ਪੰਜਾਬੀ ਸਿਤਾਰਿਆਂ ਨੇ ਨਵੇਂ ਸਾਲ 'ਤੇ ਇੰਝ ਦਿੱਤੀਆਂ ਫੈਨਜ਼ ਨੂੰ ਵਧਾਈਆਂ!
Published : Jan 1, 2020, 4:13 pm IST
Updated : Jan 1, 2020, 4:13 pm IST
SHARE ARTICLE
Pollywood stars wished happy new year 2020 on social media
Pollywood stars wished happy new year 2020 on social media

ਇਸ ਦੇ ਚੱਲਦਿਆਂ ਪੰਜਾਬੀ ਸਿਤਾਰਿਆਂ ਨੇ ਸੋਸ਼ਲ ਮੀਡੀਆਂ ਦੇ ਜ਼ਰੀਏ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ...

ਜਲੰਧਰ: ਨਵੇਂ ਸਾਲ ਦਾ ਆਗਾਜ਼ ਹੋ ਚੁੱਕਿਆ ਹੈ। ਹਰ ਕੋਈ ਨਵੇਂ ਸਾਲ ਦੇ ਰੰਗ ਵਿਚ ਰੰਗਿਆ ਫਿਰਦਾ ਹੈ। ਅਪਣੇ ਅਪਣੇ ਤਰੀਕੇ ਨਾਲ ਹਰ ਕੋਈ ਨਵੇਂ ਸਾਲ ਦੀਆਂ ਖੁਸ਼ੀਆਂ ਮਨਾ ਰਿਹਾ ਹੈ। ਨਵੇਂ ਸਾਲ ਦਾ ਜਸ਼ਨ ਜਿਥੇ ਪੂਰੀ ਦੁਨੀਆ 'ਚ ਮਨਾਇਆ ਜਾ ਰਿਹਾ ਹੈ, ਉਥੇ ਹੀ ਮਨੋਰੰਜਨ ਜਗਤ ਦੇ ਸਿਤਾਰੇ ਵੀ ਬਹੁਤ ਉਤਸ਼ਾਹ ਨਾਲ ਨਵੇਂ ਸਾਲ ਦਾ ਸਵਾਗਤ ਕਰ ਰਹੇ ਹਨ।

ਇਸ ਦੇ ਚੱਲਦਿਆਂ ਪੰਜਾਬੀ ਸਿਤਾਰਿਆਂ ਨੇ ਸੋਸ਼ਲ ਮੀਡੀਆਂ ਦੇ ਜ਼ਰੀਏ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀਆਂ ਮੁਕਾਬਰਾਂ ਦਿੱਤੀਆਂ ਹਨ। ਪਾਲੀਵੁੱਡ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਬੀਨੂੰ ਢਿੱਲੋਂ, ਕੌਰ ਬੀ, ਦਿਲਜੋਤ, ਬੌਬੀ ਲਾਇਲ, ਸਿੰਮੀ ਚਾਹਲ, ਸਰਗੁਣ ਮਹਿਤਾ ਤੇ ਕਈ ਹੋਰ ਸਿਤਾਰਿਆਂ ਨੇ ਆਪਣੇ ਫੈਨਜ਼ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

ਦਿਲਜੀਤ ਦੌਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪਿਛਲੇ ਸਾਲ 2019 ਦਾ ਲੇਖਾ ਜੋਖਾ ਸ਼ੇਅਰ ਕਰਦਿਆਂ ਲਿਖਿਆ, ''ਧੰਨਵਾਦ 2019...ਇਹ ਸਾਲ ਬਹੁਤ ਵਧੀਆ ਸੀ। ਧੰਨਵਾਦ ਮੇਰੇ ਫੈਨਜ਼ ਦਾ ਜਿਨ੍ਹਾਂ ਨੇ ਇਹ ਸਾਲ ਮੇਰੇ ਲਈ ਯਾਦਗਾਰ ਬਣਾਇਆ ਹੈ... ਸ਼ੁਕਰ... ਪ੍ਰਮਾਤਮਾ ਕਰੇ ਇਹ ਸਾਲ #2020 ਵੀ ਬਹੁਤ ਸਾਰੀਆਂ ਖੁਸ਼ੀਆਂ ਤੇ ਚੜ੍ਹਦੀ ਕਵਾ 'ਚ ਰੱਖੇ...।'' ਉਥੇ ਹੀ ਪਾਲੀਵੁੱਡ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਆਪਣੇ ਆਉਣ ਵਾਲੇ ਗੀਤ 'ਵੇਅਰ ਬੇਬੀ ਵੇਅਰ' 'ਤੇ ਸਰਗੁਣ ਮਹਿਤਾ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਆਪਣੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। 

View this post on Instagram

Happy New Year ????

A post shared by Binnu Dhillon (@binnudhillons) on

ਬੀਨੂੰ ਢਿੱਲੋਂ ਨੇ ਦੇਵ ਖਰੋੜ ਨਾਲ ਆਪਣੀ ਇਕ ਵੀਡੀਓ ਸ਼ੇਅਰ ਕਰਦਿਆਂ ਫੈਨਜ਼ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ। ਅਦਾਕਾਰਾ ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ''ਮੇਰੇ ਤੇ ਐਨਾਬੈਲ ਵਲੋਂ ਸਾਰਿਆਂ ਨੂੰ ਹੈਪੀ ਨਿਊ ਯੀਅਰ।'' ਅਦਾਕਾਰਾ ਸਰਗੁਣ ਮਹਿਤਾ ਨੇ ਆਪਣੇ ਲਾਈਫ ਪਾਟਨਰ ਤੇ ਦੋਸਤਾਂ ਨਾਲ ਤਸਵੀਰ ਸ਼ੇਅਰ ਕਰਦਿਆਂ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।

ਪੰਜਾਬੀ ਅਦਾਕਾਰਾ ਦਿਲਜੋਤ ਜੋ ਕਿ ਬਹੁਤ ਜਲਦ 'ਖਤਰੇ ਦਾ ਘੁੱਗੂ' ਨਾਲ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ। ਉਸ ਨੇ ਆਪਣੀ ਤਸਵੀਰ ਇੰਸਟਾਗ੍ਰਾਮ ਤੇ ਸ਼ੇਅਰ ਕਰਦਿਆਂ ਲਿਖਿਆ, ''ਮੁਸਕਰਾਉਂਦੇ ਹੋਏ ਨਵੇਂ ਸਾਲ 2020 'ਚ... ਮੈਂ ਦੁਆਵਾਂ ਕਰਦੀ ਹਾਂ ਕਿ ਇਹ ਸਾਲ ਤੁਹਾਡੇ ਲਈ ਖੁਸ਼ੀਆਂ ਭਰਿਆ ਹੋਵੇ।''  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement