‘ਇਕ ਸੰਧੂ ਹੁੰਦਾ ਸੀ’ ਫ਼ਿਲਮ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼  
Published : Feb 1, 2020, 10:50 am IST
Updated : Feb 1, 2020, 11:01 am IST
SHARE ARTICLE
The trailer for the movie 'ik Sandhu hunda si' will be released today
The trailer for the movie 'ik Sandhu hunda si' will be released today

ਡਾਇਰੈਕਟਰ ਮੁਤਾਬਕ ਇਸ ਫ਼ਿਲਮ ਦਾ ਐਕਸ਼ਨ ਬੇਹੱਦ ਕਮਾਲ ਦਾ ਹੋਵੇਗਾ...

ਜਲੰਧਰ: 28 ਫਰਵਰੀ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਇਕ ਸੰਧੂ ਹੁੰਦਾ ਸੀ' ਦੇ ਟੀਜ਼ਰ ਨੂੰ ਸੋਸ਼ਲ ਮੀਡੀਆ 'ਤੇ ਵੱਡਾ ਹੁੰਗਾਰਾ ਮਿਲਿਆ ਸੀ, ਜਿਸ ਤੋਂ ਬਾਅਦ ਲਗਾਤਾਰ ਦਰਸ਼ਕ ਬੇਸਬਰੀ ਨਾਲ ਫ਼ਿਲਮ ਦੇ ਟਰੇਲਰ ਦਾ ਇੰਤਜ਼ਾਰ ਕਰ ਰਹੇ ਹਨ। ਇਸ ਵੱਡੀ ਫ਼ਿਲਮ ‘ਇਕ ਸੰਧੂ ਹੁੰਦਾ ਸੀ’ ਦਾ ਟਰੇਲਰ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਕਾਬਿਲ-ਏ-ਗੌਰ ਹੈ ਕਿ ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫ਼ਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫ਼ਿਲਮ ਹੋਵੇਗੀ।

Punjabi Movie Ik Sandhu Hunda Si Punjabi Movie Ik Sandhu Hunda Si

ਜੱਸ ਗਰੇਵਾਲ ਦੀ ਲਿਖੀ ਤੇ ਰਾਕੇਸ਼ ਮਹਿਤਾ ਵਲੋਂ ਡਾਇਰੈਕਟ ਕੀਤੀ ਇਸ ਫ਼ਿਲਮ ਦੇ ਨਿਰਮਾਤਾ ਬੱਲੀ ਸਿੰਘ ਕੱਕੜ ਹਨ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦੀ ਹੀਰੋਇਨ ਬਾਲੀਵੁੱਡ ਦੀ ਨਾਮਵਰ ਅਦਾਕਾਰਾ ਨੇਹਾ ਸ਼ਰਮਾ ਹੈ। ਫ਼ਿਲਮ ’ਚ ਦੋਵਾਂ ਤੋਂ ਇਲਾਵਾ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ, ਬੱਬਲ ਰਾਏ, ਪਵਨ ਮਲਹੋਤਰਾ, ਧੀਰਜ ਕੁਮਾਰ, ਰਘਵੀਰ ਬੋਲੀ, ਜਸਪ੍ਰੇਮ ਢਿੱਲੋਂ ਤੇ ਅਨਮੋਲ ਕਵਾਤਰਾ ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ।

Gippy Grewal Gippy Grewal

ਡਾਇਰੈਕਟਰ ਰਾਕੇਸ਼ ਮਹਿਤਾ ਦੀ ਇਹ ਚੌਥੀ ਪੰਜਾਬੀ ਫਿਲਮ ਹੈ। ਰਾਕੇਸ਼ ਮਹਿਤਾ ਮੁਤਾਬਕ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫ਼ਿਲਮ ’ਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ। ਇਹ ਫ਼ਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫ਼ਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ।

Punjabi Movie Ik Sandhu Hunda Si Punjabi Movie Ik Sandhu Hunda Si

ਡਾਇਰੈਕਟਰ ਮੁਤਾਬਕ ਇਸ ਫ਼ਿਲਮ ਦਾ ਐਕਸ਼ਨ ਬੇਹੱਦ ਕਮਾਲ ਦਾ ਹੋਵੇਗਾ। ਇਹੀ ਨਹੀਂ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਨੂੰ ਪਸੰਦ ਆਵੇਗਾ। ਫ਼ਿਲਮ ਦਾ ਮਿਊਜ਼ਿਕ ਬੀ ਪਰਾਕ, ਜੇ. ਕੇ. ਤੇ ਦੇਸੀ ਕਰਿਊ ਨੇ ਤਿਆਰ ਕੀਤਾ ਹੈ। ਫ਼ਿਲਮ ਦੇ ਗੀਤਾਂ ਨੂੰ ਗਿੱਪੀ ਗਰੇਵਾਲ ਸਮੇਤ ਬੀ ਪਰਾਕ, ਹਿੰਮਤ ਸੰਧੂ, ਸ਼ਿਪਰਾ ਗੋਇਲ ਤੇ ਅੰਗਰੇਜ਼ ਅਲੀ ਨੇ ਆਵਾਜ਼ ਦਿੱਤੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦਾ ਅੰਦਾਜ਼ ਦਰਸ਼ਕਾਂ ਨੂੰ ਬੇਹੱਦ ਪਸੰਦ ਆਵੇਗਾ।

Punjabi Movie Ik Sandhu Hunda Si Punjabi Movie Ik Sandhu Hunda Si

ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦੀ ਇੱਕ ਛੋਟੀ ਜਿਹੀ ਝਲਕ ਜਾਰੀ ਕੀਤੀ ਹੈ ਜੋ 9 ਜਨਵਰੀ ਨੂੰ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਨਿਰਮਾਤਾਵਾਂ ਨੇ ਪੰਜਾਬੀ ਸਿਨੇਮਾ ਦਾ ਰੁਤਬਾ ਹੋਰ ਵੀ ਵਧਾ ਦਿੱਤਾ ਹੈ। ਹਾਲਾਂਕਿ, ਇਹ ਹਲੇ ਖਤਮ ਨਹੀਂ ਹੋਇਆ ਹੈ ਕਿਓਂਕਿ ਇੱਕ ਲੰਬਾ ਟੀਜ਼ਰ 13 ਜਨਵਰੀ ਨੂੰ ਰਿਲੀਜ਼  ਰਿਲੀਜ਼ ਕੀਤਾ ਗਿਆ ਹੈ।

ਫਿਲਮ ਦਾ ਸੰਗੀਤ ਗਿੱਪੀ ਗਰੇਵਾਲ ਦੇ ਹੰਬਲ ਮਿਊਜ਼ਿਕ ਦੁਆਰਾ ਸੰਭਾਲਿਆ ਗਿਆ ਹੈ। ਲੋਹੜੀ ਦੇ ਤਿਉਹਾਰ ਦੇ ਮੌਕੇ ਗਿੱਪੀ ਗਰੇਵਾਲ ਨੇ ਆਪਣੀ ਫ਼ਿਲਮ ਦਾ ਟੀਜ਼ਰ ਰਿਲੀਜ਼ ਕਰ ਕੇ ਆਪਣੇ ਚਾਹੁਣ ਵਾਲਿਆਂ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਹੈ ਅਤੇ ਬੇਸਬਰੀ ਨਾਲ ਇਸ ਫ਼ਿਲਮ ਦਾ ਦਰਸ਼ਕਾਂ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ।   

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement