
ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁਹਾਲੀ : ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
ਇਹ ਵੀ ਪੜ੍ਹੋ: ਸ਼੍ਰੀ ਬਰਾੜ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਿਹਾ- ਕਈ ਵਾਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ
ਫੋਟੋਆਂ ਸਾਂਝੀਆਂ ਕਰਦੇ ਹੋਏ, ਅਦਾਕਾਰਾ ਨੇ ਲਿਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹੁਤ ਹੀ ਸ਼ਾਨਦਾਰ ਤੇ ਪ੍ਰੋਡਕਟਿਵ ਮੀਟਿੰਗ ਹੋਈ। ਸਿਨੇਮਾ ਕਿਸੇ ਵੀ ਮਸਲੇ ਨੂੰ ਸਾਹਮਣੇ ਲਿਆਉਣ ਦਾ ਇਕ ਬਿਹਤਰੀਨ ਮਾਧਿਅਮ ਹੈ। ਜਿਵੇਂ ਅਸੀਂ ਚਰਚਾ ਕੀਤੀ, ਅਸੀਂ ਧੀਆਂ ਦੀ ਰੱਖਿਆ ਤੇ ਨਸ਼ਿਆਂ ਸਣੇ ਪੰਜਾਬ ਦੇ ਕਈ ਗੰਭੀਰ ਮੁੱਦਿਆਂ ’ਤੇ ਜਾਗਰੂਕਤਾ ਫੈਲਾਵਾਂਗੇ। ਤੁਹਾਡਾ ਇੰਨੀ ਮਿਹਨਤ ਲਈ ਬਹੁਤ ਧੰਨਵਾਦ।
ਇਹ ਵੀ ਪੜ੍ਹੋ: ਨੌਜਵਾਨ ਨੇ ਆਪਣੇ ਭਰਾ, ਮਾਂ ਤੇ ਚਾਚੇ 'ਤੇ ਚੜ੍ਹਾਈ ਕਾਰ, ਭਰਾ ਦੀ ਮੌਤ
ਜ਼ਿਕਰਯੋਗ ਹੈ ਕਿ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ ਨਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਵਾਮਿਕਾ ਗਾਬੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਹੁਣ ਤੱਕ ਫ਼ਿਲਮ ਦੇ ਜਿੰਨੇ ਵੀ ਗੀਤ ਰਿਲੀਜ਼ ਹੋਏ ਹਨ, ਉਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।