ਸ਼ਹੀਦ ਮੇਜਰ ਮੋਹਿਤ ਸ਼ਰਮਾ ਦੇ ਮਾਪਿਆਂ ਨੇ ਫ਼ਿਲਮ ’ਤੇ ਰੋਕ ਲਗਾਉਣ ਲਈ ਅਦਾਲਤ ਦਾ ਦਰਵਾਜ਼ਾ ਖਟਖਟਾਇਆ
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀ ਨਵੀਂ ਫਿਲਮ 'ਧੁਰੰਧਰ' ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰ ਗਈ ਹੈ । ਅਸ਼ੋਕ ਚੱਕਰ ਪੁਰਸਕਾਰ ਜੇਤੂ ਸ਼ਹੀਦ ਮੇਜਰ ਮੋਹਿਤ ਸ਼ਰਮਾ ਦੇ ਮਾਪਿਆਂ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 'ਧੁਰੰਧਰ' ਦੀ ਰਿਲੀਜ਼ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਫਿਲਮ ਉਨ੍ਹਾਂ ਦੇ ਪੁੱਤਰ ਦੇ ਜੀਵਨ ਤੋਂ ਪ੍ਰੇਰਿਤ ਜਾਪਦੀ ਹੈ ਅਤੇ ਫਿਲਮ ਨਿਰਮਾਤਾਵਾਂ ਨੇ ਉਨ੍ਹਾਂ ਤੋਂ ਕੋਈ ਇਜਾਜ਼ਤ ਨਹੀਂ ਲਈ। ਪਟੀਸ਼ਨ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ, ਭਾਰਤੀ ਫੌਜ ਅਤੇ ਫਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾ ਨੂੰ ਧਿਰ ਬਣਾਇਆ ਗਿਆ ਹੈ।
