
ਬਤੌਰ ਲੀਡ ਅਦਾਕਾਰ ਅੰਮ੍ਰਿਤ ਮਾਨ ਦੀ ਪਹਿਲੀ ਫ਼ਿਲਮ 'ਆਟੇ ਦੀ ਚਿੜੀ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ 'ਚ ਅੰਮ੍ਰਿਤ ਮਾਨ ਦੇ ਨਾਲ ਮਸ਼ਹੂਰ ਅਦਾਕਾਰਾ ਨੀਰੂ ......
ਬਤੌਰ ਲੀਡ ਅਦਾਕਾਰ ਅੰਮ੍ਰਿਤ ਮਾਨ ਦੀ ਪਹਿਲੀ ਫ਼ਿਲਮ 'ਆਟੇ ਦੀ ਚਿੜੀ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਫ਼ਿਲਮ 'ਚ ਅੰਮ੍ਰਿਤ ਮਾਨ ਦੇ ਨਾਲ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨਜ਼ਰ ਆਉਣਗੇ। ਬਿਨਾ ਕਿਸੇ ਐਲਾਨ ਤੋਂ ਟੀਮ ਵੱਲੋਂ ਇਹ ਪੋਸਟਰ ਅੰਮ੍ਰਿਤ ਮਾਨ ਸਮੇਤ ਕਰਮਜੀਤ ਅਨਮੋਲ ਨੂੰ ਸਰਪ੍ਰਾਈਜ਼ ਦੇ ਰੂਪ ਵਿਚ ਪੇਸ਼ ਕੀਤਾ।
Aate Di Chidi Poster Release
ਫ਼ਿਲਮ ਦੇ ਪ੍ਰੋਡਿਊਸਰ ਚਰਨਜੀਤ ਸਿੰਘ ਵਾਲੀਆ ਨੇ ਕਿਹਾ, ''ਅਸੀਂ ਪੋਸਟਰ ਡਿਜ਼ਾਈਨ ਬਾਰੇ ਬਹੁਤ ਚਰਚਾ ਕੀਤੀ ਤੇ ਅੰਤ ਇਸ ਨਤੀਜੇ 'ਤੇ ਪਹੁੰਚੇ। ਪਰ ਇਸ ਨੂੰ ਦਰਸ਼ਕਾਂ ਦੇ ਸਨਮੁਖ ਦੇਣ ਤੋਂ ਪਹਿਲਾਂ ਅਸੀਂ ਉਨ੍ਹਾਂ ਲੋਕਾਂ ਦਾ ਹੁੰਗਾਰਾ ਦੇਖਣਾ ਚਾਹੁੰਦੇ ਸੀ, ਜੋ ਫ਼ਿਲਮ ਨਾਲ ਜੁੜੇ ਹੋਏ ਹਨ। ਫ਼ਿਲਮ 19 ਅਕਤੂਬਰ 2018 ਨੂੰ ਸਿਨੇਮਾ ਘਰਾਂ ਵਿਚ ਪ੍ਰਦਰਸ਼ਤ ਹੋਵੇਗੀ।
Aate Di Chidi Poster
ਲੀਡ ਦੇ ਰੂਪ ਵਿਚ ਜਿੱਦਾਂ ਕਿ ਅੰਮ੍ਰਿਤ ਮਾਨ ਦੀ ਇਹ ਪਹਿਲੀ ਫ਼ਿਲਮ ਹੈ, ਉਨ੍ਹਾਂ ਲਈ ਇਹ ਬਹੁਤ ਹੀ ਖਾਸ ਪਲ ਰਿਹਾ। ਇਸ ਪੋਸਟਰ ਰੀਲੀਜ਼ ਬਾਰੇ ਅੰਮ੍ਰਿਤ ਮਾਨ ਨੇ ਕਿਹਾ, ''ਮੈਂ ਇਸ ਫ਼ਿਲਮ ਨਾਲ ਜੁੜੀ ਹਰ ਇਕ ਚੀਜ਼ ਨੂੰ ਲੈ ਕੇ ਬਹੁਤ ਹੀ ਉਤਸ਼ਾਹਤ ਹਾਂ। ਕਾਫੀ ਟਾਇਮ ਤੋਂ ਅਸੀਂ ਇਸ ਦੇ ਪੋਸਟਰ ਰੀਲੀਜ਼ ਨੂੰ ਲੈ ਕੇ ਵਿਚਾਰ ਕਰ ਰਹੇ ਸੀ। ਪਰ ਕੱਲ੍ਹ ਇਨ੍ਹਾਂ ਨੇ ਮੈਨੂੰ ਅਚਾਨਕ ਬੁਲਾਇਆ ਅਤੇ ਇਹ ਪੋਸਟਰ ਪੇਸ਼ ਕੀਤਾ।
Aate Di Chidi Poster Release
ਦਸ ਦਈਏ ਕਿ ਅੰਮ੍ਰਿਤ ਮਾਨ ਤੇ ਨੀਰੂ ਬਾਜਵਾ ਤੋਂ ਇਲਾਵਾ ਇਸ ਫ਼ਿਲਮ 'ਚ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਕਰਮਜੀਤ ਅਨਮੋਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਅਨਮੋਲ ਵਰਮਾ, ਨਿਸ਼ਾ ਬਾਨੋ ਤੇ ਹਾਰਬੀ ਸੰਘਾ ਖਾਸ ਕਿਰਦਾਰ ਨਿਭਾਉਣਗੇ। ਦੇਖਣਾ ਹੋਏਗਾ ਕਿ ਅੰਮ੍ਰਿਤ ਮਾਨ ਦੇ ਇਸ ਲੀਡ ਫ਼ਿਲਮ ਨੂੰ ਸਿਨੇਮਾ ਘਰਾਂ 'ਚ 19 ਅਕਤੂਬਰ ਨੂੰ ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਿਹੋ ਜਿਹਾ ਹੁੰਘਾਰਾ ਮਿਲਦਾ ਹੈ।