
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ ਹੈ।
ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਅਮਿਤਾਭ ਬਚਨ ਨੇ ਟਵੀਟ ਕਰ ਕੇ ਦਿੱਤੀ ਹੈ। ਦੱਸ ਦਈਏ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਨੂੰ ਬੁੱਧਵਾਰ ਨੂੰ ਮੁੰਬਈ ਦੇ ਐਨਐਚ. ਰਿਲਾਇੰਸ ਹਸਪਤਾਲ ਵਿਖੇ ਭਰਤੀ ਕੀਤਾ ਗਿਆ ਸੀ।
Photo
ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਉਹਨਾਂ ਦੀ ਪਤਨੀ ਨੀਤੂ ਸਿੰਘ ਉਹਨਾਂ ਦੇ ਨਾਲ ਹਸਪਤਾਲ ਵਿਚ ਸੀ। ਰਿਸ਼ੀ ਕਪੂਰ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਜਾਣਕਾਰੀ ਉਹਨਾਂ ਦੇ ਵੱਡੇ ਭਰਾ ਰਣਧੀਰ ਕਪੂਰ ਨੇ ਦਿੱਤੀ ਸੀ।
Photo
ਰਣਧੀਰ ਕਪੂਰ ਨੇ ਕਿਹਾ ਸੀ ਕਿ ਉਹ ਕੈਂਸਰ ਦੇ ਮਰੀਜ਼ ਹਨ ਤੇ ਉਹਨਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਸੀ, ਇਸ ਲਈ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਰਿਸ਼ੀ ਕਪੂਰ ਪਿਛਲੇ ਸਾਲ ਸਤੰਬਰ ਵਿਚ ਅਮਰੀਕਾ ਤੋਂ ਭਾਰਤ ਪਰਤੇ ਸੀ।
Photo
ਉੱਥੇ ਕਰੀਬ ਇਕ ਸਾਲ ਤੱਕ ਉਹਨਾਂ ਦਾ ਕੈਂਸਰ ਦਾ ਇਲਾਜ ਚੱਲਿਆ। ਸਾਲ 2018 ਵਿਚ ਖ਼ਬਰ ਆਈ ਸੀ ਕਿ ਉਹ ਕੈਂਸਰ ਨਾਲ ਪੀੜਤ ਹਨ, ਜਿਸ ਤੋਂ ਬਾਅਦ ਕਰੀਬ ਇਕ ਸਾਲ ਤੱਕ ਉਹ ਨਿਊਯਾਰਕ ਵਿਚ ਹੀ ਰਹੇ ਅਤੇ ਉਹਨਾਂ ਦਾ ਇਲਾਜ ਚੱਲਿਆ। ਉਸ ਦੌਰਾਨ ਉਹਨਾਂ ਦੀ ਪਤਨੀ ਵੀ ਉਹਨਾਂ ਦੇ ਨਾਲ ਸੀ।
Photo
ਜ਼ਿਕਰਯੋਗ ਹੈ ਕਿ ਬੀਤੇ ਦਿਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਇਰਫਾਨ ਖ਼ਾਨ ਵੀ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ। ਇਰਫਾਨ ਖ਼ਾਨ ਵੀ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਨਾਲ ਨਾਲ ਜੂਝ ਰਹੇ ਸਨ। ਇਰਫ਼ਾਨ ਖ਼ਾਨ ਤੇ ਰਿਸ਼ੀ ਕਪੁੂਰ ਦੀ ਮੌਤ ਨਾਲ ਬਾਲੀਵੁੱਡ ਜਗਤ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਬਾਲੀਵੁੱਡ ਜਗਤ ਨੇ ਦੋ ਦਿਨਾਂ ਵਿਚ ਅਪਣੇ ਦੋ ਦਿੱਗਜ਼ ਸਿਤਾਰੇ ਗਵਾ ਦਿੱਤੇ।