
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਪਣੇ ਗੀਤਾਂ ਰਾਹੀਂ ਨੌਜਵਾਨਾਂ ਨੂੰ ਭੜਕਾਉਣ ਸਬੰਧੀ ਫ਼ਸਦਾ ਨਜ਼ਰ ਆ ਰਿਹਾ ਹੈ। ਮੂਸੇਵਾਲਾ ਦੇ ਨਾਲ-ਨਾਲ ਮਸ਼ਹੂਰ ਗਾਇਕ ਮਨਕੀਰਤ ਔਲਖ....
ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਅਪਣੇ ਗੀਤਾਂ ਰਾਹੀਂ ਨੌਜਵਾਨਾਂ ਨੂੰ ਭੜਕਾਉਣ ਸਬੰਧੀ ਫ਼ਸਦਾ ਨਜ਼ਰ ਆ ਰਿਹਾ ਹੈ। ਮੂਸੇਵਾਲਾ ਦੇ ਨਾਲ-ਨਾਲ ਮਸ਼ਹੂਰ ਗਾਇਕ ਮਨਕੀਰਤ ਔਲਖ ਵੀ ਉਸ ਦੇ ਨਾਲ ਹੀ ਇਕ ਮਾਮਲੇ ਵਿਚ ਫੱਸ ਰਿਹਾ ਹੈ।
File Photo
ਜਾਣਕਾਰੀ ਅਨੁਸਾਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਜ਼ਿਲ੍ਹਾ ਕਾਨੂੰਨੀ ਅਟਾਰਨੀ ਮਾਨਸਾ ਦੀ ਸਲਾਹ ਲੈਣ ਤੋਂ ਬਾਅਦ ਗਾਇਕ ਸਿੱਧੂ ਮੂਸੇਵਾਲਾ, ਮਨਕੀਰਤ ਔਲਖ ਤੇ ਕਰੀਬ 5 ਹੋਰ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ।
File photo
ਪ੍ਰਾਪਤ ਵੇਰਵਿਆਂ ਮੁਤਾਬਕ ਦੋਸ਼ ਹੈ ਕਿ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵਲੋਂ 'ਪੱਖੀਆਂ-2' ਗੀਤ ਪਿੰਡ ਮੂਸਾ ਵਿਖੇ ਗਾ ਕੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ 'ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਲੋਂ ਉਕਤ ਗਾਇਕਾਂ ਵਿਰੁਧ ਮਾਮਲਾ ਦਰਜ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
File Photo
ਥਾਣਾ ਸਦਰ ਮਾਨਸਾ ਦੇ ਜਾਂਚ ਅਫ਼ਸਰ ਅਮਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਜ਼ਿਲ੍ਹਾ ਅਟਾਰਨੀ ਮਾਨਸਾ ਤੋਂ ਕਾਨੂੰਨੀ ਸਲਾਹ ਲੈ ਕੇ ਉਕਤ ਗਾਇਕਾਂ ਸਮੇਤ ਕਰੀਬ 5 ਹੋਰ ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
File Photo
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਬਲੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ 'ਤੇ ਕਿਸੇ ਗੀਤ ਸਬੰਧੀ ਮਾਮਲਾ ਦਰਜ ਹੋਇਆ ਹੈ ਪਰ ਉਹ ਇਸ ਬਾਰੇ ਅਜੇ ਹੋਰ ਕੁੱਝ ਨਹੀਂ ਕਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਵੀ ਇਕ ਟਵੀਟ ਦੇ ਜਰੀਏ ਆਦੇਸ਼ ਦੇ ਦਿੱਤੇ ਹਨ ਕਿ ਹੁਣ ਅਜਿਹੇ ਭੜਕਾਊ ਗਾਣੇ ਗਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
File Photo