ਦੁਸਾਂਝ ਦੀ ਪ੍ਰਤੀਕਿਰਿਆ ਸੁਰਖ਼ੀਆਂ 'ਚ, ਕਿਹਾ, "ਰੱਬ ਦੇ ਠੇਕੇਦਾਰ ਨਾ ਬਣੋ"
Published : Sep 28, 2022, 1:39 pm IST
Updated : Sep 28, 2022, 1:39 pm IST
SHARE ARTICLE
"Don't be God's contractor"

ਪੁਲਿਸ ਹਿਰਾਸਤ 'ਚ ਮਹਿਸਾ ਅਮੀਨੀ ਨੂੰ ਟਾਰਚਰ ਵੀ ਕੀਤਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

 

ਮੁਹਾਲੀ: ਮਸ਼ਹੂਰ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਵਿਚ ਹਨ। ਉਨ੍ਹਾਂ ਦੀ ਫ਼ਿਲਮ  'ਜੋਗੀ' ਸੁਪਰਹਿੱਟ ਹੋ ਗਈ ਹੈ, ਇਸ ਤੋਂ ਇਲਾਵਾ ਉਹ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਨੂੰ ਲੈ ਕੇ ਲਾਈਮਲਾਈਟ 'ਚ ਬਣੇ ਹੋਏ ਹਨ। ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਹਰ ਸਮਾਜਕ ਮੁੱਦੇ ’ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਹਨ। ਉਹ ਹਰ ਸਮਾਜਕ ਮੁੱਦਾ ਬੇਬਾਕੀ ਨਾਲ ਬੋਲਦੇ ਹਨ। 

ਦਿਲਜੀਤ ਦੋਸਾਂਝ ਨੇ ਇੱਕ ਈਰਾਨੀ ਲੜਕੀ ਮਹਿਸਾ ਅਮੀਨੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਦੀ ਹਾਲ ਹੀ ਭੇਦ ਭਰੀ ਹਾਲਤ 'ਚ ਮੌਤ ਹੋਈ। ਉਹ ਲੜਕੀ ਸਿਰਫ਼ ਆਪਣੇ ਹੱਕਾਂ ਲਈ ਲੜ ਰਹੀ ਸੀ। ਹੁਣ ਉਸ ਨੂੰ ਇਨਸਾਫ਼ ਦਿਵਾਉਣ ਲਈ ਪੂਰਾ ਈਰਾਨ ਸੜਕਾਂ 'ਤੇ ਉੱਤਰ ਆਇਆ ਹੈ। 

ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ’ਤੇ ਸਟੋਰੀ ਸ਼ੇਅਰ ਕੀਤੀ, ਜਿਸ ਵਿਚ ਉਨ੍ਹਾਂ ਨੇ ਈਰਾਨ `ਚ ਮਹਿਸਾ ਅਮੀਨੀ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਦਿਲਜੀਤ ਨੇ ਕੈਪਸ਼ਨ `ਚ ਲਿਖਿਆ, "ਜੀਅ ਲੈਣ ਦਿਓ ਲੋਕਾਂ ਨੂੰ, ਰੱਬ ਦਾ ਵਾਸਤਾ, ਰੱਬ ਦੇ ਠੇਕੇਦਾਰ ਨਾ ਬਣੋ। ਰੱਬ ਨੇ ਕੋਈ ਡਰੈੱਸ ਨੀ ਬਣਾਈ।"

ਦੱਸਣਯੋਗ ਹੈ ਕਿ ਈਰਾਨ 'ਚ ਪਿਛਲੇ ਲੰਮੇ ਸਮੇਂ ਤੋਂ ਹਿਜਾਬ ਨੂੰ ਲੈ ਕੇ ਵਿਰੋਧ ਚੱਲ ਰਿਹਾ ਸੀ। ਮਹਿਲਾਵਾਂ ਵੱਲੋਂ ਆਪਣੇ ਅਧਿਕਾਰਾਂ ਦੀ ਲੜਾਈ ਲੜੀ ਜਾ ਰਹੀ ਹੈ। ਇਸ ਲੜਾਈ 'ਚ ਮਹਿਸਾ ਅਮੀਨੀ ਮੋਹਰੀ ਸੀ, ਜਿਸ ਦੀ ਪੁਲਿਸ ਹਿਰਾਸਤ 'ਚ ਮੌਤ ਹੋ ਗਈ ਸੀ। 

ਮਹਿਸਾ ਇਰਾਨ 'ਚ ਤਹਿਰਾਨ ਤੋਂ ਬਾਹਰ ਰਹਿੰਦੀ ਸੀ। ਪਿਛਲੇ ਦਿਨੀਂ ਜਦੋਂ ਉਹ ਆਪਣੇ ਪਰਿਵਾਰ ਨਾਲ ਤਹਿਰਾਨ ਗਈ ਤਾਂ ਉਸ ਨੂੰ ਪੁਲਿਸ ਨੇ ਤੁਰੰਤ ਗ੍ਰਿਫ਼ਤਾਰ ਕਰ ਲਿਆ। ਫਿਰ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ। ਉਸ 'ਤੇ ਸਹੀ ਢੰਗ ਨਾਲ ਹਿਜਾਬ ਨਾ ਪਹਿਨਣ ਦਾ ਦੋਸ਼ ਸੀ। ਪੁਲਿਸ ਹਿਰਾਸਤ 'ਚ ਮਹਿਸਾ ਅਮੀਨੀ ਨੂੰ ਟਾਰਚਰ ਵੀ ਕੀਤਾ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement