ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦੀ ਸਿਹਤ ਵਿਗੜੀ, ਮੁੰਬਈ ਹਸਪਤਾਲ ਵਿਚ ਭਰਤੀ
Published : Apr 30, 2020, 7:42 am IST
Updated : Apr 30, 2020, 7:42 am IST
SHARE ARTICLE
Photo
Photo

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਨੂੰ ਬੁੱਧਵਾਰ ਨੂੰ ਮੁੰਬਈ ਦੇ ਐਨਐਚ. ਰਿਲਾਇੰਸ ਹਸਪਤਾਲ ਵਿਖੇ ਭਰਤੀ ਕੀਤਾ ਗਿਆ।

ਨਵੀਂ ਦਿੱਲੀ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਨੂੰ ਬੁੱਧਵਾਰ ਨੂੰ ਮੁੰਬਈ ਦੇ ਐਨਐਚ. ਰਿਲਾਇੰਸ ਹਸਪਤਾਲ ਵਿਖੇ ਭਰਤੀ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਉਹਨਾਂ ਦੀ ਪਤਨੀ ਨੀਤੂ ਸਿੰਘ ਉਹਨਾਂ ਦੇ ਨਾਲ ਹਸਪਤਾਲ ਵਿਚ ਹੈ।

PhotoPhoto

ਰਿਸ਼ੀ ਕਪੂਰ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਜਾਣਕਾਰੀ ਉਹਨਾਂ ਦੇ ਵੱਡੇ ਭਰਾ ਰਣਧੀਰ ਕਪੂਰ ਨੇ ਦਿੱਤੀ ਹੈ। ਰਣਧੀਰ ਕਪੂਰ ਨੇ ਕਿਹਾ ਕਿ ਉਹ ਹਸਪਤਾਲ ਵਿਚ ਹਨ।

PhotoPhoto

ਉਹ ਕੈਂਸਰ ਦੇ ਮਰੀਜ਼ ਹਨ ਤੇ ਉਹਨਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ, ਇਸ ਲਈ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਹੁਣ ਉਹਨਾਂ ਦੀ ਹਾਲਤ ਸਥਿਰ ਹੈ। ਰਿਸ਼ੀ ਕਪੂਰ ਪਿਛਲੇ ਸਾਲ ਸਤੰਬਰ ਵਿਚ ਅਮਰੀਕਾ ਤੋਂ ਭਾਰਤ ਪਰਤੇ ਸੀ।

Rishi KapoorPhoto

ਉੱਥੇ ਕਰੀਬ ਇਕ ਸਾਲ ਤੱਕ ਉਹਨਾਂ ਦਾ ਕੈਂਸਰ ਦਾ ਇਲਾਜ ਚੱਲਿਆ। ਸਾਲ 2018 ਵਿਚ ਖ਼ਬਰ ਆਈ ਸੀ ਕਿ ਉਹ ਕੈਂਸਰ ਨਾਲ ਪੀੜਤ ਹਨ, ਜਿਸ ਤੋਂ ਬਾਅਦ ਕਰੀਬ ਇਕ ਸਾਲ ਤੱਕ ਉਹ ਨਿਊਯਾਰਕ ਵਿਚ ਹੀ ਰਹੇ ਅਤੇ ਉਹਨਾਂ ਦਾ ਇਲਾਜ ਚੱਲਿਆ। ਉਸ ਦੌਰਾਨ ਉਹਨਾਂ ਦੀ ਪਤਨੀ ਵੀ ਉਹਨਾਂ ਦੇ ਨਾਲ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement