ਚੰਡੀਗੜ੍ਹ ਵਿਚ ਸ਼ੋਅ ਤੋਂ ਪਹਿਲਾਂ ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਤੋਂ ਕੀਤੀ ਇਹ ਮੰਗ
Published : Dec 2, 2024, 12:20 pm IST
Updated : Dec 2, 2024, 12:22 pm IST
SHARE ARTICLE
Punjabi singer karan aujla chandigarh show news
Punjabi singer karan aujla chandigarh show news

ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ।

Punjabi singer karan aujla chandigarh show news: ਪੰਜਾਬੀ ਗਾਇਕ ਕਰਨ ਔਜਲਾ ਦੇ 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਸ਼ੋਅ ਦਾ ਮਾਮਲਾ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਗਿਆ ਹੈ। ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ।

photophoto

ਉਸ ਨੇ ਮੰਗ ਕੀਤੀ ਹੈ ਕਿ ਉਹ ਸ਼ੋਅ ਦੌਰਾਨ ਚਿੱਟਾ ਕੁੜਤਾ, ਅਧੀਆ, ਕੁਝ ਦਿਨ, ਸ਼ਰਾਬ 2, ਗੈਂਗਸਟਾ ਅਤੇ ਬੰਦੂਕ ਵਰਗੇ ਗੀਤ ਨਾ ਗਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਰਨ ਔਜਲਾ ਨੇ ਸਟੇਜ 'ਤੇ ਇਹ ਗੀਤ ਗਾਏ ਤਾਂ ਉਹ ਐੱਸਐੱਸਪੀ ਅਤੇ ਡੀਜੀਪੀ ਚੰਡੀਗੜ੍ਹ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ।

7 ਦਸੰਬਰ ਨੂੰ ਹੈ ਇਹ ਸ਼ੋਅ 
ਕਰਨ ਔਜਲਾ ਦਾ 7 ਦਸੰਬਰ ਨੂੰ ਚੰਡੀਗੜ੍ਹ ਵਿਚ ਇਟਸ ਆਲ ਏ ਡਰੀਮ ਨਾਮ ਦਾ ਇੱਕ ਸ਼ੋਅ ਹੈ। ਇਹ ਸ਼ੋਅ ਸ਼ਾਮ 6 ਵਜੇ ਤੋਂ ਹੈ। ਸ਼ੋਅ ਚਾਰ ਘੰਟੇ ਚੱਲੇਗਾ। ਪੰਡਿਤ ਪੰਡਿਤਰਾਓ ਧਰਨੇਵਰ ਨੇ ਇਸ ਸਬੰਧੀ ਆਪਣੀ ਆਵਾਜ਼ ਉਠਾਈ ਹੈ।

ਉਸ ਦਾ ਕਹਿਣਾ ਹੈ ਕਿ ਅਜਿਹੇ ਗੀਤਾਂ ਦਾ ਨੌਜਵਾਨਾਂ ’ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕਰਨ ਔਜਲਾ ਨੂੰ ਬੁਲਾ ਕੇ ਇਨ੍ਹਾਂ ਗੀਤਾਂ ਨੂੰ ਯੂ-ਟਿਊਬ ਤੋਂ ਹਟਾਉਣਾ ਚਾਹੀਦਾ ਹੈ। ਜਦੋਂ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਪੱਸ਼ਟ ਹੁਕਮ ਦਿੱਤੇ ਗਏ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement