
Actor Mithun Chakraborty: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੀਤਾ ਐਲਾਨ
Actor Mithun Chakraborty will receive the Dadasaheb Phalke Award: ਬਾਲੀਵੁੱਡ ਦੇ ਮਹਾਨ ਸੁਪਰਸਟਾਰ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ, “ਇਹ ਐਲਾਨ ਕਰਨਾ ਸਨਮਾਨ ਦੀ ਗੱਲ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਲਈ ਮਹਾਨ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਪੁਰਸਕਾਰ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਪੁਰਸਕਾਰ 8 ਅਕਤੂਬਰ ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਦਿੱਤਾ ਜਾਵੇਗਾ।