ਸਲਮਾਨ ਖਾਨ ਨੂੰ ਗੋਲਡੀ ਬਰਾੜ ਨੇ ਭੇਜੀ ਸੀ ਧਮਕੀ ਭਰੀ ਮੇਲ! ਮੁੰਬਈ ਪੁਲਿਸ ਨੇ ਇੰਟਰਪੋਲ ਤੋਂ ਲਈ ਮਦਦ
Published : Mar 30, 2023, 8:40 am IST
Updated : Mar 30, 2023, 8:40 am IST
SHARE ARTICLE
Salman Khan
Salman Khan

ਮੁੰਬਈ ਪੁਲਿਸ ਮੁਤਾਬਕ ਉਸ ਨੂੰ ਗੋਲਡੀ ਦੇ ਯੂਕੇ ਵਿਚ ਲੁਕੇ ਹੋਣ ਦਾ ਸ਼ੱਕ ਹੈ।

 

ਮੁੰਬਈ: ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਕਿਸੇ ਹੋਰ ਨੇ ਨਹੀਂ ਸਗੋਂ ਗੈਂਗਸਟਰ ਗੋਲਡੀ ਬਰਾੜ ਨੇ ਭੇਜੀ ਸੀ। ਮੁੰਬਈ ਪੁਲਿਸ ਨੇ ਕਿਹਾ ਕਿ ਉਹਨਾਂ ਨੇ ਧਮਕੀ ਦੇ ਮਾਮਲੇ ਦੀ ਜਾਂਚ ਲਈ ਇੰਟਰਪੋਲ ਦੀ ਮਦਦ ਲਈ ਹੈ। ਗੋਲਡੀ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸਭ ਤੋਂ ਪਹਿਲਾਂ ਆਇਆ ਸੀ। ਮੁੰਬਈ ਪੁਲਿਸ ਮੁਤਾਬਕ ਉਸ ਨੂੰ ਗੋਲਡੀ ਦੇ ਯੂਕੇ ਵਿਚ ਲੁਕੇ ਹੋਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ: ਜਿਸ ਦਿਨ ਸਿਆਸਤ ਵਿਚ ਧਰਮ ਦੀ ਵਰਤੋਂ ਬੰਦ ਹੋ ਜਾਵੇਗੀ, ਉਸੇ ਦਿਨ ਨਫ਼ਰਤੀ ਭਾਸ਼ਣ ਬੰਦ ਹੋ ਜਾਣਗੇ: ਸੁਪਰੀਮ ਕੋਰਟ

ਮੁੰਬਈ ਪੁਲਿਸ ਨੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਯੂਕੇ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਜੇਕਰ ਪੁਸ਼ਟੀ ਹੋ ​​ਜਾਂਦੀ ਹੈ ਤਾਂ ਪੁਲਿਸ ਗੋਲਡੀ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰੇਗੀ। ਦੱਸ ਦੇਈਏ ਕਿ 19 ਮਾਰਚ ਨੂੰ ਸਲਮਾਨ ਖਾਨ ਦੇ ਮੈਨੇਜਰ ਜੋਰਡੀ ਪਟੇਲ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੁਝ ਦਿਨ ਪਹਿਲਾਂ ਇਕ ਇੰਟਰਵਿਊ ਰਾਹੀਂ ਸਲਮਾਨ ਖਾਨ ਨੂੰ ਧਮਕੀ ਦਿੱਤੀ ਸੀ। ਇਸ ਇੰਟਰਵਿਊ ਦੇ ਅਗਲੇ ਦਿਨ ਸਲਮਾਨ ਦੇ ਮੈਨੇਜਰ ਨੂੰ ਧਮਕੀ ਭਰੀ ਈਮੇਲ ਮਿਲੀ। ਸਲਮਾਨ ਦੇ ਕਰੀਬੀ ਦੋਸਤ ਪ੍ਰਸ਼ਾਂਤ ਗੁੰਜਾਲਕਰ ਨੇ ਵੀ ਬਾਂਦਰਾ ਪੁਲਿਸ ਸਟੇਸ਼ਨ 'ਚ ਇਸ ਸਬੰਧ 'ਚ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: ਔਰਤਾਂ ਨੂੰ ਮੋਟਾਪੇ ਕਾਰਨ ਹੋ ਸਕਦੀਆਂ ਹਨ ਇਹ ਬੀਮਾਰੀਆਂ, ਆਉ ਜਾਣਦੇ ਹਾਂ ਇਸ ਤੋਂ ਬਚਾਅ ਦੇ ਤਰੀਕੇ 

ਪੁਲਿਸ ਨੇ ਇਸ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖ਼ਿਲਾਫ਼ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਸੀ। ਧਮਕੀ ਮਿਲਣ ਦੇ ਬਾਅਦ ਤੋਂ ਹੀ ਸਲਮਾਨ ਦੇ ਘਰ ਦੇ ਬਾਹਰ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ। ਖਬਰਾਂ ਮੁਤਾਬਕ ਸਲਮਾਨ ਅਤੇ ਉਹਨਾਂ ਦੀ ਟੀਮ ਨੂੰ ਅਗਲੇ ਕੁਝ ਦਿਨਾਂ ਤੱਕ ਜ਼ਮੀਨੀ ਪ੍ਰੋਗਰਾਮਾਂ ਤੋਂ ਬਚਣ ਲਈ ਕਿਹਾ ਗਿਆ ਹੈ। ਸਲਮਾਨ ਦੀ ਜਾਨ ਨੂੰ ਖਤਰੇ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਵੀ ਉਹਨਾਂ ਦੇ ਸ਼ਡਿਊਲ 'ਚ ਬਦਲਾਅ ਦੀ ਸਿਫਾਰਿਸ਼ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement