AP Dhillon Firing: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ, ਜਾਂਚ 'ਚ ਜੁਟੀ ਪੁਲਿਸ

By : GAGANDEEP

Published : Sep 2, 2024, 4:54 pm IST
Updated : Sep 3, 2024, 9:17 am IST
SHARE ARTICLE
AP Dhillon Firing News in punjabi
AP Dhillon Firing News in punjabi

AP Dhillon Firing: ਹਾਲਾਂਕਿ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

AP Dhillon Firing News in punjabi: ਪੰਜਾਬੀ ਗਾਇਕ ਏ.ਪੀ ਢਿੱਲੋਂ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਵੈਨਕੂਵਰ ਵਿੱਚ ਉਸ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ ਸੀ। ਹਾਲਾਂਕਿ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਇਹ ਵੀ ਪੜ੍ਹੋ: Punjab News: ਗਿੱਦੜਬਾਹਾ ਅਤੇ ਮੁਕਤਸਰ ਸਾਹਿਬ 'ਚ ਬੰਦ ਪਏ ਸੀਵਰੇਜ ਨੂੰ ਲੈ ਕੇ 'ਆਪ' ਸਰਕਾਰ ਖਿਲਾਫ਼ ਜਨਹਿੱਤ ਪਟੀਸ਼ਨ ਦਰਜ  

ਇਕ ਰਿਪੋਰਟ ਮੁਤਾਬਕ ਗੋਲੀਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਦੀ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਦੇ ਗਿਰੋਹ ਦਾ ਹੱਥ ਹੈ ਨਾਲ ਹੀ ਖਬਰਾਂ ਸਾਹਮਣੇ ਆਈਆਂ ਹਨ ਕਿ ਏਪੀ ਢਿੱਲੋਂ ਨੂੰ ਲਾਰੈਂਸ ਬਿਸ਼ਨੋਈ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਪਰ ਰੋਜ਼ਾਨਾ ਸਪੋਕਸਮੈਨ ਇਸ ਦੀ ਪੁਸ਼ਟੀ ਨਹੀਂ ਕਰਦਾ। 

ਕੌਣ ਹੈ ਏਪੀ ਢਿੱਲੋਂ?
ਏਪੀ ਢਿੱਲੋਂ ਦਾ ਪੂਰਾ ਨਾਂ ਅੰਮ੍ਰਿਤਪਾਲ ਸਿੰਘ ਢਿੱਲੋਂ ਹੈ। ਇਸ ਸਮੇਂ ਉਹ ਪੰਜਾਬੀ ਗੀਤਾਂ ਦਾ ਸਭ ਤੋਂ ਮਸ਼ਹੂਰ ਗਾਇਕ ਹੈ। ਏਪੀ ਢਿੱਲੋਂ ਦੇ ਪ੍ਰਸ਼ੰਸਕਾਂ ਵਿੱਚ ਜਾਨ੍ਹਵੀ ਕਪੂਰ, ਅਨਨਿਆ ਪਾਂਡੇ ਅਤੇ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਸ਼ਾਮਲ ਹਨ। ਹਾਲ ਹੀ 'ਚ ਉਨ੍ਹਾਂ ਨੇ ਸਲਮਾਨ ਖਾਨ ਅਤੇ ਸੰਜੇ ਦੱਤ ਦੇ ਨਾਲ 'ਓਲਡ ਮਨੀ' ਗੀਤ ਵੀ ਰਿਲੀਜ਼ ਕੀਤਾ ਹੈ। ਹੁਣ ਤੱਕ, ਇੰਡੋ-ਕੈਨੇਡੀਅਨ ਰੈਪਰ ਅਤੇ ਗਾਇਕ ਏਪੀ ਢਿੱਲੋਂ ਦੇ 5 ਸੋਲੋ ਗੀਤ ਯੂਕੇ ਏਸ਼ੀਅਨ ਅਤੇ ਪੰਜਾਬੀ ਚਾਰਟ 'ਤੇ ਚੋਟੀ 'ਤੇ ਹਨ। ਜਦੋਂ ਕਿ 'ਮਜ਼ਹੇਲ' ਅਤੇ 'ਬ੍ਰਾਊਨ ਮੁੰਡੇ' ਬਿਲਬੋਰਡ ਚਾਰਟ 'ਤੇ ਚੋਟੀ 'ਤੇ ਰਹੇ।

ਇਹ ਵੀ ਪੜ੍ਹੋ:  Mata Vaishno Devi Marg Landslide News : ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਹੋਈ ਲੈਂਡਸਲਾਈਡ, ਤਿੰਨ ਸ਼ਰਧਾਲੂਆਂ ਦੀ ਹੋਈ ਮੌਤ

ਕਿੰਨਾ ਪੜ੍ਹਿਆ-ਲਿਖਿਆ ਹੈ ਏਪੀ ਢਿੱਲੋਂ ?
AP ਢਿੱਲੋਂ ਆਪਣੇ ਸਾਥੀਆਂ ਗੁਰਿੰਦਰ ਗਿੱਲ, ਸ਼ਿੰਦਾ ਕਾਹਲੋਂ ਅਤੇ Gminxr ਨਾਲ ਆਪਣੇ 'ਰਨ-ਅੱਪ ਰਿਕਾਰਡਸ' ਲੇਬਲ ਹੇਠ ਗੀਤ ਤਿਆਰ ਕਰਦਾ ਹੈ। ਏ.ਪੀ. ਦਾ ਜਨਮ ਗੁਰਦਾਸਪੁਰ ਜ਼ਿਲ੍ਹੇ ਦੇ ਮੁੱਲਿਆਂਵਾਲ ਵਿਚ ਇੱਕ ਪੰਜਾਬੀ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਸ ਨੇ ਅੰਮ੍ਰਿਤਸਰ ਦੇ ਬਾਬਾ ਕੁਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜਨੀਅਰਿੰਗ ਵਿੱਚ ਗ੍ਰੈਜੂਏਸ਼ਨ ਕੀਤੀ ਅਤੇ ਫਿਰ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਸਾਨਿਚ ਵਿੱਚ ਕੈਮੋਸਨ ਕਾਲਜ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਅਤੇ ਮੈਨੇਜਮੈਂਟ ਵਿੱਚ ਡਿਪਲੋਮਾ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from AP Dhillon Firing News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement