ਗਿੱਪੀ ਗਰੇਵਾਲ ਦੇ ਜਨਮ ਦਿਨ ’ਤੇ ਜਾਣੋ ਗਿੱਪੀ ਗਰੇਵਾਲ ਦੀ ਜ਼ਿੰਦਗੀ ਦਾ ਹੁਣ ਤਕ ਦਾ ਸਫ਼ਰ!
Published : Jan 2, 2020, 1:09 pm IST
Updated : Jan 2, 2020, 1:09 pm IST
SHARE ARTICLE
Gippy Grewal Happy Birthday
Gippy Grewal Happy Birthday

ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ...

ਜਲੰਧਰ: ਪੰਜਾਬੀ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦਾ ਅੱਜ 37ਵਾਂ ਜਨਮਦਿਨ ਹੈ। ਗਿੱਪੀ ਦਾ ਜਨਮ 2 ਜਨਵਰੀ 1982 ਵਿਚ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਅਤੇ 'ਮੇਲ ਕਰਾਦੇ ਰੱਬਾ' ਵਰਗੀਆਂ ਫਿਲਮਾਂ ਨਾਲ ਸ਼ੌਹਰਤ ਖੱਟ ਚੁੱਕੇ ਹਨ।

Gippy Grewal Gippy Grewalਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖੇਤਰ 'ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕੀਤਾ ਹੈ। ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2010 'ਚ ਪੰਜਾਬੀ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਫਿਲਮ 'ਚ ਗਿੱਪੀ ਨੇ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨਾਲ ਕੰਮ ਕੀਤਾ ਸੀ।

Gippy Grewal Gippy Grewalਫਿਰ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਵਰਗੀਆਂ ਫਿਲਮਾਂ ਵਿਚ ਕੰਮ ਕੀਤਾ। ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ ਕਿ ਗਿੱਪੀ ਗਰੇਵਾਲ ਦਾ ਅਸਲ ਨਾਂ ਰੁਪਿੰਦਰ ਸਿੰਘ ਗਰੇਵਲ ਹੈ। ਗਿੱਪੀ ਗਰਵੇਲ ਦੀ ਪਤਨੀ ਦਾ ਨਾਂ ਰਵਨੀਤ ਕੌਰ ਹੈ ਅਤੇ ਇਨ੍ਹਾਂ ਦੇ 3 ਬੇਟੇ ਹਨ, ਜਿਨ੍ਹਾਂ ਦੇ ਨਾਂ ਗੁਰਫਤਿਹ, ਏਕਓਂਕਾਰ ਤੇ ਗੁਰਬਾਜ਼ ਗਰੇਵਾਲ ਹੈ। ਦੱਸ ਦਈਏ ਕਿ ਗਿੱਪੀ ਗਰੇਵਾਲ ਨੂੰ ਤੀਜੇ ਪੁੱਤਰ ਦੀ ਦਾਤ ਕੁਝ ਦਿਨ ਪਹਿਲਾਂ ਹੀ ਦਿੱਤੀ, ਜਿਸ ਦੀ ਜਾਣਕਾਰੀ ਖੁਦ ਗਿੱਪੀ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰ ਕੇ ਦਿੱਤੀ ਸੀ।

Gippy Grewal Gippy Grewalਗਿੱਪੀ ਗਰੇਵਾਲ ਦੀ ਐਲਬਮ 'ਫੁਲਕਾਰੀ' ਨੇ ਕਈ ਰਿਕਾਰਡ ਤੋੜੇ ਸਨ। ਇਸ ਤੋਂ ਇਲਾਵਾ 'ਗੱਭਰੂ', 'ਤਾਰਿਆ', 'ਰਾਜ ਕਰਦਾ', 'ਗੱਲ ਤੇਰੀ ਵੰਗ ਦੀ', 'ਅੰਗਰੇਜ਼ੀ ਬੀਟ', 'ਹੈਲੋ-ਹੈਲੋ ਸ਼ੈੱਟਅੱਪ', 'ਫੋਟੋ' ਆਦਿ ਵਰਗੇ ਗੀਤਾਂ ਨਾਲ ਗਿੱਪੀ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੇ ਇਹ ਗੀਤ ਦਰਸ਼ਕਾਂ 'ਚ ਕਾਫੀ ਹਿੱਟ ਹੋਏ ਹਨ। ਗਿੱਪੀ ਗਰੇਵਾਲ ਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਖ ਲਈ' ਨਾਲ ਕੀਤੀ। ਇਸ ਐਲਬਮ ਨੂੰ ਅਮਨ ਹੇਅਰ ਵਲੋਂ ਤਿਆਰ ਕੀਤਾ ਗਿਆ ਸੀ।

Gippy Grewal Gippy Grewalਇਸ ਤੋਂ ਬਾਅਦ ਗਿੱਪੀ ਨੇ ਐਲਬਮਾਂ 'ਨਸ਼ਾ', 'ਫੁਲਕਾਰੀ', 'ਫੁਲਕਾਰੀ 2 ਜਸਟ ਹਿੱਟਸ, 'ਗੈਂਗਸਟਰ' ਆਦਿ 'ਚ ਕੰਮ ਕੀਤਾ। ਸਾਲ 2012 'ਚ ਗਿੱਪੀ ਦਾ 'ਅੰਗਰੇਜ਼ੀ ਬੀਟ' ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। 'ਜਿਨੇ ਮੇਰਾ ਦਿਲ ਲੁਟਿਆ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਅਰਦਾਸ', 'ਅਰਦਾਸ ਕਰਾਂ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਮੰਜੇ ਬਿਸਤਰੇ', 'ਡਾਕਾ' ਆਦਿ ਫਿਲਮਾਂ 'ਚ ਕੰਮ ਕਰ ਚੁੱਕੇ ਹਨ। 

Gippy Grewal Gippy Grewal ਗਿੱਪੀ ਗਰੇਵਾਲ ਨੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਸਾਲ 2014 'ਚ 'ਡਬਲ ਦਿ ਟਰਬਲ' ਫਿਲਮ 'ਚ ਕੰਮ ਕੀਤਾ। ਗਿੱਪੀ ਗਰੇਵਾਲ ਨੇ ਜ਼ਰੀਨ ਖਾਨ ਨਾਲ ਫਿਲਮ 'ਜੱਟ ਜੇਮਸ ਬੌਂਡ 'ਚ ਲੀਡ ਕਿਰਦਾਰ ਪਲੇਅ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਸੀ। ਇਸ ਫਿਲਮ 'ਚ ਰਾਹਤ ਫਤਿਹ ਅਲੀ ਵਲੋਂ ਗਾਇਆ ਗਾਣਾ 'ਕੱਲੇ-ਕੱਲੇ ਬੈਣ ਰਾਤ ਨੂੰ' ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਗਿੱਪੀ ਨੇ ਸੈਫ ਅਲੀ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਬਾਲੀਵੁੱਡ ਫਿਲਮ 'ਕੌਕਟੇਲ' 'ਚ ਆਪਣਾ ਸੰਗੀਤ ਵੀ ਦੇ ਚੁੱਕੇ ਹਨ। ਗਿੱਪੀ ਗਰੇਵਾਲ ਨੂੰ ਬਹੁਤ ਸਾਰੀਆਂ ਫਿਲਮਾਂ ਲਈ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸਾਲ 2011 'ਚ ਆਈ ਫਿਲਮ 'ਜਿਹਨੇ ਮੇਰਾ ਦਿਲ ਲੁਟਿਆ' ਲਈ ਬੈਸਟ ਐਕਟਰ ਦਾ ਐਵਾਰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸਾਲ 2012 'ਚ 'ਪਿਫਾ ਬੈਸਟ ਐਕਟਰ ਐਵਾਰਡ' ਅਤੇ 'ਪੀ. ਟੀ. ਸੀ. ਬੈਸਟ ਐਕਟਰ' ਅਤੇ 2015 'ਚ 'ਜੱਟ ਜੇਮਜ਼ ਬਾਂਡ' ਲਈ ਮਿਲਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement