29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ ਮਰਹੂਮ ਦੀਪ ਸਿੱਧੂ ਦੀ ਆਖ਼ਰੀ ਫ਼ਿਲਮ 'ਸਾਡੇ ਆਲੇ' 
Published : Apr 2, 2022, 2:34 pm IST
Updated : Apr 2, 2022, 2:34 pm IST
SHARE ARTICLE
Late Deep Sidhu's last film 'Sade Aale' is going to be released on April 29
Late Deep Sidhu's last film 'Sade Aale' is going to be released on April 29

ਇਹ ਇੱਕ ਬਹੁਤ ਹੀ ਮਹੱਤਵਪੂਰਨ ਮੁੱਦੇ 'ਤੇ ਫ਼ਿਲਮ ਹੈ ਅਤੇ ਇਹ ਕਹਾਣੀ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ।

 

ਚੰਡੀਗੜ੍ਹ - ਸਾਗਾ ਸਟੂਡੀਓ ਜਿਸ ਦਾ ਨਾਮ ਪਹਿਲਾ 'ਸਾਗਾ ਮਿਊਜ਼ਿਕ' ਸੀ। ਇਕ ਬਹੁਤ ਵੱਡੀ ਪ੍ਰੋਡਕਸ਼ਨ ਕੰਪਨੀ ਦੇ ਤੌਰ 'ਤੇ ਸਿਨੇਮਾ ਜਗਤ ਵਿਚ ਅਪਣਾ ਨਾਮ ਕਮਾ ਚੁਕੀ ਹੈ। ਪੰਜਾਬੀ ਫ਼ਿਲਮ ਜਗਤ ਵਿਚ ਵੀ ਇਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਰੰਗ ਪੰਜਾਬ , ਸੰਨ ਉਫ ਮਨਜੀਤ ਸਿੰਘ, ਦਾ ਟ੍ਰੇਅਰ, ਅਰਦਾਸ ਕਰਾਂ, ਨਿਧੀ ਸਿੰਘ, ਬਲੈਕ ਪ੍ਰਿੰਸ, ਸੂਬੇਦਾਰ ਜੋਗਿੰਦਰ ਸਿੰਘ ਇਸ ਕੰਪਨੀ ਦੇ ਬੈਨਰ ਹੇਠ ਇਹ ਪ੍ਰਮੁੱਖ ਫ਼ਿਲਮਾਂ ਹਨ। ਹੁਣ ਸਾਗਾ ਮਿਊਜ਼ਿਕ ਇਕ ਵਾਰ ਫਿਰ ਤੋਂ ਇੱਕ ਸ਼ਾਨਦਾਰ ਕਹਾਣੀ ਲੈ ਕੇ ਆ ਰਿਹਾ ਹੈ ਜੋ ਕਿ ਇੱਕ ਬਹੁਤ ਹੀ ਮਹੱਤਵਪੂਰਨ ਮੁੱਦੇ 'ਤੇ ਹੈ ਅਤੇ ਇਹ ਕਹਾਣੀ ਅਲੱਗ ਹੋ ਚੁੱਕੇ ਖੂਨ ਦੇ ਰਿਸ਼ਤਿਆਂ ਨੂੰ ਮੁੜ ਜੋੜਨ ਦੀ ਕਹਾਣੀ ਹੈ।

file photo

ਸ਼ਾਨਦਾਰ ਸਫ਼ਲਤਾ ਤੋਂ ਬਾਅਦ ਸਾਗਾ ਸਟੂਡਿਓ ਇਕ ਵਾਰ ਫਿਰ ਤੋਂ ਬਠਿੰਡਾ ਵਾਲੇ ਭਾਈ ਫਿਲਮ ਦੇ ਨਾਲ ਨਵੀਂ ਪੇਸ਼ਕਸ਼ 'ਸਾਡੇ ਆਲੇ' ਨਾਲ ਦਿਲ ਜਿੱਤਣ ਨੂੰ ਬੇਤਾਬ ਹਨ। ਇਹ ਫਿਲਮ 29 ਅਪ੍ਰੈਲ ਨੂੰ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ| ਜਤਿੰਦਰ ਮੌਹਰ ਵੱਲੋਂ ਨਿਰਮਿਤ ਕੀਤੀ ਇਹ ਮਲਟੀ ਸਟਾਰ ਫਿਲਮ ਵਿਚ ਮਰਹੂਮ ਅਦਾਕਾਰ ਦੀਪ ਸਿੱਧੂ , ਗੁੱਗੂ ਗਿੱਲ, ਮਹਾਂਬੀਰ ਭੁੱਲਰ, ਸੁਖਦੀਪ ਸੁੱਖ , ਅਮ੍ਰਿਤ ਔਲਖ ਅਤੇ ਹੋਰ ਮੁੱਖ ਭੂਮਿਕਾ ਵਿਚ ਨਜ਼ਰ ਆਉਣਗੇ| ਸਾਡੇ ਆਲੇ ਦਾ ਪੋਸਟਰ ਬਹੁਤ ਹੀ ਸ਼ਾਨਦਾਰ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਕਲਾਕਾਰ ਆਪਣੀ ਅਦਾਕਾਰੀ ਦੇ ਨਾਲ ਕਿਰਦਾਰ ਨਾਲ ਨਿਆਂ ਕਰੇਗਾ। ਦੀਪ ਸਿੱਧੂ ਫਿਲਮ ਦਾ ਮੁੱਖ ਹਿੱਸਾ ਰਹਿਣਗੇ ਕਿਉਂਕਿ ਇਹ ਉਨ੍ਹਾਂ ਦਾ ਆਖਰੀ ਪ੍ਰੋਜੈਕਟ ਹੈ ਜੋ ਉਹਨਾਂ ਦੇ ਦਿਲ ਦੇ ਬਹੁਤ ਕਰੀਬ ਸੀ।

ਫਿਲਮ ਦੀ ਕਹਾਣੀ ਦੋ ਅਥਲੀਟ ਭਰਾਵਾਂ ਦੇ ਇਰਦ-ਗਿਰਦ ਘੁੰਮਦੀ ਹੈ, ਜੋ ਸਮਾਜ ਦੇ ਪੇਚੀਦਾ ਗਲਿਆਰਿਆਂ ਵਿਚੋਂ ਹੋ ਕੇ ਗੁਜ਼ਰਦੀ ਹੈ। ਫਿਲਮ ਦਾ ਮਿਊਜ਼ਿਕ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਸਾਗਾ ਮਿਊਜ਼ਿਕ ਫਿਲਮ ਜਗਤ ਵਿਚ ਬਹੁਤ ਨਾਮ ਬਣਾ ਚੁੱਕੀ ਹੈ ਤੇ ਹਮੇਸ਼ਾ ਕੁਝ ਅਲੱਗ ਕਹਾਣੀ ਦਰਸ਼ਕਾਂ ਦੇ ਵਿਚ ਪਰਦੇ ਉੱਪਰ ਲੈ ਕੇ ਆਉਂਦੀ ਹੈ। ਸਾਗਾ ਨੇ ਦਰਸ਼ਕਾਂ ਦੇ ਇਸ ਭਰਮ ਨੂੰ ਖ਼ਤਮ ਕੀਤਾ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਸਿਰਫ ਕਾਮੇਡੀ ਫ਼ਿਲਮਾਂ ਬਣ ਸਕਦੀਆਂ ਹਨ।

file photo

 

ਸਾਗਾਂ ਸਟੂਡੀਓ ਦੇ ਮਾਲਕ ਅਤੇ ਫ਼ਿਲਮ ਦੇ ਪ੍ਰੋਡਿਊਸਰ ਸੁਮਿਤ ਸਿੰਘ ਨੇ ਦੱਸਿਆ ਕਿ ਇਹ ਫਿਲਮ ਸਾਡੇ ਸਮਾਜ ਦੀ ਘਟੀਆ ਸੋਚ ਨੂੰ ਦਰਸਾਉਂਦੀ ਹੈ। ਇਹ ਇੱਕ ਪਰਿਵਾਰਕ ਕਹਾਣੀ ਹੈ ਤੇ ਹਰ ਉਮਰ ਦੇ ਲੋਕ ਸਿਨੇਮਾ ਘਰ ਵਿਚ ਜਾ ਕੇ ਇਸ ਨੂੰ ਦੇਖਣਾ ਪਸੰਦ ਕਰਨਗੇ। ਸੁਮੀਤ ਸਿੰਘ ਨੇ ਇਸ ਤੋਂ ਇਲਾਵਾ ਦੱਸਿਆ ਕਿ ਇਸ ਗੱਲ ਨੂੰ ਮੰਨਦੇ ਹਨ ਕਿ ਖੂਨ ਪਾਣੀ ਤੋਂ ਗਾੜ੍ਹਾ ਹੁੰਦਾ ਹੈ ਤੇ ਸਾਨੂੰ ਦੁਨਿਆਵੀ ਆਕਰਸ਼ਣਾ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ।

ਸਮਾਜ ਨੂੰ ਬਦਲਾਵ ਦੀ ਲੋੜ ਹੈ, ਫ਼ਿਲਮ ਵਿਚ ਬਹੁਤ ਸੰਜੀਦਗੀ ਨਾਲ ਦਰਸਾਇਆ ਗਿਆ ਹੈ। ਇਹ ਇੱਕ ਅੱਖਾਂ ਖੋਲ੍ਹਣ ਵਾਲਾ ਪ੍ਰੋਜੈਕਟ ਹੈ , ਜੋ ਇਹ ਸੋਚਦੇ ਹਨ ਕਿ ਪੰਜਾਬੀ ਫਿਲਮ ਇੰਡਸਟਰੀ ਸਿਰਫ ਕਮੇਡੀ ਫ਼ਿਲਮਾਂ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਹਮੇਸ਼ਾ ਸਾਡੇ ਦਿਲ ਦੇ ਅੰਦਰ ਰਹਿਣਗੇ ਤੇ ਹਮੇਸ਼ਾ ਉਹਨਾਂ ਦੀ ਕਮੀ ਸਾਨੂੰ ਮਹਿਸੂਸ ਹੁੰਦੀ ਰਹੇਗੀ। 

                          

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement