
Sidhu Moosewala New Song: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੇ ਪੱਟ ਦਿੱਤੀਆਂ ਧੂੜਾਂ, ਹੋਏ ਲੱਖਾਂ Views
Sidhu Moosewala New Song 'Drippy' Release News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਅੱਜ ਯਾਨੀ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਛੇਵਾਂ ਗੀਤ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ 50 ਹਜ਼ਾਰ ਤੋਂ ਵੱਧ ਲੋਕ ਉਡੀਕ ਕਰ ਰਹੇ ਸਨ। ਇੱਕ ਘੰਟੇ ਬਾਅਦ 9.73 ਲੱਖ ਤੋਂ ਵੱਧ ਲੋਕਾਂ ਨੇ ਗੀਤ ਸੁਣਿਆ। ਇਸ ਦੇ ਨਾਲ ਹੀ ਉਕਤ ਗੀਤ ਨੂੰ ਵੀ ਕਰੀਬ 4.63 ਲੱਖ ਲੋਕਾਂ ਨੇ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਇੱਕ ਘੰਟੇ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਨੇ ਕਮੈਂਟ ਕੀਤਾ। ਗੀਤ ਨੂੰ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਹੈ।
ਇਹ ਵੀ ਪੜ੍ਹੋ: Poonam Pandey Death News: ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦਾ ਹੋਇਆ ਦਿਹਾਂਤ
ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਇਸ ਗੀਤ ਦਾ ਕਾਫੀ ਇੰਤਜ਼ਾਰ ਸੀ। ਇਹ ਗੀਤ 3.17 ਮਿੰਟ ਦਾ ਹੈ, ਜਿਸ 'ਚ ਮੂਸੇਵਾਲਾ ਦੇ ਨਾਲ-ਨਾਲ ਰੈਪਰ Mxrci ਦਾ ਰੈਪ ਵੀ ਸ਼ਾਮਲ ਹੈ। ਪੂਰੇ ਗੀਤ ਦਾ ਐਨੀਮੇਸ਼ਨ ਰਾਹੀਂ ਵੀਡੀਓ ਹੈ। ਇਸ ਦੇ ਨਾਲ ਹੀ ਆਪਣੇ ਬੇਟੇ ਦੇ ਨਵੇਂ ਗੀਤ ਨੂੰ ਭਰਪੂਰ ਪਿਆਰ ਮਿਲ ਰਿਹਾ ਦੇਖ ਕੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਗੀਤ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਸਵੇਰੇ 10 ਵਜੇ ਦੇ ਕਰੀਬ ਰਿਲੀਜ਼ ਕੀਤਾ ਗਿਆ। ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਇਸ ਸਬੰਧੀ ਸਟੋਰੀ ਸਾਂਝੀ ਕੀਤੀ। ਦੱਸ ਦੇਈਏ ਕਿ ਇਹ ਗੀਤ ਸਵੇਰੇ 11 ਵਜੇ ਯੂਟਿਊਬ 'ਤੇ 5ਵੇਂ ਨੰਬਰ 'ਤੇ ਟਰੈਂਡ ਕਰ ਰਿਹਾ ਸੀ। ਪੂਰਾ ਗੀਤ ਰੈਪ ਵਾਂਗ ਗਾਇਆ ਗਿਆ ਹੈ। ਪਿਤਾ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਇਕ ਪੋਸਟਰ ਸਾਂਝਾ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਕਤ ਗੀਤ ਅੱਜ ਰਿਲੀਜ਼ ਕੀਤਾ ਜਾਵੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Sidhu Moosewala New Song 'Drippy' Release News in punjabi , stay tuned to Rozana Spokesman