Salman Khan: 'ਦੋ ਕਰੋੜ ਭੇਜ ਦਿਓ, ਪੈਸੇ ਨਾ ਮਿਲੇ ਤਾਂ...', ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Oct 30, 2024, 1:26 pm IST
Updated : Oct 30, 2024, 1:26 pm IST
SHARE ARTICLE
Salman Khan received a death threat again
Salman Khan received a death threat again

Salman Khan: ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਸੰਦੇਸ਼ ਭੇਜਿਆ ਹੈ।

 

Salman Khan:  ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਅਦਾਕਾਰ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁੰਬਈ ਪੁਲਿਸ ਨੂੰ ਸੰਦੇਸ਼ ਭੇਜਿਆ ਹੈ।

ਪੁਲਿਸ ਨੇ ਕਿਹਾ ਕਿ ਮੈਸੇਜ 'ਚ ਲਿਖਿਆ ਗਿਆ ਸੀ ਕਿ ਜੇਕਰ 2 ਕਰੋੜ ਰੁਪਏ ਨਹੀਂ ਮਿਲੇ ਤਾਂ ਸਲਮਾਨ ਖਾਨ ਨੂੰ ਮਾਰ ਦਿੱਤਾ ਜਾਵੇਗਾ ਹਾਲਾਂਕਿ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਧਮਕੀ ਕਿਸ ਨੇ ਦਿੱਤੀ ਹੈ। ਮੁੰਬਈ ਦੇ ਬਰੇਲੀ ਪੁਲਿਸ ਸਟੇਸ਼ਨ 'ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਅਭਿਨੇਤਾ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਭਿਨੇਤਾ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਲਾਰੈਂਸ ਬਿਸ਼ਨੋਈ ਗੈਂਗ ਤੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਸਾਲ ਬਦਮਾਸ਼ਾਂ ਨੇ ਸਲਮਾਨ ਖਾਨ ਦੇ ਘਰ 'ਤੇ ਵੀ ਗੋਲੀਬਾਰੀ ਕੀਤੀ ਸੀ।

ਬਿਸ਼ਨੋਈ ਗੈਂਗ ਨੇ ਕਈ ਵਾਰ ਧਮਕੀ ਦਿੱਤੀ ਹੈ ਕਿ ਅਭਿਨੇਤਾ ਸਲਮਾਨ ਖਾਨ ਨੂੰ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਅਭਿਨੇਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਮੰਗਲਵਾਰ ਨੂੰ ਹੀ NCP ਯਾਨੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਉਮੀਦਵਾਰ ਜ਼ੀਸ਼ਾਨ ਸਿੱਦੀਕੀ ਨੂੰ ਫੋਨ 'ਤੇ ਧਮਕੀ ਮਿਲੀ ਸੀ। ਧਮਕੀ ਦੇਣ ਵਾਲੇ ਦੋਸ਼ੀ ਨੇ ਫੋਨ 'ਤੇ ਸਲਮਾਨ ਖਾਨ ਦਾ ਜ਼ਿਕਰ ਵੀ ਕੀਤਾ ਸੀ। ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੰਗਲਵਾਰ ਸਵੇਰੇ ਸੈਕਟਰ 92 ਤੋਂ ਇਕ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

ਮੁੰਬਈ ਪੁਲਿਸ ਨੇ ਮੁਹੰਮਦ ਤਇਅਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਲੜਕੇ ਨੂੰ ਟਰਾਂਜ਼ਿਟ ਰਿਮਾਂਡ 'ਤੇ ਲੈਣ ਲਈ ਪ੍ਰਬੰਧ ਕਰ ਰਹੀ ਹੈ। ਮੁਲਜ਼ਮ ਮੁਹੰਮਦ ਤਇਅਬ ਉਰਫ਼ ਗੁਰਫਾਨ ਮੂਲ ਰੂਪ ਵਿੱਚ ਬਰੇਲੀ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਦਿੱਲੀ ਵਿੱਚ ਰਹਿ ਰਿਹਾ ਸੀ।

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement