Emergency Film News: ਅਟਕ ਸਕਦੀ ਹੈ ਕੰਗਣਾ ਰਣੌਤ ਦੀ' ਐਮਰਜੈਂਸੀ' ਫਿਲਮ, ਸੈਂਸਰ ਬੋਰਡ ਨੇ ਹਾਈਕੋਰਟ 'ਚ ਦਿੱਤਾ ਇਹ ਜਵਾਬ
Published : Aug 31, 2024, 1:13 pm IST
Updated : Aug 31, 2024, 1:37 pm IST
SHARE ARTICLE
The Censor Board gave an answer in the High Court about the emergency film News
The Censor Board gave an answer in the High Court about the emergency film News

Emergency Film News: ਕਿਹਾ- ਅਜੇ ਤੱਕ ਸਰਟੀਫਿਕੇਟ ਨਹੀਂ ਕੀਤਾ ਗਿਆ ਜਾਰੀ

The Censor Board answer emergency film News: ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ 'ਚ ਸਿਰਫ 6 ਦਿਨ ਬਾਕੀ ਹਨ।

ਇਹ ਵੀ ਪੜ੍ਹੋ: Samit Dravid India U19: ਰਾਹੁਲ ਦ੍ਰਾਵਿੜ ਦੇ ਪੁੱਤਰ ਸਮਿਤ ਭਾਰਤ ਦੀ ਅੰਡਰ-19 ਟੀਮ ਲਈ ਚੋਣ, ਮੈਦਾਨ 'ਤੇ ਮਚਾਵੇਗਾ ਧੂਮ

ਐਡਵੋਕੇਟ ਇਮਾਨ ਸਿੰਘ ਖਾਰਾ ਦੀ ਤਰਫੋਂ ਫਿਲਮ ਐਮਰਜੈਂਸੀ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਈ। ਐਡਵੋਕੇਟ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਸੈਂਸਰ ਬੋਰਡ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਰਿਲੀਜ਼ ਕਰਨ ਦਾ ਸਰਟੀਫਿਕੇਟ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਜਵਾਬ ਮੁਤਾਬਕ ਫਿਲਮ ਖਿਲਾਫ ਕਈ ਸ਼ਿਕਾਇਤਾਂ ਹਨ। ਸ਼ਿਕਾਇਤਾਂ ਸੁਣਨ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Vinesh Phogat : ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਪਹੁੰਚੀ ਵਿਨੇਸ਼ ਫੋਗਾਟ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਢੰਗ ਨਾਲ ਦਰਸਾਇਆ ਗਿਆ ਹੈ। ਫਿਲਮ ਦੇ ਟ੍ਰੇਲਰ 'ਚ ਦਿਖਾਈ ਗਈ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ 'ਤੇ ਇਤਰਾਜ਼ ਹੈ। ਫਿਲਮ ਦੀ ਸਮੱਗਰੀ ਦਾ ਮੁੱਦਾ ਹੈ। ਇਸ ਨੂੰ ਬਦਲਣਾ ਚਾਹੀਦਾ ਹੈ। ਸਿੱਖਾਂ ਬਾਰੇ ਗਲਤ ਬਿਆਨਬਾਜੀ ਹਟਾਈ ਜਾਵੇ। ਜਦੋਂ ਤੱਕ ਫਿਲਮ ਪੂਰੀ ਤਰ੍ਹਾਂ ਨਹੀਂ ਬਦਲ ਜਾਂਦੀ, ਉਦੋਂ ਤੱਕ ਇਸ ਨੂੰ ਨਹੀਂ ਚਲਾਇਆ ਜਾਣਾ ਚਾਹੀਦਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਿਲਮ ਦੇ ਸੈਂਸਰ ਸਰਟੀਫਿਕੇਟ 'ਤੇ ਰੋਕ ਲੱਗਣ 'ਤੇ ਕੰਗਨਾ ਰਣੌਤ ਨੇ ਕੱਲ੍ਹ ਆਪਣੀ ਇੱਕ ਵੀਡੀਓ ਵੀ ਜਾਰੀ ਕੀਤੀ ਸੀ। ਜਿਸ 'ਤੇ ਕੰਗਨਾ ਨੇ ਦਾਅਵਾ ਕੀਤਾ ਹੈ ਕਿ ਸੈਂਸਰ ਵਲੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਫਿਲਮ ਦੀ ਰਿਲੀਜ਼ ਨੂੰ ਰੋਕ ਦਿੱਤਾ ਗਿਆ ਹੈ। 

​(For more Punjabi news apart from The Censor Board gave an answer in the High Court about the emergency film News, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement