ਖ਼ਬਰਾਂ |

ਤਾਜ਼ਾ |

ਅਮਰ ਸਿੰਘ ਚਮਕੀਲਾ ਬਾਇਓਪਿਕ ਨਹੀਂ ਹੋਵੇਗੀ ਰਿਲੀਜ਼ : ਦਿਲਜੀਤ ਦੁਸਾਂਝ, ਪ੍ਰੀਨਿਤੀ ਚੋਪੜਾ ਨੂੰ 3 ਮਈ ਨੂੰ ਲੁਧਿਆਣਾ ਕੋਰਟ ਚ ਪੇਸ਼ ਹੋਣ ਦੇ ਆਦੇਸ਼
Published : May 2, 2023, 8:13 am IST
Updated : May 2, 2023, 8:13 am IST
SHARE ARTICLE
photo
photo

ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁਕੀਆਂ ਹਨ

 

ਲੁਧਿਆਣਾ : ਲੁਧਿਆਣਾ ਦੀ ਇੱਕ ਅਦਾਲਤ ਨੇ ਨਿਰਮਾਤਾ ਇਮਤਿਆਜ਼ ਅਲੀ, ਅਦਾਕਾਰ ਦਿਲਜੀਤ ਦੁਸਾਂਝ, ਪ੍ਰੀਨਿਤੀ ਚੋਪੜਾ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦਰਅਸਲ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ 'ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTT ਪਲੇਟਫਾਰਮ 'ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ।

ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਦਿਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਹਨ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ। 

3 ਨਵੰਬਰ 2022 ਨੂੰ ਸ਼ਿਕਾਇਤਕਰਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਜਦੋਂ ਪਟੀਸ਼ਨਰ ਨੇ ਬਾਇਓਪਿਕ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕੀਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਟਾਲਦੀ ਰਹੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲਗਾ ਕਿ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ 'ਤੇ ਪਹਿਲਾਂ ਹੀ ਫਿਲਮ ਬਣ ਰਹੀ ਹੈ।

ਜਦੋਂ ਤੋਂ ਇਹ ਮਾਮਲਾ ਅਦਾਲਤ ਵਿਚ ਪਹੁੰਚਿਆ ਹੈ, ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁਕੀਆਂ ਹਨ। ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ OTT ਪਲੇਟਫਾਰਮ 'ਤੇ ਰਿਲੀਜ਼ ਕਰਨ 'ਤੇ ਵਿਚਾਰ ਕੀਤਾ ਗਿਆ। ਪਰ ਹੁਣ ਅਦਾਲਤ ਨੇ ਇਸ ਦਾ ਪ੍ਰਿੰਟ ਕਿਤੇ ਵੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ਚਮਕੀਲਾ ਦੀ ਪਤਨੀ ਨੂੰ 3 ਮਈ ਨੂੰ ਅਦਾਲਤ ਵਿੱਚ ਆਉਣ ਲਈ ਕਿਹਾ ਗਿਆ ਹੈ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement