ਦਰਸ਼ਕਾਂ ਦੇ ਦਿਲਾਂ ’ਤੇ ਛਾਇਆ ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਝੱਲੇ’
Published : Nov 3, 2019, 3:11 pm IST
Updated : Apr 10, 2020, 12:03 am IST
SHARE ARTICLE
Sargun binnus jhalle movie title track sung by gurnam bhullar
Sargun binnus jhalle movie title track sung by gurnam bhullar

ਦੋਵਾਂ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

ਜਲੰਧਰ: ਬਿੰਨੂ ਢਿੱਲੋਂ ਦਾ ਨਾਮ ਸੁਣਦਿਆਂ ਸਾਡੇ ਚਿਹਰੇ ਖਿੜ ਜਾਂਦੇ ਹਨ। ਖਿੜਨ ਵੀ ਕਿਉਂ ਨਾ ਉਹ ਜਾਣੇ ਇਸ ਕਰ ਕੇ ਜਾਂਦੇ ਹਨ। ਉਹਨਾਂ ਦੀ ਕਮੇਡੀ ਤੋਂ ਕੌਣ ਨਹੀਂ ਜਾਣੂ।

ਬੀਨੂੰ ਢਿੱਲੋਂ ਅਪਣੀ ਬੈਸਟ ਕਾਮੇਡੀ ਨਾਲ ਦਰਸ਼ਕਾਂ ਨੂੰ ਇਕ ਫਿਰ ਹਸਾਉਣ ਆ ਰਹੇ ਹਨ। ਉਹਨਾਂ ਦੀ ਆਉਣ ਵਾਲੀ ਝੱਲੇ ਫਿਲਮ 8 ਤਰੀਕ ਨੂੰ ਰਿਲੀਜ਼ ਹੋ ਜਾਵੇਗੀ ਜੋ ਕਿ ਬਹੁਤ ਹੀ ਹਾਸਿਆਂ ਭਰਪੂਰ ਫ਼ਿਲਮ ਹੈ। ਹਾਲ ਹੀ ਵਿਚ ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਝੱਲੇ’ ਦਾ ਟਾਈਟਲ ਟਰੈਕ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ। ‘ਝੱਲੇ’ ਗੀਤ ਨੂੰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ।

ਇਸ ਗੀਤ ‘ਚ ਪੇਸ਼ ਕੀਤਾ ਗਿਆ ਹੈ ਪਿਆਰ ਆਮ ਲੋਕਾਂ ‘ਚ ਹੀ ਨਹੀਂ ਸਗੋਂ ਝੱਲੇ ਲੋਕਾਂ ‘ਚ ਵੀ ਹੁੰਦਾ ਹੈ। ਕਿਵੇਂ ਪਿਆਰ ਦਾ ਫੁੱਲ ਕਿਸੇ ਵੀ ਥਾਵੇਂ ਉੱਗ ਸਕਦਾ ਹੈ। ਇਸ ਰੋਮਾਂਟਿਕ ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦਿੱਤਾ ਹੈ ਡਾਇਮੰਡਸਟਾਰ ਵਰਲਡਵਾਈਡ ਨੇ।

 

 

 
 
 
 
 
 
 
 
 
 
 
 
 

#jhalle title track releasing today Thnx fr ur luv n support ??????? chardian kalan ch raho ??

A post shared by Binnu Dhillon (@binnudhillons) on

ਇਸ ਗਾਣੇ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਬਿੰਨੂ ਢਿੱਲੋਂ ਤੇ ਸਰਗੁਣ ਮਹਿਤਾ ਉੱਤੇ ਫਿਲਮਾਇਆ ਗਿਆ ਹੈ।

 

ਦੋਵਾਂ ਦੀ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਸਰੋਤਿਆਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਝੱਲੇ ਫ਼ਿਲਮ ‘ਚ ਹਾਰਬੀ ਸੰਘਾ, ਬਨਿੰਦਰ ਬੰਨੀ,ਪਵਨ ਮਲਹੋਤਰਾ, ਜਤਿੰਦਰ ਕੌਰ ਵਰਗੇ ਵੱਡੇ ਨਾਮੀ ਚਿਹਰੇ ਵੀ ਨਜ਼ਰ ਆਉਣਗੇ।

ਫਿਲਮ ਵਿਚ ਇਕ ਨਵਾਂ ਲੌਜਿਕ ਵੀ ਰੱਖਿਆ ਗਿਆ ਹੈ ਕਿ ਜਿਹੜਾ ਬੀਨੂੰ ਢਿੱਲੋਂ ਵਰਗਾ ਭੰਗੜਾ ਪਾਵੇਗਾ ਅਤੇ ਜੇ ਉਹ ਜਿੱਤਦਾ ਹੈ ਤਾਂ  ਉਸ ਨੂੰ ਬੀਨੂੰ ਅਤੇ ਸਰਗੁਣ ਨਾਲ ਪ੍ਰੀਮੀਅਰ ਦੌਰਾਨ ਫਿਲਮ ਦੇਖਣ ਦਾ ਮੌਕਾ ਮਿਲੇਗਾ।  

 

 

ਇਸ ਫ਼ਿਲਮ ਦੀ ਕਹਾਣੀ ਤੇ ਨਿਰਦੇਸ਼ਨ ਅਮਰਜੀਤ ਸਿੰਘ ਨੇ ਕੀਤਾ ਹੈ ਤੇ ਡਾਇਲਾਗਸ ਰਾਕੇਸ਼ ਧਵਨ ਦੀ ਕਲਮ ‘ਚੋਂ ਨਿਕਲੇ ਨੇ। ਝੱਲਿਆਂ ਦਾ ਟੱਬਰ 15 ਨਵੰਬਰ ਨੂੰ ਸਿਨੇਮਾ ਘਰਾਂ ‘ਚ ਲੋਕਾਂ ਦਾ ਮਨੋਰੰਜਨ ਕਰਨ ਆ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement