
ਦਰਅਸਲ ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ
ਚੰਡੀਗੜ੍ਹ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਲਿਆ ਸੀ ਤੇ ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।
ਦਰਅਸਲ ਮਨਕੀਰਤ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਤੋਂ ਐੱਨ. ਆਈ. ਏ. ਦੀ ਟੀਮ ਵੱਲੋਂ ਪੁੱਛਗਿੱਛ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਐੱਨ. ਆਈ. ਏ. ਨੇ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਲੰਮੀ ਪੁੱਛਗਿੱਛ ਕੀਤੀ ਸੀ।