
ਹਾਲ ਹੀ 'ਚ ਇਕ ਵਾਰ ਫਿਰ ਤੈਮੂਰ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਮੰਮੀ ਕਰੀਨਾ ਨਾਲ ਦਿਖਾਈ ਦੇ ਰਿਹਾ ਹੈ
ਬਾਲੀਵੁੱਡ ਕਲਾਕਾਰ ਸੈਫ਼ ਅਲੀ ਖਾਲੀ ਅਤੇ ਕਰੀਨਾ ਕਪੂਰ ਦਾ ਬੇਟਾ ਤੈਮੂਰ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਕਰਕੇ ਚਰਚਾ 'ਚ ਰਹਿੰਦਾ ਹੈ। ਹਾਲ ਹੀ 'ਚ ਇਕ ਵਾਰ ਫਿਰ ਤੈਮੂਰ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਮੰਮੀ ਕਰੀਨਾ ਨਾਲ ਦਿਖਾਈ ਦੇ ਰਿਹਾ ਹੈ।
karina
ਤੁਹਾਨੂੰ ਦੱਸ ਦੇਈਏ ਕਿ ਕਰੀਨਾ ਕਪੂਰ ਮੁੰਬਈ 'ਚ ਇਕ ਐਡ ਦੀ ਸ਼ੂਟਿੰਗ ਕਰ ਰਹੀ ਸੀ। ਇਸ ਸ਼ੂਟਿੰਗ ਦੌਰਾਨ ਉਸਦਾ ਬੇਟਾ ਤੈਮੂਰ ਉਸਨੂੰ ਮਿਲਣ ਸੈੱਟ 'ਤੇ ਪਹੁੰਚ ਗਿਆ। ਇਸ ਦੌਰਾਨ ਖਾਸ ਗੱਲ ਇਹ ਹੈ ਕਿ ਤੈਮੂਰ ਸੈੱਟ 'ਤੇ ਸਪੋਰਟੀ ਅੰਦਾਜ਼ 'ਚ ਪਹੁੰਚਿਆ ਸੀ।
karina
ਕਰੀਨਾ ਦੀ ਅਗਲੀ ਫਿਲਮਾਂ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਨੂੰ ਉਸਦੇ ਚਾਹੁਣ ਵਾਲੇ ਜਲਦ ਹੀ 'ਵੀਰੇ ਦਿ ਵੈਡਿੰਗ' 'ਚ ਦੇਖ ਸਕਣਗੇ ਹੈ। ਇਹ ਫਿਲਮ 1 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਕਰੀਨਾ ਤੋਂ ਇਲਾਵਾ ਸੋਨਮ ਕਪੂਰ, ਸਵਰਾ ਭਾਸਕਰ ਵਰਗੀਆਂ ਅਭਿਨੇਤਰੀਆਂ ਅਹਿਮ ਭੂਮਿਕਾ 'ਚ ਹਨ।