ਬੇਸ਼ੱਕ ਮੈਨੂੰ ਗਾਲਾਂ ਕੱਢ ਲਵੋ ਪਰ ਪੰਜਾਬੀ ਹੋਣ ਦਾ ਹੱਕ ਨਾ ਖੋਹੋ - ਗੁਰਦਾਸ ਮਾਨ 
Published : Dec 3, 2020, 2:12 pm IST
Updated : Dec 3, 2020, 2:12 pm IST
SHARE ARTICLE
Gurdas Maan
Gurdas Maan

ਮੇਰੀ ਕੋਈ ਸਿਆਸੀ ਪਾਰਟੀ ਨਹੀਂ ਅਤੇ ਨਾ ਹੀ ਕੋਈ ਜੱਥੇਬੰਦੀ ਹੈ, ਮੈਂ ਹਮੇਸ਼ਾ ਹੀ ਹੱਕ ਤੇ ਸੱਚ ਲਿਖਦਾ ਆਇਆ ਹਾਂ।

ਚੰਡੀਗੜ੍ਹ - ਖ਼ੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੂੰ ਵੱਡੇ ਪੱਧਰ 'ਤੇ ਪੰਜਾਬੀ ਕਲਾਕਾਰਾਂ ਵਲੋਂ ਸਮਰਥਨ ਮਿਲ ਰਿਹਾ ਹੈ। ਪੰਜਾਬ 'ਚ ਰਹਿੰਦੇ ਅਨੇਕਾਂ ਹੀ ਕਲਾਕਾਰ ਵੱਡੇ ਪੱਧਰ 'ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਗਾਇਕ-ਅਦਾਕਾਰ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਬੁੱਧੀ ਜੀਵੀਆਂ ਤੇ ਕਿਸਾਨੀ ਸੰਘਰਸ਼ ਨਾਲ ਜੁੜੇ ਹਰ ਵਿਅਕਤੀ ਨੂੰ ਸਲੂਟ ਕੀਤਾ ਹੈ।

Gurdas MannGurdas Mann

ਉਨ੍ਹਾਂ ਨੇ ਲਾਈਵ ਹੋ ਕੇ ਕਿਹਾ 'ਮੇਰੀ ਕੋਈ ਸਿਆਸੀ ਪਾਰਟੀ ਨਹੀਂ ਅਤੇ ਨਾ ਹੀ ਕੋਈ ਜੱਥੇਬੰਦੀ ਹੈ। ਮੈਂ ਹਮੇਸ਼ਾ ਹੀ ਹੱਕ ਤੇ ਸੱਚ ਲਿਖਦਾ ਆਇਆ ਹਾਂ। ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ, ਬੇਸ਼ੱਕ ਮੈਨੂੰ ਗਾਲ੍ਹਾਂ ਕੱਢ ਲਵੋ ਬਸ ਮੇਰੇ ਕੋਲੋਂ ਮੇਰੇ ਪੰਜਾਬੀ ਹੋਣ ਦਾ ਮਾਨ ਨਾ ਖੋਹਵੋ। ਇਹੀ ਮੇਰੀ ਸਾਰੀ ਉਮਰ ਦੀ ਕਮਾਈ ਹੈ। ਗੁਰਦਾਸ ਮਾਨ ਨੇ ਕਿਹਾ ਕਿ ਇਕ ਇੰਟਰਵਿਊ ਦੌਰਾਨ ਮੇਰੇ ਤੋਂ ਰਾਸ਼ਟਰ ਭਾਸ਼ਾ ਨਾਲ ਜੁੜਿਆ ਇਕ ਸਵਾਲ ਪੁੱਛਿਆ ਸੀ

 ਜਿਸ ਦਾ ਜਵਾਬ ਮੈਂ ਸਹਿਜ 'ਚ ਦਿੰਦਿਆ ਕਿਹਾ 'ਇਕ ਦੇਸ਼ ਦੀ ਇਕ ਭਾਸ਼ਾ ਤਾਂ ਹੋਣੀ ਹੀ ਚਾਹੀਦੀ ਹੈ ਤਾਂ ਕਿ ਉਸ ਦੇਸ਼ ਦਾ ਹਰ ਵਿਅਕਤੀ ਆਸਾਨੀ ਨਾਲ ਆਪਣੇ ਦਿਲ ਦੀ ਗੱਲ ਬੇਫ਼ਿਕਰੀ ਨਾਲ ਸਾਂਝੀ ਕਰ ਸਕੇ, ਕਿਸੇ ਨੂੰ ਸਮਝਾ ਸਕੇ ਤੇ ਖ਼ੁਦ ਵੀ ਸਮਝ ਸਕੇ। ਇਸੇ ਨੂੰ ਰਾਸ਼ਟਰ ਭਾਸ਼ਾ ਕਹਿੰਦੇ ਹਨ। ਗੁਰਦਾਸ ਮਾਨ ਨੇ ਕਿਹਾ ਕਿ ਬੇਸ਼ੱਕ ਮੈਂ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਰਗਰਮ ਨਹੀਂ ਹਾਂ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਮੈਂ ਕਿਸਾਨਾਂ ਨਾਲ ਨਹੀਂ ਜੁੜਿਆ ਹਾਂ।

ਸਾਰੀ ਦੁਨੀਆਂ ਨੂੰ ਅੰਨ ਦੇਣ ਵਾਲਾ ਅੰਨਦਾਤਾ ਅੱਜ ਦਿਨ-ਰਾਤ ਬਗਾਨੀਆਂ ਜੂਹਾਂ 'ਚੋਂ ਲੰਘਦਾ ਹੋਇਆ, ਧੱਕੇ ਖਾ ਕੇ ਦਿੱਲੀ ਦੇ ਜੰਤਰ-ਮੰਤਰ 'ਚ ਪਹੁੰਚੇ ਤਾਂਕਿ ਆਪਣੀ ਗੱਲ ਕੇਂਦਰ ਸਰਕਾਰ ਤੱਕ ਪਹੁੰਚਾ ਸਕੇ। ਗੁਰਦਾਸ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ, 'ਜਿਹੜੇ ਕਿਸਾਨ ਆਪਣੇ ਘਰ ਨੂੰ ਛੱਡ ਕੇ ਪਰਿਵਾਰ ਅਤੇ ਬੱਚਿਆਂ ਵਾਂਗੂ ਪਾਲੀਆਂ ਫ਼ਸਲਾਂ ਨੂੰ ਛੱਡ ਕੇ ਦਿੱਲੀ ਦੀਆਂ ਸੜਕਾਂ 'ਤੇ ਪਹੁੰਚੇ ਕਿਸਾਨਾਂ ਦੇ ਮੁੱਦਿਆਂ 'ਤੇ ਗੌਰ ਕੀਤਾ ਜਾਵੇ। ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ 'ਜੇਕਰ ਕਿਸਾਨ ਹੈ ਤਾਂ ਹਿੰਦੁਸਤਾਨ ਹੈ, ਜੇਕਰ ਜਵਾਨ ਹੈ ਤਾਂ ਭਾਰਤ ਮਹਾਨ ਹੈ। ਜੈ ਹਿੰਦ।'

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement