
ਪਾਲੀਵੁੱਡ ਅਦਾਕਾਰਾ ਅਤੇ ਮਾਡਲ ਹੈ ਮਹਿਰੀਨ ਟੌਹੜਾ
ਅਮਲੋਹ: ਅਮਲੋਹ ਤੋਂ ਭਾਜਪਾ ਦੇ ਉਮੀਦਵਾਰ ਕੰਵਰਵੀਰ ਸਿੰਘ ਟੌਹੜਾ ਨੂੰ ਆਪਣੀ ਪਤਨੀ ਮਹਿਰੀਨ ਕਾਲੇਕਾ ਟੌਹੜਾ, ਜੋ ਕਿ ਪਾਲੀਵੁੱਡ ਅਦਾਕਾਰਾ ਅਤੇ ਮਾਡਲ ਹੈ, ਤੋਂ ਪੂਰਨ ਸਮਰਥਨ ਮਿਲ ਰਿਹਾ ਹੈ।
Mahreen Kaleka Tohra
ਮਹਿਰੀਨ ਕੌਰ ਟੌਹੜਾ ਮੰਡੀ ਗੋਬਿੰਦਗੜ ਦੇ ਵੱਖ-ਵੱਖ ਵਾਰਡਾਂ ਅਤੇ ਨਜਦੀਕੀ ਪਿੰਡਾਂ ਵਿਚ ਅਪਣੇ ਪਤੀ ਦੇ ਪੱਖ ਵਿਚ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ ਤੇ ਵੋਟ ਦੇਣ ਦੀ ਅਪੀਲ ਕਰ ਰਹੇ ਹਨ।
ਇਸ ਮੌਕੇ ਉਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਮਾਨਦਾਰੀ ਨਾਲ ਇਲਾਕੇ ਦੀ ਸੇਵਾ ਕਰਦੇ ਰਹਿਣਗੇ ਅਤੇ ਪਾਰਟੀ ਦੀ ਸਰਕਾਰ ਆਉਣ ਤੇ ਮੰਡੀ ਗੋਬਿੰਦਗੜ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ।