ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਨੇ ਕਿਸਾਨਾਂ ਨੂੰ ਦਿੱਤੀ ਨੇਕ ਸਲਾਹ, ਦੇਖੋ ਵੀਡੀਓ 
Published : May 2, 2020, 5:53 pm IST
Updated : May 2, 2020, 5:53 pm IST
SHARE ARTICLE
File Photo
File Photo

ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਭਰ ਅੰਦਰ ਲੌਕਡਾਊਨ ਤੇ ਕਰਫਿਊ ਲਾਗੂ ਹੋਣ ਕਾਰਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਤੱਕ ਆਵਾਜਾਈ 'ਤੇ ਰੋਕ ਲੱਗੀ ਹੋਈ ਹੈ।

ਚੰਡੀਗੜ੍ਹ - ਕੋਰੋਨਾ ਵਾਇਰਸ ਦੇ ਕਾਰਨ ਪੂਰੀ ਦੁਨੀਆਂ ਵਿਚ ਲੌਕਡਾਊਨ ਜਾਰੀ ਹੈ। ਇਸ ਲੌਕਡਾਊਨ ਦੇ ਚਲਦਿਆਂ ਫਿਲਮੀ ਤੇ ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਨੇ ਇਕ ਵੀਡੀਓ ਸੰਦੇਸ਼ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਆਸ-ਪਾਸ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੇ ਆਰਥਿਕ ਤੌਰ 'ਤੇ ਭਾਰੀ ਨੁਕਸਾਨ ਹੋਣ ਦਾ ਖਤਰਾ ਵੱਧ ਜਾਂਦਾ ਹੈ।

Stubble BurningFile Photo

ਇਸ ਦੇ ਨਾਲ ਹੀ ਸਾਹ ਨਾਲ ਸਬੰਧਤ ਬੀਮਾਰੀਆਂ 'ਚ ਵੀ ਤੇਜ਼ੀ ਨਾਲ ਵਾਧਾ ਹੁੰਦਾ ਹੈ। ਕਾਮੇਡੀ ਕਲਾਕਾਰ ਜਸਵਿੰਦਰ ਭੱਲਾ ਨੇ ਕਿਹਾ ਕਿ ਇਸ ਨਾਲ ਸਾਹ ਦੇ ਰੋਗ ਤੋਂ ਪੀੜਤ ਮਰੀਜ਼ਾਂ ਦੇ 'ਕੋਰੋਨਾ ਵਾਇਰਸ' ਦੀ ਲਪੇਟ 'ਚ ਆਉਣ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਨਾੜ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਮਤਲਬ ਮਾਨਵਤਾ ਦੀ ਸੇਵਾ ਕਰਨ ਦੇ ਬਰਾਬਰ ਹੈ।

ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਭਰ ਅੰਦਰ ਲੌਕਡਾਊਨ ਤੇ ਕਰਫਿਊ ਲਾਗੂ ਹੋਣ ਕਾਰਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਤੱਕ ਆਵਾਜਾਈ 'ਤੇ ਰੋਕ ਲੱਗੀ ਹੋਈ ਹੈ। ਅਜਿਹੇ ਹਾਲਾਤ 'ਚ ਪੀ. ਏ. ਯੂ. ਵਲੋਂ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਤੇ ਸਬਜ਼ੀਆਂ ਦੀਆਂ ਕਿੱਟਾਂ ਸਬੰਧਤ ਖੇਤੀ ਕੇਂਦਰਾਂ ਤੇ ਫਾਰਮ ਸਲਾਹਕਾਰ ਕੇਂਦਰ ਭੇਜ ਦਿੱਤੀਆਂ ਗਈਆਂ ਹਨ

Bricks and soaps will be made from stubbleFile Photo

ਪਰ ਬੀਜ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਦੇ ਦਿੱਤੇ ਨੰਬਰਾਂ 'ਤੇ ਕਿਸਾਨ ਜ਼ਰੂਰ ਸੰਪਰਕ ਕਰ ਲੈਣ। ਜਸਵਿੰਦਰ ਭੱਲਾ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਜੋ ਪਾਬੰਦੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਦਾ ਜ਼ਰੂਰ ਪਾਲਣ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਕਣਕ ਦੇ ਨਾੜ ਤੇ ਪਰਾਲੀ ਨੂੰ ਅੱਗ ਲਗਾਉਣ ਦੇ ਫ਼ੈਸਲੇ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਭਰਪੂਰ ਸਵਾਗਤ ਕੀਤਾ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement