
ਉਹਨਾਂ ਨੇ ਵਿਦੇਸ਼ ਜਾਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅਚਾਨਕ ਵਿਦੇਸ਼ ਚਲੇ ਗਏ ਹਨ। ਉਹਨਾਂ ਨੇ ਵਿਦੇਸ਼ ਜਾਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਹਨਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿਚ ਫੈਲਿਆ ਹੋਇਆ ਹੈ, ਜਿਸ ਨੂੰ ਉਹ 2 ਮਹੀਨਿਆਂ ਵਿਚ ਸਮੇਟ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਉਹ ਇਸੇ ਕਾਰਨ ਵਿਦੇਸ਼ ਗਏ ਹਨ। ਹਾਲਾਂਕਿ ਜਦੋਂ ਉਹਨਾਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਉਹ ਇਸ 'ਤੇ ਕੁਝ ਨਹੀਂ ਕਹਿਣਾ ਚਾਹੁੰਦੇ।