
ਗਾਇਕ ਨੇ ਅਪਣੇ ਪੁੱਤਰ ਦਾ ਨਾਂਅ ਜਿੰਦ ਸਿੰਘ ਜੱਸੜ ਰੱਖਿਆ ਹੈ।
Kulwinder Billa blessed with baby boy: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਖੁਦ ਸੋਸ਼ਲ ਮੀਡੀਆ ਪੋਸਟ ਜ਼ਰੀਏ ਸਾਂਝੀ ਕੀਤੀ ਹੈ। ਇਸ ਪੋਸਟ ਵਿਚ ਸਾਂਝੀ ਕੀਤੀ ਗਈ ਤਸਵੀਰ ਵਿਚ ਕੁਲਵਿੰਦਰ ਬਿੱਲਾ ਦੇ ਨਾਲ ਉਨ੍ਹਾਂ ਦਾ ਨਵ-ਜਨਮਿਆ ਬੇਟਾ ਅਤੇ ਪਤਨੀ ਵੀ ਨਜ਼ਰ ਆ ਰਹੇ ਹਨ।
ਪੰਜਾਬੀ ਗਾਇਕ ਦੀ ਪੋਸਟ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇਸ ਤੋਂ ਇਲਾਵਾ ਪੰਜਾਬੀ ਮਨੋਰੰਜਨ ਜਗਤ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਕੁਲਵਿੰਦਰ ਬਿੱਲਾ ਨੇ ਅਪਣੇ ਨਵ-ਜਨਮੇ ਪੁੱਤਰ ਦੀ ਤਸਵੀਰ ਦੇ ਨਾਲ-ਨਾਲ ਉਸ ਦੇ ਨਾਂਅ ਦਾ ਵੀ ਖੁਲਾਸਾ ਕੀਤਾ ਹੈ । ਗਾਇਕ ਨੇ ਅਪਣੇ ਪੁੱਤਰ ਦਾ ਨਾਂਅ ਜਿੰਦ ਸਿੰਘ ਜੱਸੜ ਰੱਖਿਆ ਹੈ।
ਦੱਸ ਦੇਈਏ ਕਿ ਕੁਲਵਿੰਦਰ ਬਿੱਲਾ ਹਾਲ ਹੀ ਵਿਚ ਪੰਜਾਬੀ ਫ਼ਿਲਮ ‘ਚੱਲ ਜਿੰਦੀਏ’ ਵਿਚ ਨਜ਼ਰ ਆਏ ਸੀ, ਜਿਸ ਨੂੰ ਪੰਜਾਬੀਆਂ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਕਈ ਗੀਤ ਵੀ ਆ ਰਹੇ ਹਨ।