ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ, ਫਰਾਹ ਨੇ ਮੰਗੀ ਮੁਆਫੀ!
Published : Dec 28, 2019, 12:28 pm IST
Updated : Apr 9, 2020, 9:53 pm IST
SHARE ARTICLE
File
File

ਰਵੀਨਾ ਟੰਡਨ ਪਹਿਲਾਂ ਮੰਗ ਚੁਕੀ ਹੈ ਮੁਆਫੀ

ਮੁੰਬਈ- ਬੀਤੇ ਕੁਝ ਦਿਨ ਪਰਿਲਾਂ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਫਿਲਮ ਮੇਕਰ ਫਰਾਹ ਖਾਨ ਅਤੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ ਐੱਫ,ਆਈ.ਆਰ. ਦਰਜ ਕਰਵਾਈ ਗਈ ਸੀ। ਇਨ੍ਹਾਂ ਤਿੰਨਾਂ ਅਭਿਨੇਤਰੀਆਂ ਉੱਤੇ ਇੱਕ ਪ੍ਰੋਗਰਾਮ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਿਆ ਸੀ।

ਬੀਤੇ ਦਿਨੀਂ ਰਵੀਨਾ ਟੰਡਨ ਨੇ ਸੋਸ਼ਲ ਮੀਡੀਆ ਉਤੇ ਪ੍ਰੋਗਰਾਮ ਦਾ ਵੀਡੀਓ ਸ਼ੇਅਰ ਕਰਦੇ ਹੋਏ ਮੁਆਫੀ ਮੰਗ ਲਈ ਸੀ। ਹੁਣ ਇਸ ਮਾਮਲੇ ਵਿੱਚ ਫਰਾਹ ਖਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫੀ ਮੰਗਦਿਆ ਲਿਖਿਆ ਹੈ।

"ਮੈਨੂੰ ਦੁਖ ਹੇ ਕਿ ਇੱਕ ਐਪੀਸੋਡ ਕਾਰਨ ਅਣਜਾਣੇ ਵਿੱਚ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਮੈਂ ਹਰ ਧਰਮ ਦਾ ਸਤਿਕਾਰ ਕਰਦੀ ਹਾਂ ਅਤੇ ਮੇਰਾ ਮਨੋਰਥ ਕਿਸੇ ਨੂ ਠੇਸ ਪਹੁੰਚਾਉਣਾ ਨਹੀਂ ਸੀ। ਮੇਰੀ ਪੂਰੀ ਟੀਮ ਅਰਥਾਤ ਰਵੀਨਾ ਟੰਡਨ ਅਤੇ ਭਾਰਤੀ ਸਿੰਘ ਵੀ ਦੁਖੀ ਹਨ ਅਤੇ ਮੁਆਫੀ ਮੰਗ ਰਹੀਆਂ ਹਨ"

 



 

 

ਇਹ ਹੈ ਪੂਰਾ ਮਾਮਲਾ-ਫਰਾਹ ਖਾਨ ਦੇ ਇੱਕ ਸ਼ੋਅ ਵਿੱਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ ਇੱਕ ਅੰਗਰੇਜ਼ੀ ਸ਼ਬਦ ਦੇ ਸਪੈਲਿੰਗ ਲਿਖਣ ਲਈ ਆਖਿਆ ਗਿਆ ਸੀ। ਇਹ ਸ਼ਬਦ ਪਵਿੱਤਰ ਗ੍ਰੰਥ ਤੋਂ ਲਿਆ ਗਿਆ ਸੀ। ਭਾਰਤੀ ਇਸ ਦਾ ਮਤਲਬ ਨਹੀਂ ਚਾਣਦੀ ਸੀ। ਉਸ ਨੇ ਆਪਣੇ ਵੱਲੋਂ ਇਸ ਦਾ ਮਤਲਬ ਦੱਸਦੇ ਹੋਏ ਇਸ ਸ਼ਬਦ ਦਾ ਖੂਬ ਮਜ਼ਾਕ ਉਡਾਇਆ।

ਦੱਸ ਦਈਏ ਇਸਾਈ ਮੋਰਚੇ ਦੇ ਚੇਅਰਮੈਨ ਸੋਨੂੰ ਜਫਰ ਵੱਲੋਂ ਦਿੱਤੀ ਦਰਖਾਸਤ ਉੱਤੇ ਕਾਰਵਾਈ ਕਰਦੇ ਹੋਏ ਥਾਣਾ ਅਜਨਾਲਾ ਵਿੱਚ ਫਰਾਹ ਖਾਨ, ਭਾਰਤੀ ਤੇ ਰਵੀਨਾ ਟੰਡਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਕਾਰਨ ਧਾਰਾ 295-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਸਬੰਧੀ ਥਾਣਾ ਅਜਨਾਲਾ ਦੇ ਨਵ ਨਿਯੁਕਤ ਐੱਸ.ਐੱਚ.ਓ ਇੰਸਪੈਕਟਰ ਕਮਲਜੀਤ ਸਿੰਘ ਰੰਧਾਵਾ ਨੇ ਕੀਤੀ। ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵਿਵਾਦਤ ਵੀਡੀਓ ਦੀ ਜਾਂਚ ਤੋਂ ਬਾਅਦ ਸ਼ਿਕਾਇਤ ਦਰਜ ਕੀਤੀ ਸੀ।

 



 

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement