Chandigarh News: ਡੀਅਰ ਜੱਸੀ ਦੀ ਫਿਲਮ ਦੀ ਰਿਲੀਜ਼ ਦਾ ਰਸਤਾ ਸਾਫ, ਟੀ-ਸੀਰੀਜ਼ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
Published : Feb 29, 2024, 9:49 pm IST
Updated : Mar 1, 2024, 11:23 am IST
SHARE ARTICLE
Dear Jassi's film got a big relief from the High Court News in punjabi
Dear Jassi's film got a big relief from the High Court News in punjabi

Chandigarh News: ਲੁਧਿਆਣਾ ਅਦਾਲਤ ਨੇ ਫਿਲਮ ਦੀ ਰਿਲੀਜ਼ 'ਤੇ ਲਗਾਈ ਸੀ ਰੋਕ

Dear Jassi's film got a big relief from the High Court News in punjabi : ਆਨਰ ਕਿਲਿੰਗ ਦੀ ਸੱਚੀ ਘਟਨਾ 'ਤੇ ਆਧਾਰਿਤ ਫਿਲਮ 'ਡੀਅਰ ਜੱਸੀ' ਦੇ ਰਿਲੀਜ਼ ਹੋਣ ਦਾ ਰਾਹ ਸਾਫ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਅਦਾਲਤ ਦੇ ਇਸ ਫਿਲਮ ਦੀ ਸਕ੍ਰੀਨਿੰਗ 'ਤੇ ਰੋਕ ਲਗਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਹ ਹੁਕਮ ਟੀ ਸੀਰੀਜ਼ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  Punjab Vigilance: ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਗ੍ਰਿਫ਼ਤਾਰ   

ਪਟੀਸ਼ਨ ਦਾਇਰ ਕਰਦੇ ਹੋਏ ਟੀ-ਸੀਰੀਜ਼ ਨੇ ਕਿਹਾ ਸੀ ਕਿ ਇਕ ਕੈਨੇਡੀਅਨ ਲੇਖਕ ਨੇ ਆਨਰ ਕਿਲਿੰਗ 'ਤੇ ਕਿਤਾਬ ਲਿਖੀ ਹੈ। ਕੰਪਨੀ ਨੇ ਇਸ ਲੇਖਕ ਤੋਂ ਕਾਪੀਰਾਈਟ 5 ਹਜ਼ਾਰ ਕੈਨੇਡੀਅਨ ਡਾਲਰ ਵਿੱਚ ਖਰੀਦਿਆ ਸੀ। ਫਿਲਮ ਤਿਆਰ ਹੋ ਗਈ ਸੀ ਅਤੇ ਇਸ 'ਤੇ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਖਰਚ ਹੋਇਆ ਸੀ ਅਤੇ ਇਸੇ ਦੌਰਾਨ ਮੋਹਾਲੀ ਦੀ ਡਰੀਮ ਲਾਈਨ ਰਿਐਲਿਟੀ ਮੂਵੀ ਕੰਪਨੀ ਨੇ ਇਸ ਕਹਾਣੀ 'ਤੇ ਆਪਣੇ ਕਾਪੀ ਰਾਈਟ ਦਾ ਦਾਅਵਾ ਕਰਦੇ ਹੋਏ ਲੁਧਿਆਣਾ ਦੀ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਅਦਾਲਤ ਨੇ ਕੰਪਨੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਫਿਲਮ ਦੀ ਸਕ੍ਰੀਨਿੰਗ 'ਤੇ ਰੋਕ ਲਗਾ ਦਿਤੀ ਹੈ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਚੌਲ ਮਿੱਲ 'ਚ ਕੰਮ ਕਰਦੀ ਔਰਤ ਦੀ ਹੋਈ ਮੌਤ 

ਕੰਪਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਜੱਸੀ ਦੇ ਪਤੀ ਤੋਂ ਕਾਪੀ ਰਾਈਟਸ ਲਏ ਸਨ। ਟੀ-ਸੀਰੀਜ਼ ਨੇ ਇਸ ਦੇ ਖਿਲਾਫ ਹਾਈਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਕਿਹਾ ਕਿ ਮਨੁੱਖੀ ਵਿਵਹਾਰ ਕਾਪੀਰਾਈਟ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ। ਅਜਿਹੇ 'ਚ ਹਾਈਕੋਰਟ ਨੇ ਲੁਧਿਆਣਾ ਕੋਰਟ ਦੇ ਹੁਕਮਾਂ ਨੂੰ ਰੱਦ ਕਰਕੇ ਫਿਲਮ ਦੀ ਰਿਲੀਜ਼ ਦਾ ਰਾਹ ਸਾਫ ਕਰ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Dear Jassi's film got a big relief from the High Court News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement