
ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦੇ ਪ੍ਰਸ਼ੰਸਕਾਂ ਲਈ ਇਕ ਵਾਰ ਫਿਰ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦਿਲੀਪ ਕੁਮਾਰ ਦੀ ਸਿਹਤ ਫਿਰ ਤੋਂ ਖ਼ਰਾਬ ਹੋ ਗਈ..
ਮੁੰਬਈ (ਭਾਸ਼ਾ): ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦੇ ਪ੍ਰਸ਼ੰਸਕਾਂ ਲਈ ਇਕ ਵਾਰ ਫਿਰ ਤੋਂ ਬੁਰੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦਿਲੀਪ ਕੁਮਾਰ ਦੀ ਸਿਹਤ ਫਿਰ ਤੋਂ ਖ਼ਰਾਬ ਹੋ ਗਈ ਹੈ। ਪਿਛਲੇ ਮਹੀਨੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਸੀ ਅਤੇ ਸਿਹਤ ਵਿਚ ਕੁੱਝ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿਤੀ ਗਈ ਸੀ। ਪਰ ਹੁਣ ਫਿਰ ਤੋਂ ਉਨ੍ਹਾਂ ਦੇ ਸਿਹਤ ਸਬੰਧਤ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸ਼ੁਕਰਵਾਰ ਤੋਂ ਹੀ ਬੁਖਾਰ ਸੀ ਜਿਸ ਤੋਂ ਬਾਅਦ ਪਤਾ ਚਲਿਆ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਇਨਫੈਕਸ਼ਨ ਹੋ ਗਿਆ ਹੈ।
Dilip kumar
ਤੁਹਾਨੂੰ ਦੱਸ ਦਈਏ ਕਿ ਦਿਲੀਪ ਕੁਮਾਰ 95 ਸਾਲ ਦੇ ਹਨ। ਪਿਛਲੇ ਕਈ ਦਿਨਾਂ ਤੋਂ ਇਸ ਟ੍ਰੈਜ਼ਡੀ ਕਿੰਗ ਦੀ ਸਿਹਤ ਖ਼ਰਾਬ ਚੱਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਹਸਪਤਾਲ ਵਿਚ ਦਾਖਲ ਕਰਾਉਣਾ ਪਿਆ ਰਿਹਾ ਹੈ। ਦੱਸ ਦਈਏ ਕਿ ਹੁਣੇ ਹਾਲ ਹੀ ਵਿਚ ਉਨ੍ਹਾਂ ਨੂੰ ਨਿਮੋਨਿਆ ਹੋਣ ਕਾਰਨ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਵਿਚ ਭਰਤੀ ਕਰਵਾਇਆ ਸੀ ਪਰ ਇਸ ਵਾਰ ਉਨ੍ਹਾਂ ਦੇ ਫੇਫੜਿਆਂ ਵਿਚ ਇਨਫੈਕਸ਼ਨ ਹੋਣ ਕਾਰਨ ਉਨ੍ਹਾਂ ਨੂੰ ਦੁਬਾਰਾ ਹਸਪਤਾਲ ਵਿਚ ਦਾਖਲ ਕਰਵਾਉਣਾ ਪੈ ਗਿਆ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਬੀਤੇ ਸ਼ੁੱਕਰਵਾਰ ਤੋਂ ਹੀ ਬੁਖ਼ਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਵਾਈਆਂ ਦਿਤੀ ਗਈ ਹੈ
Dilip kumar
ਜ਼ਿਕਰਯੋਗ ਹੈ ਕਿ 95 ਸਾਲ ਦੇ ਦਿਲੀਪ ਕੁਮਾਰ ਕਈ ਦਿਨਾਂ ਤੋਂ ਕੁੱਝ ਖਾ ਨਹੀਂ ਪਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਬੀਤੀ 11 ਅਕਤੂਬਰ ਨੂੰ ਬਾਲੀਵੁਡ ਅਦਾਕਾਰਾ ਅਤੇ ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਨੇ ਅਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਅਪਣੇ ਪਤੀ ਨੂੰ 'ਕੋਹਿਨੂਰ' ਦੱਸ ਦੇ ਹੋਏ ਉਨ੍ਹਾਂ ਦੇ ਨਾਲ ਅਪਣੀ ਮਨਪਸੰਦ ਪੁਰਾਣੀ ਤਸਵੀਰ ਸ਼ੇਅਰ ਕੀਤੀ ਵੀ ਸੀ ਅਤੇ ਨਾਲ ਹੀ ਸਾਇਰਾ ਦੇ ਇਸ ਪੋਸਟ ਨੂੰ ਸੋਸ਼ਲ ਮੀਡਿਆ 'ਤੇ ਕਾਫ਼ੀ ਪਸੰਦ ਵੀ ਕੀਤਾ ਗਿਆ ਸੀ ।